ਅੰਮ੍ਰਿਤਸਰ: ਪੰਜਾਬ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਜਿੱਥੇ ਕਈ ਅਹਿਮ ਮੁੱਦਿਆਂ ਨੂੰ ਲੈਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ ਉੱਥੇ ਹੀ ਪੰਜਾਬ ਵਿੱਚ ਸਰਕਾਰ ਬਣਨ ਨੂੰ ਲੈਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।
'ਕਾਂਗਰਸ ਦਾ ਆਪ ਨਾਲ ਨਹੀਂ ਹੋਵੇਗਾ ਗੱਠਜੋੜ'
ਪਿਛਲੇ ਦਿਨ੍ਹਾਂ ਵਿੱਚ ਮੀਡੀਆ ਵਿੱਚ ਇਹ ਗੱਲ ਸੁਰਖੀਆਂ ਬਣੀ ਸੀ ਕਿ ਕਾਂਗਰਸ ਅਤੇ ਆਪ ਦਾ ਗੱਠਜੋੜ ਹੋ ਸਕਦਾ ਹੈ। ਇਸ ਮਸਲੇ ਨੂੰ ਲੈਕੇ ਹੁਣ ਕਾਂਗਰਸ ਦੇ ਸੀਨੀਅਰ ਆਗੂ ਡਾਕਟਰ ਰਾਜਕੁਮਾਰ ਵੇਰਕਾ ਦਾ ਬਿਆਨ ਸਾਹਮਣੇ ਆਇਆ ਹੈ। ਵੇਰਕਾ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਦਾ ਆਪ ਨਾਲ ਗੱਠਜੋੜ ਨਹੀਂ ਹੋਵੇਗਾ। ਇਸਦੇ ਨਾਲ ਹੀ ਵੇਰਕਾ ਨੇ ਦਾਅਵਾ ਕੀਤਾ ਹੈ ਕਿ 10 ਮਾਰਚ ਨੂੰ ਕਾਂਗਰਸ ਬਹੁਮਤ ਹਾਸਿਲ ਕਰਕੇ ਮੁੜ ਸੱਤਾ ਵਿੱਚ ਆਵੇਗੀ।
ਵੇਰਕਾ ਨੇ ਕੇਂਦਰ ਤੇ ਅਕਾਲੀ ਦਲ ’ਤੇ ਸਾਧੇ
ਇਸ ਦੇ ਨਾਲ ਹੀ ਵੇਰਕਾ ਨੇ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਜੰਮਕੇ ਭੜਾਸ ਕੱਢੀ (Raj Kumar Verka targeted the central government ) ਹੈ। ਵੇਰਕਾ ਨੇ ਕਿਹਾ ਕਿ ਬੀਜੇਪੀ ਪੰਜਾਬ ਵਿੱਚ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਕਿਸੇ ਨਾ ਕਿਸੇ ਤਰੀਕੇ ਆਪਣੀ ਸਰਕਾਰ ਬਣਾਉਣਾ ਚਾਹੁੰਦੀ ਹੈ ਇਸ ਕਰਕੇ ਕਈ ਤਰ੍ਹਾਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਵੇਰਕਾ ਨੇ ਕਿਹਾ ਕਿ ਉਨ੍ਹਾਂ ਦਾ ਕੋਈ ਲੀਡਰ ਨਾ ਰਾਜਸਥਾਨ ਅਤੇ ਨਾ ਹੀ ਕਿਤੇ ਹੋਰ ਗਿਆ ਹੈ ਅਤੇ ਉਹ ਪੰਜਾਬ ਵਿੱਚ ਵਿੱਚ ਰਹਿ ਕੇ ਬੀਜੇਪੀ ਦਾ ਸਾਹਮਣਾ ਕਰਨਗੇ।
'ਚੰਨੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਮੰਗਿਆ ਸੀ ਸਮਾਂ'
ਇਸ ਦੌਰਾਨ ਵੇਰਕਾ ਨੇ ਦੱਸਿਆ ਕਿ ਪੰਜਾਬ ਦੇ ਮਸਲਿਆਂ ਵਿੱਚ ਕੇਂਦਰ ਸਰਕਾਰ ਲਗਾਤਾਰ ਦਖਲ ਦੇ ਰਹੀ ਹੈ ਅਤੇ ਜਿਸਦਾ ਫਾਇਦਾ ਕਾਰਪੋਰੇਟ ਘਰਾਣਿਆਂ ਨੂੰ ਪਹੁੰਚਾਉਣ ਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੰਨ੍ਹਾਂ ਭਖਦੇ ਮਸਲਿਆਂ ਨੂ ਲੈਕੇ ਸੀਐਮ ਚੰਨੀ ਵੱਲੋਂ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਸੀ ਜੋ ਕਿ ਅਜੇ ਤੱਕ ਨਹੀਂ ਦਿੱਤਾ ਗਿਆ।
'ਕੈਬਨਿਟ ਮੀਟਿੰਗ ਦੀ ਨਹੀਂ ਦਿੱਤੀ ਇਜਾਜ਼ਤ'
ਉਨ੍ਹਾਂ ਨਾਲ ਹੀ ਦੱਸਿਆ ਕਿ ਸਾਡੀ ਸਰਕਾਰ ਜੋ ਕਿ ਅਜੇ ਕਾਜਰਕਾਰੀ ਸਰਕਾਰ ਹੈ ਅਤੇ ਜਿਸਦੇ ਚੱਲਦੇ ਸਿਟਕੋ, ਬੀਬੀਐਮਬੀ, ਯੂਕਰੇਨ ਤੇ ਹੋਰ ਭਖਦੇ ਮਸਲਿਆਂ ਨੂੰ ਲੈਕੇ ਕੈਬਨਿਟ ਮੀਟਿੰਗ ਕਰਨਾ ਚਾਹੁੰਦੀ ਹੈ ਤਾਂ ਕਿ ਇੰਨ੍ਹਾਂ ਨੂੰ ਹੱਲ ਕੀਤਾ ਜਾ ਸਕੇ ਪਰ ਉਨ੍ਹਾਂ ਨੂੰ ਮੀਟਿੰਗ ਨਹੀਂ ਕਰਨ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵੇਰਕਾ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਭਾਜਪਾ ਨਾਲ ਗੱਠਜੋੜ ਕਰਨਾ ਚਾਹੁੰਦਾ ਹੈ।
ਇਹ ਵੀ ਪੜ੍ਹੋ: ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਉਕਸਾਅ ਅਤੇ ਭੜਕਾਅ ਰਹੀ : ਭਗਵੰਤ ਮਾਨ