ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਸ਼ਾਮ 5.45 ਵਜੇ ਦੇ ਕਰੀਬ ਡੀਸੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਪਰਿਵਾਰ ਅਤੇ ਹਿੰਦੂ ਸੰਗਠਨਾਂ ਨਾਲ ਪਹੁੰਚ ਗਏ। ਕਰੀਬ ਅੱਧਾ ਘੰਟਾ ਦੋਵਾਂ ਧਿਰਾਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਪਰਿਵਾਰ ਅਤੇ ਹਿੰਦੂ ਸੰਗਠਨਾਂ ਨੇ ਐਤਵਾਰ ਨੂੰ ਦੁਪਹਿਰ 12 ਵਜੇ ਦੁਰਗਿਆਣਾ ਮੰਦਰ 'ਚ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਦਾ ਫੈਸਲਾ ਕੀਤਾ ਹੈ। Sudhir suri update news.
ਉੱਥੇ ਹੀ ਦੂਜੇ ਪਾਸੇ ਡੀਸੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਪਰਿਵਾਰ ਅਤੇ ਹਿੰਦੂ ਸੰਗਠਨਾਂ ਦੇ ਅਧਿਕਾਰੀਆਂ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ। ਜਿਸ ਤੋਂ ਬਾਅਦ ਡੀਸੀ ਹਰਪ੍ਰੀਤ ਸੂਦਰ ਅਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਤਿੰਨੋਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਸੁਧੀਰ ਸੂਰੀ ਦੇ ਭਰਾ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਵਰਗੀ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਕਾਰਵਾਈ ਸ਼ੁਰੂ ਕਰੇਗਾ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਹਾਮੀ ਭਰੀ ਹੈ। ਇਸ ਦੇ ਨਾਲ ਹੀ ਪੁਲਿਸ ਜਲਦੀ ਹੀ ਅੰਮ੍ਰਿਤਪਾਲ ਖਿਲਾਫ ਵੀ ਕਾਰਵਾਈ ਕਰੇਗੀ।
ਪਰਿਵਾਰ ਰਾਤ ਨੂੰ ਹੀ ਸੰਸਕਾਰ ਕਰਨਾ ਚਾਹੁੰਦਾ ਸੀ: ਡੀਸੀ ਹਰਪ੍ਰੀਤ ਸੂਦਨ ਨੇ ਵੀ ਪਹਿਲੀਆਂ ਦੋ ਮੰਗਾਂ ਨੂੰ ਦੁਹਰਾਇਆ ਅਤੇ ਇਸ ਵਿੱਚ ਆਪਣੀ ਸਹਿਮਤੀ ਪ੍ਰਗਟਾਈ। ਇਸ ਦੇ ਨਾਲ ਹੀ ਭਰੋਸਾ ਦਿਵਾਇਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਪਰਿਵਾਰ ਰਾਤ ਨੂੰ ਹੀ ਸੁਧੀਰ ਸੂਰੀ ਦੀ ਲਾਸ਼ ਦਾ ਸਸਕਾਰ ਕਰਨਾ ਚਾਹੁੰਦਾ ਸੀ। ਪਰ ਹਿੰਦੂ ਸੰਗਠਨਾਂ ਨੇ ਇਤਰਾਜ਼ ਜਤਾਇਆ ਕਿ ਰਾਤ ਵੇਲੇ ਸੰਸਕਾਰ ਨਹੀਂ ਕੀਤਾ ਜਾ ਸਕਦਾ ਸੀ। ਜਿਸ ਤੋਂ ਬਾਅਦ ਹੁਣ ਐਤਵਾਰ ਨੂੰ ਦੁਪਹਿਰ 12 ਵਜੇ ਸੰਸਕਾਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਪੋਸਟ ਮਾਰਟਮ 'ਚ ਸੂਰੀ ਪੇਟ 'ਚੋਂ ਨਿਕਲੀਆਂ 3 ਗੋਲੀਆਂ: ਹਿੰਦੂ ਨੇਤਾ ਸੁਧੀਰ ਸੂਰੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਸੂਰੀ ਨੂੰ ਕੁੱਲ 4 ਗੋਲੀਆਂ ਲੱਗੀਆਂ। ਜਿਸ ਵਿਚ 3 ਗੋਲੀਆਂ ਉਸ ਦੇ ਸਰੀਰ ਵਿਚ ਲੱਗੀਆਂ ਸਨ। ਚੌਥਾ ਮੋਢੇ ਤੋਂ ਪਾਰ ਹੋ ਗਿਆ। ਅੰਦਰੂਨੀ ਅੰਗ ਡੈਮੇਜ਼ ਹੋਣ ਕਾਰਨ ਸੁਧੀਰ ਸੂਰੀ ਦੀ ਮੌਤ ਹੋ ਗਈ। ਸ਼ਾਮ ਹੁੰਦੇ ਹੀ ਸੂਰੀ ਦੇ ਸਮਰਥਕ ਹੋਰ ਵੀ ਭੜਕ ਉੱਠੇ। ਸਮਰਥਕਾਂ ਨੇ ਰੇਲਵੇ ਟਰੈਕ 'ਤੇ ਪਹੁੰਚ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੇ ਮੱਦੇਨਜ਼ਰ ਮੌਕੇ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ। ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਦੱਸ ਦੇਈਏ ਕਿ ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਸ਼ਿਵਾਲਾ ਰੇਲ ਟਰੈਕ ਜਾਮ ਕਰ ਦਿੱਤਾ ਸੀ। shiv sena leader murder in amritsar. Sudhir Suri murder in punjab. Sudhir suri news.
ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਜਿੰਨਾਂ ਚਿਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਅਸੀਂ ਧਰਨੇ ਤੋਂ ਨਹੀਂ ਉਠਾਂਗੇ ਅਤੇ ਸੁਧੀਰ ਸੂਰੀ ਦਾ ਸੰਸਕਾਰ ਵੀ ਨਹੀਂ ਕੀਤਾ ਜਾਵੇਗਾ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਦੋ ਜੇ ਬਾਡੀਗਾਰਡ ਹਨ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ, ਅਤੇ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਰੇਲਵੇ ਟਰੈਕ ਉੱਤੇ ਸੁਧੀਰ ਸੂਰੀ ਦੇ ਸਮਰਥਕਾਂ ਨੇ ਜਮ ਕੇ ਨਾਅਰੇਬਾਜ਼ੀ ਕੀਤੀ।
ਖਾਲੀ ਕਰਵਾਇਆ ਰੇਲਵੇ ਟਰੈਕ: ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੂਰੀ ਦੇ ਸਮਰਥਕਾਂ ਨੂੰ ਰੇਲਵੇ ਟਰੈਕ ਤੋਂ ਉਠਾ ਦਿੱਤਾ ਹੈ।
ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਰੇਲਵੇ ਟਰੈਕ 'ਤੇ ਪੁੱਜ ਗਏ, ਅਤੇ ਪੁਲਿਸ ਨੂੰ ਰੇਲਵੇ ਟਰੈਕ ਨੂੰ ਖਾਲੀ ਕਰਵਾ ਦਿੱਤਾ। ਇਸ ਦੌਰਾਨ ਸ਼ਿਵਾਲਾ ਰੇਲਵੇ ਫਾਟਕ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਨਜ਼ਰਬੰਦ, ਛਾਉਣੀ 'ਚ ਪਿੰਡ ਤਬਦੀਲ