ETV Bharat / state

Case of disrespect: ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਚੰਨੀ

ਸਮੂਹ ਜਗਤ ਦੇ ਹਿਰਦੇ ਨੂੰ ਉਸ ਸਮੇਂ ਠੇਸ ਪਹੁੰਚੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਇਹ ਘਟਨਾ ਸੁਣ ਕੇ ਮਨ ਬਹੁਤ ਭਰਿਆ ਹੋਇਆ ਹੈ।

ਮੁੱਖ ਮੰਤਰੀ ਚਰਨਜੀਤ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

author img

By

Published : Dec 19, 2021, 8:11 PM IST

ਅੰਮ੍ਰਿਤਸਰ: ਸਮੂਹ ਜਗਤ ਦੇ ਹਿਰਦੇ ਨੂੰ ਉਸ ਸਮੇਂ ਠੇਸ ਪਹੁੰਚੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਇਹ ਘਟਨਾ ਸੁਣ ਕੇ ਮਨ ਬਹੁਤ ਭਰਿਆ ਹੋਇਆ ਹੈ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਦੀਆਂ ਤਸਵੀਰਾਂ

ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਾਰੀਆਂ ਸੰਗਤਾਂ ਦੇ ਹਿਰਦੇ ਬਲੂੰਦਰੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਹੋਣ ਤੋਂ ਬਾਅਦ ਭਰਿਆ ਮਨ ਹੋਣ ਕਾਰਨ ਅਸੀਂ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹਾਂ।

ਧਾਰਮਿਕ ਸਥਾਨਾਂ ਦਾ ਰੱਖਿਆ ਜਾਵੇ ਪੂਰਾ ਧਿਆਨ

ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਨਿੰਦਾ ਕੀਤੀ ਜਾਵੇ, ਉਨੀ ਹੀ ਘੱਟ ਹੈ। ਇਸ ਤਰ੍ਹਾਂ ਘਟਨਾਵਾਂ ਨਾ ਹੋਣ ਇਸ ਕਰਕੇ ਉਨ੍ਹਾਂ ਨੇ ਪੂਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜਿੰਨ੍ਹੇ ਵੀ ਧਾਰਮਿਕ ਸਥਾਨ ਹਨ ਫਿਰ ਚਾਹੇ ਉਹ ਉਹ ਕਿਸੇ ਵੀ ਧਰਮ ਨਾਲ ਸੰਬੰਧਿਤ ਹੋਣ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿ ਹੋ ਸਕਦਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਕੋਈ ਗਲਤ ਏਜੰਸੀਆਂ ਜਾਂ ਫਿਰ ਗਲਤ ਤਾਕਤਾਂ ਗਲਤ ਰੋਲ ਖੇਡਣ ਦੀਆਂ ਤਾਕਤਾਂ ਕੰਮ ਕਰ ਰਹੀਆਂ ਹੋਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਾਜਿਸਾਂ ਰਚਣ ਵਾਲੀਆਂ ਤਾਕਤਾਂ ਨੂੰ ਜ਼ਰੂਰ ਬੇਨਕਾਬ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਸੰਗਤਾਂ ਨੂੰ ਵੀ ਅਪੀਲ ਕਰਦਾਂ ਹਾਂ ਕਿ ਉਹ ਗੁਰਦੁਆਰਿਆਂ ਦਾ ਵਿਸ਼ੇਸ਼ ਧਿਆਨ ਰੱਖਣ, ਮੰਦਰਾਂ ਦਾ ਧਿਆਨ ਰੱਖਣ ਯਾਨਿ ਕਿ ਸਾਰੇ ਹੀ ਧਾਰਿਮਕ ਅਸਥਾਨਾਂ ਦਾ ਧਿਆਨ ਰੱਖਣ।

ਮੁੱਖ ਮੰਤਰੀ ਚਰਨਜੀਤ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਪੰਜਾਬੀਆਂ ਨੂੰ ਅਮਨ ਸ਼ਾਂਤੀ, ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ

ਮੁੱਖ ਮੰਤਰੀ ਚੰਨੀ ਨੇ ਸਾਰੇ ਹੀ ਪੰਜਾਬੀਆਂ ਨੂੰ ਅਮਨ ਸ਼ਾਂਤੀ, ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਇਸ ਤਰ੍ਹਾਂ ਦੀ ਘਟਨਾ ਕਰਨ ਲਈ ਮਾੜੇ ਮਨਸੂਬੇ ਨਾਲ ਆਇਆ ਤਾਂ ਸਾਡੀਆਂ ਇੰਟੈਲੀਜੇਂਸੀਆਂ ਉਨ੍ਹਾਂ ਨੂੰ ਫੜ੍ਹਨ ਦੀ ਪੂਰੀ ਕੋਸ਼ਿਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸੰਗਤ ਵਿੱਚੋਂ ਵੀ ਕਿਸੇ ਨੂੰ ਇਸ ਤਰ੍ਹਾਂ ਦਾ ਕੋਈ ਅਨਸਰ ਨਜ਼ਰ ਆਉਂਦਾ ਹੈ ਤਾਂ ਉਹ ਵੀ ਇਸ ਗੱਲ ਨੂੰ ਲੈ ਕੇ ਪੂਰਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਬਖਸਿਆ ਨਹੀਂ ਜਾਵੇਗਾ।

ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਕੀਤੀ ਮੰਗੀ

ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗੀ ਕੀਤੀ ਹੈ, ਉਥੇ ਹੀ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਕੇਂਦਰ ਮੰਤਰੀ ਅਮਿਤ ਸ਼ਾਹ ਨੇ ਜਾਂਚ ਦਾ ਭਰੋਸਾ ਦਿੱਤਾ ਹੈ।

ਹਰ ਪਾਸੇ ਹੋ ਰਹੀ ਹੈ ਨਿਖੇਧੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਵਾਪਰੀ ਘਟਨਾ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ ਤੇ ਮਾਮਲੇ ਵਿੱਚ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਇਨਸਾਫ ਮਿਲ ਸਕੇ ਤੇ ਇਸ ਪਿੱਛੇ ਕਿਸ ਦਾ ਹੱਥ ਹੈ ਉਸ ਬਾਰੇ ਪਤਾ ਲੱਗ ਸਕੇ।

  • Chief Minister @CharanjitChanni pays obeisance at Sri Darbar Sahib, Amritsar. Says, attempt of sacrilege be thoroughly probed to unmask real conspirators. CM urges people to be vigilant and take care of all religious places/institutions.
    (1/2) pic.twitter.com/FqPeQRFZMj

    — CMO Punjab (@CMOPb) December 19, 2021 " class="align-text-top noRightClick twitterSection" data=" ">

ਇਸ ਤਰ੍ਹਾਂ ਵਾਪਰੀ ਘਟਨਾ

ਦਰਾਅਸਰ ਇਸ ਮੰਦਭਾਗੀ ਘਟਨਾ (Sikh holy place desecrated) ਨੂੰ ਅੰਜ਼ਾਮ ਇੱਕ ਨੌਜਵਾਨ ਵੱਲੋਂ ਦਿੱਤੀ ਗਿਆ ਹੈ, ਜਿਸ ਦੀ ਮੌਤ (man dead in Golden temple) ਵੀ ਹੋ ਗਈ ਹੈ। ਘਟਨਾ ਸ਼ਨੀਵਾਰ ਸ਼ਾਮ 6 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਉਕਤ ਨੌਜਵਾਨ ਜੰਗਲਾ ਟੱਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਪਹੁੰਚ ਗਿਆ ਸੀ, ਜਿਸ ਨੂੰ ਮੁਸਤੈਦੀ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਰੋਕ ਲਿਆ ਗਿਆ ਤੇ ਨੌਜਵਾਨ ਨੂੰ ਜੰਗਲੇ ਤੋਂ ਬਾਹਰ ਸੁੱਟ ਦਿੱਤਾ ਗਿਆ।

ਇਸ ਤੋਂ ਮਗਰੋਂ ਗੁਸਾਈ ਭੀੜ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਕੁੱਟ ਕੁੱਟ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਮਗਰੋਂ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜੇ ’ਚ ਲੈ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ 'ਚ ਵੀ ਬੇਅਦਬੀ ਦੀ ਕੋਸ਼ਿਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.