ਅੰਮ੍ਰਿਤਸਰ: 26 ਜਨਵਰੀ ਵਾਲੇ ਦਿਨ ਦਿੱਲੀ ਵਿੱਚ ਹੋਏ ਤਿਰੰਗੇ ਦੇ ਅਪਮਾਨ ਤੋਂ ਬਾਅਦ ਕਿਸਾਨ ਆਗੂ ਆਪਣੇ-ਆਪਣੇ ਘਰਾਂ ਨੂੰ ਪਰਤ ਆਏ ਸਨ, ਜਿਸ ਤੋਂ ਬਾਅਦ ਰਾਕੇਸ਼ ਟਿਕੈਤ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸਾਨੀ ਅੰਦੋਲਨ ਵਿੱਚ ਦੁਬਾਰਾ ਵਾਪਸ ਆਓ। ਉਨ੍ਹਾਂ ਦੀ ਇਸ ਕਾਲ ਤੋਂ ਬਾਅਦ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਬਾਰਡਰਾਂ 'ਤੇ ਪਹੁੰਚੇ ਅਤੇ ਹੁਣ ਲੋਕ ਇਨਸਾਫ਼ ਪਾਰਟੀ ਵੱਲੋਂ ਵੀ ਇੱਕ ਸਾਈਕਲ ਮਾਰਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਸ਼ੁਰੂ ਕਰਕੇ ਸ੍ਰੀ ਦਰਬਾਰ ਸਾਹਿਬ ਤੱਕ ਕੱਢਿਆ ਗਿਆ। ਉਨ੍ਹਾਂ ਦਾ ਜਗ੍ਹਾ-ਜਗ੍ਹਾ 'ਤੇ ਸਨਮਾਨਤ ਵੀ ਕੀਤਾ ਗਿਆ।
ਬਲਵਿੰਦਰ ਸਿੰਘ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰਾਕੇਸ਼ ਟਿਕੈਤ ਦਾ ਸੋਨੇ ਦੀ ਕਈ ਦੇ ਨਾਲ ਸਨਮਾਨ ਕੀਤਾ ਜਾਵੇਗਾ। ਜੋ ਅੱਥਰੂ ਉਨ੍ਹਾਂ ਦੇ ਬਾਹਰ ਨਿਕਲੇ ਸਨ ਉਹ ਕਿਤੇ ਕਿਤੇ ਸੰਜੀਵਨੀ ਬਣ ਕੇ ਕਿਸਾਨਾਂ ਲਈ ਦੁਬਾਰਾ ਦਿੱਲੀ ਇਕੱਠੇ ਹੋਣ ਵਾਸਤੇ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਾਡੀ ਟੀਮ ਜਲਦ ਹੀ ਰਾਕੇਸ਼ ਟਿਕੈਤ ਨੂੰ ਸੋਨੇ ਦੀ ਕਈ ਦੇ ਕੇ ਸਨਮਾਨਤ ਕਰੇਗੀ। ਹੁਣ ਲੱਖਾਂ ਦੀ ਗਿਣਤੀ ਬੇਸ਼ੱਕ ਕਿਸਾਨ ਉਹ ਦਿੱਲੀ ਪਹੁੰਚ ਰਹੇ ਹਨ। ਜੋ ਆਲ ਪਾਰਟੀ ਮੀਟਿੰਗ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਸੀ ਜਿਸ ਵਿਚ ਸਿਮਰਜੀਤ ਸਿੰਘ ਬੈਂਸ ਪਹੁੰਚੇ ਸਨ।
ਉਨ੍ਹਾਂ ਨੇ ਕਿਹਾ ਕਿ ਕਿਸਾਨੀ ਮਸਲੇ ਦੇ ਅੱਗੇ ਕੋਈ ਵੀ ਚੀਜ਼ ਨਹੀਂ ਆਉਣੀ ਚਾਹੀਦੀ ਅਤੇ ਅਸੀਂ ਕਿਸਾਨਾਂ ਦੇ ਹੱਕ ਵਾਸਤੇ ਹਮੇਸ਼ਾ ਹੀ ਆਵਾਜ਼ ਚੁੱਕਦੇ ਰਹਾਂਗੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਅਰਦਾਸ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਦਿੱਲੀ ਨੂੰ ਚਾਲੇ ਪਾਏ ਜਾਣਗੇ।