ਅੰਮ੍ਰਿਤਸਰ : ਸਵੇਰ ਤੋਂ ਹੀ ਵੱਖ-ਵੱਖ ਮੀਡੀਆ ਚੈਨਲਜ਼ ਵੱਲੋਂ ਇਹ ਖਬਰ ਨਸ਼ਰ ਕੀਤੀ ਜਾ ਰਹੀ ਹੈ ਕਿ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ G20 ਸੰਮੇਲਨ ਅਜਨਾਲਾ ਵਿੱਚ ਵਾਪਰੀ ਘਟਨਾ ਅਤੇ ਤਰਨਤਾਰਨ ਵਿੱਚ ਵਾਪਰੀ ਘਟਨਾ ਦੇ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅੰਮ੍ਰਿਤਸਰ ਤੋਂ ਸੰਸਦ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੇ ਭੜਾਸ ਵੀ ਕੱਢੀ ਗਈ।
ਅਫਵਾਹਾਂ ਤੋਂ ਗੁਰੇਜ਼ ਕਰਨ ਲੋਕ : ਦੂਜੇ ਪਾਸੇ ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਇਨ੍ਹਾਂ ਸਭ ਅਫਵਾਹਾਂ ਉਤੇ ਬੋਲਦੇ ਹੋਏ ਕਿਹਾ ਕਿ G20 ਸੰਮੇਲਨ ਅੰਮ੍ਰਿਤਸਰ ਵਿੱਚ ਜ਼ਰੂਰ ਹੋਵੇਗਾ ਅਤੇ ਇਸ ਸੰਮੇਲਨ ਦੇ ਰੱਦ ਹੋਣ ਦੀ ਹਾਲੇ ਤੱਕ ਸਰਕਾਰ ਪਾਸ ਕੋਈ ਵੀ ਪੁਖ਼ਤਾ ਜਾਣਕਾਰੀ ਨਹੀਂ ਪਹੁੰਚੀ ਅਤੇ ਉਨ੍ਹਾਂ ਨੇ ਪੰਜਾਬ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਵੱਖ-ਵੱਖ ਸੋਸ਼ਲ ਮੀਡੀਆ ਉਤੇ ਚੱਲ ਰਹੀਆਂ ਅਫਵਾਹਾਂ ਤੋਂ ਗੁਰੇਜ਼ ਕਰਨ।
ਇਹ ਵੀ ਪੜ੍ਹੋ : G-20 summit in Punjab : ਪੰਜਾਬ 'ਚ ਜੀ-20 ਸੰਮੇਲਨ ਹੋ ਸਕਦਾ ਰੱਦ, ਕਾਂਗਰਸੀ ਆਗੂਆਂ ਨੇ ਕੀਤਾ ਟਵੀਟ ਤੇ CM ਨੇ ਦੱਸਿਆ ਅਫਵਾਹ
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਸੰਮੇਲਨ ਰੱਦ ਹੋਣ ਦੀ ਕਹੀ ਸੀ ਗੱਲ : ਇੱਥੇ ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸੰਸਦ ਗੁਰਜੀਤ ਸਿੰਘ ਔਜਲਾ ਵੱਲੋਂ ਪ੍ਰੈੱਸ ਵਾਰਤਾ ਕਰ ਕੇ ਸਟੇਟ ਮੀਡੀਆ, ਨੈਸ਼ਨਲ ਮੀਡੀਆ, ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਗਿਆ ਸੀ ਅੰਮ੍ਰਿਤਸਰ ਵਿੱਚ ਕੁਝ ਦਿਨਾਂ ਤੋਂ ਸਿਰਫ ਅੰਮ੍ਰਿਤਪਾਲ ਸਿੰਘ ਨੂੰ ਹੀ ਸੁਰਖੀਆਂ ਵਿੱਚ ਲਿਆਂਦਾ ਜਾ ਰਿਹਾ ਹੈ, ਜਿਸ ਕਰਕੇ G20 ਨੂੰ ਰੱਦ ਕੀਤਾ ਜਾ ਰਿਹਾ ਅਤੇ ਹੁਣ ਇਸ ਸਭ ਦੇ ਉੱਪਰ ਬੋਲਦੇ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ G20 ਸੰਮੇਲਨ ਅੰਮ੍ਰਿਤਸਰ ਵਿੱਚ ਜ਼ਰੂਰ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ G 20 ਸੰਮੇਲਨ ਅੰਮ੍ਰਿਤਸਰ ਵਿੱਚ ਹੁੰਦਾ ਹੈ ਜਾ ਨਹੀਂ।
ਸੰਸਦ ਮੈਂਬਰ ਔਜਲਾ ਨੇ ਕੇਂਦਰ ਕੀਤਾ ਟਵੀਟ: ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਦਾ ਵੀ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਹੋਣ ਵਾਲੀ ਜੀ-20 ਕਾਨਫਰੰਸ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ। ਉਹ ਕੇਂਦਰ ਨੂੰ ਪੰਜਾਬ ਵਿੱਚੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਰੱਦ ਨਾ ਕਰਨ ਦੀ ਅਪੀਲ ਕਰਦਾ ਹੈ। ਜੰਮੂ-ਕਸ਼ਮੀਰ 'ਚ ਇਸ ਤੋਂ ਵੀ ਮਾੜੀ ਸਥਿਤੀ ਹੈ ਪਰ ਉੱਥੇ ਇਹ ਪ੍ਰੋਗਰਾਮ ਸੁਰੱਖਿਅਤ ਢੰਗ ਨਾਲ ਪੂਰਾ ਹੋ ਗਿਆ ਹੈ।
ਇਹ ਵੀ ਪੜ੍ਹੋ : Holi of flowers in Golden Temple: ਐੱਸਜੀਪੀਸੀ ਦੇ ਪ੍ਰਧਾਨ ਦੀ ਅਪੀਲ, ਹਰਿਮੰਦਰ ਸਾਹਿਬ ਵਿਖੇ ਖੇਡੀ ਜਾਵੇ ਫੁੱਲਾਂ ਦੀ ਹੋਲੀ
ਮੁੱਖ ਮੰਤਰੀ ਭਗਵੰਤ ਮਾਨ ਨੇੇ ਦੱਸਿਆ ਅਫਵਾਹ: ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੇ ਰੱਦ ਹੋਣ ਨੂੰ ਅਫਵਾਹ ਕਰਾਰ ਦਿੰਦਿਆਂ ਕਿਹਾ ਹੈ ਕਿ ਅਜਿਹਾ ਅੰਮ੍ਰਿਤਸਰ ਵਿੱਚ ਹੀ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਅਜਿਹੀ ਅਫਵਾਹਾ ਉਤੇ ਯਕੀਨ ਨਾਂ ਕੀਤਾ ਜਾਵੇ। ਜੀ 20 ਸੰਮੇਲਨ ਨੂੰ ਰੱਦ ਕਰਨ ਦੀ ਹਾਲੇ ਤੱਕ ਸਾਡੇ ਕੋਲ ਕੋਈ ਸੂਚਨਾ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ ਹੀ ਅੰਮ੍ਰਿਤਸਰ ਦੇ ਕੁਝ ਹੋਟਲ ਮਾਲਕਾਂ ਦੇ ਫੋਨ ਆਏ ਹਨ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਅੰਮ੍ਰਿਤਸਰ ਵਿੱਚ ਹੋਣ ਵਾਲੇ ਦੋਵੇਂ ਸਮਾਗਮ ਰੱਦ ਹੋ ਸਕਦੇ ਹਨ।