ਅੰਮ੍ਰਿਤਸਰ:ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਈ ਸੀ ਤਾਂ ਉਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਘਰ ਘਰ ਨੌਕਰੀ ਦਿੱਤੀ ਜਾਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇਗਾ ਲੇਕਿਨ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ ਜਿਸ ਦੇ ਚੱਲਦੇ ਕੱਚੇ ਅਧਿਆਪਕਾਂ ਵੱਲੋਂ ਕਾਂਗਰਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਅਧਿਆਪਕ ਦੇ ਤੌਰ ਤੇ ਦਿੰਦੇ ਆ ਰਹੇ ਹਨ ਅਤੇ ਲਗਾਤਾਰ ਹੀ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅੱਗੇ ਬੇਨਤੀ ਕੀਤੀ ਜਾ ਰਹੀ ਹੈ ਕਿ ਉਹਨਾਂ ਨੂੰ ਪੱਕਿਆਂ ਕੀਤਾ ਜਾਵੇ ਲੇਕਿਨ ਕੈਪਟਨ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਜਿਸਦੇ ਚਲਦੇ ਉਹਨਾਂ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਆਪਣੀ ਨੌਕਰੀ ਤੇ ਪੱਕੇ ਹੋਣ ਲਈ ਅਰਦਾਸ ਬੇਨਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕ ਜਥਾ ਮੁਹਾਲੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਘਿਰਾਓ ਲਈ ਰਵਾਨਾ ਹੋਇਆ ਹੈ।
ਇਹ ਵੀ ਪੜ੍ਹੋ:-ਡਰੋਨਾਂ ਦੀ ਗਤੀਵਿਧੀਆਂ ਦੇ ਚੱਲਦਿਆਂ ਡੀਜੀਪੀ ਪੰਜਾਬ ਨੇ ਕੀਤੀ ਸਮੀਖਿਆ ਮੀਟਿੰਗ