ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸਣੇ ਸਮੁੱਚੀ ਲੀਡਰਸ਼ਿਪ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਚੜਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਪਹੁੰਚੇ।
ਇਸ ਮੌਕੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਇੱਥੇ ਪਾਰਟੀ ਦੀ ਚੜਦੀ ਕਲਾ ਅਤੇ ਸਰਬੱਤ ਦੀ ਅਰਦਾਸ ਕਰਨ ਲਈ ਪਹੁੰਚੇ। ਨਾਲ ਹੀ ਉਨ੍ਹਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਦੀ ਵੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਚ ਭਰੋਸਾ ਜਤਾਉਣਾ ਚਾਹੁੰਦੇ ਹਨ ਕਿ ਜਿਹੜੇ ਕੰਮ ਸ਼੍ਰੋਮਣੀ ਅਕਾਲੀ ਦਲ ਵੱਲੋ ਛੱਡੇ ਗਏ ਹਨ ਉਨ੍ਹਾਂ ਕੰਮਾਂ ਨੂੰ ਉਨ੍ਹਾਂ ਵੱਲੋਂ ਪੂਰਾ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਦੇ ਖਿਲਾਫ ਸਾਡੀ ਜੰਗ ਚਲਦੀ ਰਹੇਗੀ। ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਬਹੁਤ ਹੀ ਵੱਡਾ ਚਿਹਰਾ ਸਾਡੀ ਪਾਰਟੀ ਚ ਸ਼ਾਮਲ ਹੋਣ ਜਾ ਰਹੇ ਹਨ ਜਿਨ੍ਹਾਂ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ।
ਇਹ ਵੀ ਪੜੋ: ਕੋਟਕਪੁਰਾ ਗੋਲੀਕਾਂਡ Live Update: ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਖਤਮ