ETV Bharat / state

ਨਾਬਾਲਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ

ਅੰਮ੍ਰਿਤਸਰ 'ਚ ਇੱਕ ਸਾਜਨ ਨਾਂਅ ਦੇ ਨੌਜਵਾਨ ਵੱਲੋਂ ਨਾਬਾਲਿਗ ਕੁੜੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ: ਨੌਜਵਾਨ ਨੇ ਕੀਤਾ ਨਾਬਾਲਗ ਕੁੜੀ ਨਾਲ ਜਬਰ ਜਨਾਹ, ਮਾਮਲਾ ਦਰਜ

author img

By

Published : Jul 25, 2020, 5:07 PM IST

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਇੱਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 20-22 ਸਾਲ ਦੇ ਸਾਜਨ ਨਾਂਅ ਨੌਜਵਾਨ ਵੱਲੋਂ 9 ਸਾਲਾ ਨਾਬਾਲਗ ਕੁੜੀ ਨਾਲ ਜਬਰ ਜਨਾਹ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਸਬੰਧਤ ਥਾਣੇ ਵਿੱਚ ਮਾਮਲਾ ਦਰਜ ਕਰਵਾਇਆ ਹੈ।

ਵੇਖੋ ਵੀਡੀਓ

ਪੀੜਤ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਆਪਣੇ ਹਾਣ ਦੀ ਕੁੜੀ ਨਾਲ ਖੇਡਣ ਲਈ ਉਨ੍ਹਾਂ ਦੇ ਘਰੇ ਜਾਂਦੀ ਸੀ। ਉਥੇ ਉਸ ਨੌਜਵਾਨ ਵੱਲੋਂ ਉਸ ਦੀ ਧੀ ਨਾਲ ਜਬਰ ਜਨਾਹ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਮਾਮਲਾ ਨਾ ਦਰਜ ਕਰਵਾਇਆ ਜਾਵੇ। ਪੀੜਤ ਦੀ ਮਾਂ ਨੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: CRPF ਜਵਾਨ ਨੇ ਦੂਜੇ ਜਵਾਨ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੀੜਤ ਦੀ ਮੈਡੀਕਲ ਟੈਸਟ ਵੀ ਅਜੇ ਕਰਵਾਇਆ ਜਾਣਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.