ETV Bharat / state

PRTC ਬੱਸਾਂ ਦੀ ਹਵਾਈ ਅੱਡੇ 'ਚ ਐਂਟਰੀ ਨੂੰ ਲੈ ਕੇ ਰਾਜਾ ਵੜਿੰਗ ਦੀ ਕੇਜਰੀਵਾਲ ਨਾਲ ਹੋਈ ਗੱਲਬਾਤ - ਦਿੱਲੀ ਹਵਾਈ ਅੱਡੇ ਤੇ ਪੰਜਾਬ ਰੋਡਵੇਜ ਸੇਵਾ

ਸ਼ਨੀਵਾਰ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਕੇਜਰੀਵਾਲ ਨੂੰ ਮਿਲਣ ਅੰਮ੍ਰਿਤਸਰ ਪੁੱਜ ਗਏ, ਜਿੱਥੇ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ 'ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।

ਰਾਜਾ ਵੜਿੰਗ ਦੀ ਕੇਜਰੀਵਾਲ ਨਾਲ ਹੋਈ ਗੱਲਬਾਤ
ਰਾਜਾ ਵੜਿੰਗ ਦੀ ਕੇਜਰੀਵਾਲ ਨਾਲ ਹੋਈ ਗੱਲਬਾਤ
author img

By

Published : Dec 25, 2021, 3:38 PM IST

ਅੰਮ੍ਰਿਤਸਰ: ਦਿੱਲੀ ਹਵਾਈ ਅੱਡੇ ਤੇ ਪੰਜਾਬ ਰੋਡਵੇਜ ਸੇਵਾ ਸੁਰੂ ਕਰਵਾਉਣ ਲਈ ਰਾਜਾ ਵੜਿੰਗ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਰਾਜਾ ਵੜਿੰਗ ਵੱਲੋਂ ਦਿੱਲੀ ਵਿਖੇ ਧਰਨਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਕੇਜਰੀਵਾਲ ਨੂੰ ਮਿਲਣ ਅੰਮ੍ਰਿਤਸਰ ਪੁੱਜ ਗਏ।

ਜਿੱਥੇ ਸਥਾਨਕ 5 ਤਾਰਾ ਹੋਟਲ ਹਯਾਤ ਜਿੱਥੇ ਕਿ ਕੇਜਰੀਵਾਲ ਠਹਿਰੇ ਸਨ, ਵਿਖੇ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਮੀਡੀਆ ਸਾਹਮਣੇ ਮਿਲਣ ਦੀ ਮੰਗ ਰੱਖੀ ਅਤੇ ਕਈ ਘੰਟੇ ਬਾਹਰ ਉਡੀਕ ਕਰਦੇ ਰਹੇ। ਆਖਿਰ ਕੇਜਰੀਵਾਲ ਜਦੋਂ ਆਪਣੇ ਸਥਾਨਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਨਿਕਲੇ ਤਾਂ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ 'ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਤਾਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਿਆ ਹੋਇਆ ਹੈ, ਜਦੋਂ ਕਿ ਅਸੀਂ ਕੇਵਲ 1200 ਰੁਪਏ ਕਿਰਾਇਆ ਲੈਂਦੇ ਹਾਂ, ਪਰ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰ ਜਿੰਨਾ ਦੇ ਮੁੱਖੀ ਬਾਦਲ ਪਰਿਵਾਰ ਹੈ, ਨੂੰ ਹਰ ਤਰਾਂ ਦੀ ਇਜਾਜ਼ਤ ਦਿੱਤੀ ਹੋਈ ਹੈ ਅਤੇ ਉਹ ਪ੍ਰਤੀ ਸਵਾਰੀ 3000 ਤੋਂ 3500 ਰੁਪਏ ਵਸੂਲ ਕਰਕੇ ਸਾਡੇ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ।

ਰਾਜਾ ਵੜਿੰਗ ਦੀ ਕੇਜਰੀਵਾਲ ਨਾਲ ਹੋਈ ਗੱਲਬਾਤਰਾਜਾ ਵੜਿੰਗ ਦੀ ਕੇਜਰੀਵਾਲ ਨਾਲ ਹੋਈ ਗੱਲਬਾਤ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਤੁਸੀਂ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫੀਏ ਦਾ ਸਾਥ ਦੇ ਰਹੇ ਹੋ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਸੀ ਕਿ ਕੱਲ੍ਹ ਸ਼ੁੱਕਰਵਾਰ ਨੂੰ ਤੁਸੀਂ ਪੰਜਾਬ ਜਾਣ ਤੋਂ ਪਹਿਲਾਂ ਮੈਨੂੰ ਦਿੱਲੀ ਜ਼ਰੂਰ ਮਿਲੋਗੇ, ਪਰ ਤੁਹਾਡੇ ਵੱਲੋਂ ਉਥੇ ਸਮਾਂ ਨਾ ਦੇਣ ਕਾਰਨ ਮੈਂ ਰਾਤੋ ਰਾਤ ਤੁਹਾਡੇ ਮਗਰ ਅੰਮ੍ਰਿਤਸਰ ਆ ਗਿਆ।

ਉਨ੍ਹਾਂ ਕਿਹਾ ਕਿ ਬਤੌਰ ਟਰਾਂਸਪੋਰਟ ਮੰਤਰੀ ਅਹੁੱਦਾ ਸਾਂਭਣ ਤੋਂ ਤੁਰੰਤ ਬਾਅਦ ਮੈਂ 7 ਅਕਤੂਬਰ, 2021 ਨੂੰ ਮੈਂ ਤਹਾਨੂੰ ਪੱਤਰ ਲਿਖ ਕੇ ਲੰਮੇਂ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁੱਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਮੇਰੇ ਤੋਂ ਪਹਿਲਾਂ ਪਿਛਲੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਤਹਾਨੂੰ ਇਸ ਬਾਬਤ ਪੱਤਰ ਲਿਖੇ ਅਤੇ ਹੁਣ ਤੱਕ 13 ਚਿੱਠੀਆਂ ਮੈਂ ਤਹਾਨੂੰ ਲਿਖ ਚੁੱਕਾ ਹਾਂ ਅਤੇ ਤੁਸੀਂ ਅਜੇ ਤੱਕ ਇਸ ਮੁੱਦੇ ਉਤੇ ਆਪਣੇ ਆਪ ਨੂੰ ਅਣਜਾਣ ਦੱਸ ਰਹੇ ਹੋ।

ਉਨ੍ਹਾਂ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ.ਸਿਵਾ ਪ੍ਰਸਾਦ ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ 4 ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਹੈ, ਪਰ ਤੁਹਾਡੇ ਵੱਲੋਂ ਨਾ ਤਾਂ ਇਨ੍ਹਾਂ ਬੱਸਾਂ ਨੂੰ ਰੋਕਿਆ ਗਿਆ ਅਤੇ ਨਾ ਹੀ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਦਿੱਤੀ ਗਈ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦੇਣੀ ਤਾਂ ਤੁਸੀਂ ਦਿੱਲੀ ਸਰਕਾਰ ਦੀਆਂ ਬੱਸਾਂ ਹਵਾਈ ਅੱਡੇ ਤੋਂ ਪੰਜਾਬ ਲਈ ਚਾਲੂ ਕਰ ਦਿਉ, ਅਸੀਂ ਨਹੀਂ ਰੋਕਾਂਗੇ।

ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਪਰ ਉਥੋਂ ਵੀ ਕੋਈ ਜਵਾਬ ਨਹੀਂ ਆਇਆ।

ਰਾਜਾ ਵੜਿੰਗ ਨੇ ਕਿਹਾ ਕਿ ਇੰਡੋ ਕੈਨੇਡੀਅਨ ਟੈਕਸੀ ਵਾਂਗ ਕੇਵਲ ਇੱਕ ਅੱਡੇ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਸਕਦੀ ਹੈ, ਅਜਿਹੀ ਉਨ੍ਹਾਂ ਨੂੰ ਪਰਮਿਟ ਆਗਿਆ ਦਿੰਦਾ ਹੈ, ਪਰ ਉਹ ਹਰੇਕ ਸ਼ਹਿਰ ਵਿੱਚੋਂ ਸਵਾਰੀਆਂ ਨਾ ਚੁੱਕ ਸਕਦੇ ਹਨ ਅਤੇ ਨਾ ਉਤਾਰ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਇਸ ਲਈ ਆਰਬਿਟ ਨੂੰ 7 ਦਿਨ ਦਾ ਨੋਟਿਸ ਦਿੱਤਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨੋਂ ਨਾ ਹਟੇ ਤਾਂ ਇੰਡੋ ਕਨੇਡੀਅਨ ਦੇ ਅਜਿਹੇ ਸਾਰੇ ਪਰਮਿਟ ਰੱਦ ਕਰ ਦਿੱਤੇ ਜਾਣਗੇ। ਕੇਜਰੀਵਾਲ ਨੇ ਸਾਰੀ ਗੱਲਬਾਤ ਸੁਣ ਕੇ ਰਾਜਾ ਵੜਿੰਗ ਨੂੰ ਅਗਲੇ ਹਫ਼ਤੇ ਤੱਕ ਸਮਾਂ ਦੇਣ ਦੀ ਹਾਮੀ ਭਰੀ।

ਇਹ ਵੀ ਪੜੋ:- ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਜਵਾਬ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.