ਅੰਮ੍ਰਿਤਸਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja warring ) ਵੱਲੋਂ ਕੇਜਰੀਵਾਲ (Arvind Kejriwal) ਨਾਲ ਮੁਲਾਕਾਤ ਕਰਨ ਦਾ ਮਸਲਾ ਭਖਦਾ ਜਾ ਰਿਹਾ ਹੈ। ਰਾਜਾ ਵੜਿੰਗ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦੇ ਦਿੱਲੀ ਏਅਰਪੋਰਟ ਤੱਕ ਨਾ ਜਾਣ ਦੇ ਮਸਲੇ ਨੂੰ ਲੈਕੇ ਉਨ੍ਹਾਂ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ ਵੱਲੋਂ ਦਿੱਲੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਪਹੁੰਚ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਵਿਧਾਨਸਭਾ ਚੋਣਾਂ 2022 (Assembly Elections 2022) ਦੇ ਚੱਲਦੇ ਕੇਜਰੀਵਾਲ ਪੰਜਾਬ ਦੌਰੇ ਹਨ ਜਿਸ ਕਾਰਨ ਵੜਿੰਗ ਦੀ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਹੋ ਸਕੀ। ਇਸ ਮੌਕੇ ਉਨ੍ਹਾਂ ਕੇਜਰੀਵਾਲ ’ਤੇ ਕਈ ਸਵਾਲ ਚੁੱਕੇ ਗਏ ਸਨ। ਵੜਿੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਸੀ ਕਿ ਕੇਜਰੀਵਾਲ ਸਰਕਾਰ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਨਾਲ ਮੁਲਾਕਾਤ ਲਈ ਨਹੀਂ ਆਇਆ ਜਿਸ ਕਰਕੇ ਉਹ ਕਾਫੀ ਸਮੇਂ ਤੋਂ ਉਨ੍ਹਾਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਬੈਠੇ ਹਨ।
ਇਸ ਤੋਂ ਬਾਅਦ ਹੁਣ ਰਾਜਾ ਵੜਿੰਗ ਆਪਣੇ ਮਸਲੇ ਨੂੰ ਲੈਕੇ ਅੰਮ੍ਰਿਤਸਰ ਦੇ ਮਸ਼ਹੂਰ ਹੋਟਲ ਹੈਆਤ ਵਿੱਚ ਪਹੁੰਚ ਚੁੱਕੇ ਹਨ ਜਿੱਥੇ ਅਰਵਿੰਦ ਕੇਜਰੀਵਾਲ ਠਹਿਰੇ ਹੋਏ ਹਨ। ਇਸ ਮੌਕੇ ਵੜਿੰਗ ਕੇਜਰੀਵਾਲ ਦੇ ਆਮ ਮੁੱਖ ਮੰਤਰੀ ਹੋਣ ਨੂੰ ਲੈਕੇ ਸਵਾਲ ਖੜ੍ਹੇ ਕਰਦੇ ਨਜ਼ਰ ਆਏ ਹਨ। ਇਸਦੇ ਨਾਲ ਹੀ ਰਾਜਾ ਵੜਿੰਗ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੇ ਦਿੱਲੀ ਏਅਰਪੋਰਟ ਤੱਕ ਨਾ ਜਾਣ ਨੂੰ ਲੈਕੇ ਕੇਜਰੀਵਾਲ ਨੂੰ 13 ਚਿੱਠੀਆਂ ਲਿਖ ਚੁੱਕੇ ਹਨ ਪਰ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਬਾਦਲਾਂ ਦੀਆਂ 35 ਬੱਸਾਂ ਨੂੰ ਦਿੱਲੀ ਏਅਰਪੋਰਟ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਮਸਲੇ ਦਾ ਜਵਾਬ ਲੈਣ ਦੇ ਲਈ ਉਹ ਕੇਜਰੀਵਾਲ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਇੱਕ ਬੱਸ ਰੋਜ਼ਾਨਾ ਕਰੀਬ 3 ਲੱਖ ਰੁਪਇਆ ਕਮਾਈ ਕਰਦੀ ਹੈ ਅਤੇ ਉਨ੍ਹਾਂ ਦੀਆਂ 35 ਬੱਸਾਂ 87 ਲੱਖ ਰੁਪਏ ਕਮਾਈ ਕਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਹ ਐਨਆਰਆਈਜ਼ ਨੂੰ 1200 ਰੁਪਏ ਵਿੱਚ ਦਿੱਲੀ ਏਅਰਪੋਰਟ ਲਿਜਾ ਸਕਦੇ ਹਨ ਜੇਕਰ ਉਨ੍ਹਾਂ ਦੀਆਂ ਬੱਸਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਇਹ ਵੀ ਪੜ੍ਹੋ: Assembly Elections 2022: ਦਿੱਲੀ ’ਚ ਕੇਜਰੀਵਾਲ ਦੀ ਰਿਹਾਇਸ਼ ਬਾਹਰ ਬੈਠੇ ਰਾਜਾ ਵੜਿੰਗ