ETV Bharat / state

1986 Nakodar Saka: ਨਕੋਦਰ ਸਾਕੇ ਦੀ ਯਾਦ ਵਿੱਚ ਪਏ ਭੋਗ, ਸ਼ਹੀਦਾਂ ਦੇ ਪਰਿਵਾਰ 37 ਸਾਲ ਬਾਅਦ ਵੀ ਇਨਸਾਫ਼ ਦੀ ਕਰ ਰਹੇ ਉਡੀਕ - The family did not get justice

4 ਫਰਵਰੀ 1986 ਨੂੰ ਨਕੋਦਰ ਮੋਰਚੇ (1986 Nakodar Saka) ਵਿੱਚ ਸ਼ਹੀਦ ਹੋਏ 4 ਨੌਜਵਾਨਾਂ ਦੇ ਪਰਿਵਾਰ ਅੱਜ ਸ਼ਨੀਵਾਰ 4 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣ ਪਹੁੰਚੇ ਅਤੇ ਉਹਨਾਂ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਤੱਕ ਬਣਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਮਸਲਾ ਭਾਵੇਂ ਬੰਦੀ ਸਿੰਘਾਂ ਦਾ ਹੋਵੇ ਜਾਂ ਕੋਈ ਪੰਜਾਬ ਦਾ ਮੁੱਦਾ ਭਾਰਤ ਸਰਕਾਰ ਤੋਂ ਹੱਕ ਲੈਣ ਲਈ ਸਭ ਨੂੰ ਇੱਕਜੁੱਟ ਹੋਣਾ ਪਵੇਗਾ।

Religious event organized in memory of martyrs in Amritsar
ਨਕੋਦਰ ਸਾਕੇ ਦੀ ਯਾਦ 'ਚ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ,ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਨੂੰ ਲਿਆ ਲੰਮੇਂ ਹੱਥੀਂ
author img

By

Published : Feb 4, 2023, 2:04 PM IST

ਨਕੋਦਰ ਸਾਕੇ ਦੀ ਯਾਦ ਵਿੱਚ ਭੋਗ ਪਏ, ਸ਼ਹੀਦਾਂ ਦੇ ਪਰਿਵਾਰ 37 ਸਾਲ ਬਾਅਦ ਵੀ ਇਨਸਾਫ ਦੀ ਉਡੀਕ ਵਿਚ

ਅੰਮ੍ਰਿਤਸਰ: ਸਾਕਾ ਨਕੋਦਰ 4 ਫਰਵਰੀ 1986 ਨੂੰ (1986 Nakodar Saka) ਵਾਪਰਿਆਂ 37 ਸਾਲ ਬੀਤ ਚੁੱਕੇ ਹਨ। ਜਿਸ ਸਾਕੇ ਵਿੱਚ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ 4 ਨਿਹੱਥੇ ਸਿੱਖ ਨੌਜਵਾਨਾਂ ਦਾ ਕਤਲ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ 2 ਦਿਨ ਪਹਿਲਾਂ ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਂਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਉਣ ਵਾਸਤੇ ਜਾ ਰਿਹਾ ਸੀ।

ਨਹੀਂ ਮਿਲਿਆ ਇਨਸਾਫ਼: ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ। ਇਹਨਾਂ ਨੌਜਵਾਨਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿੱਥੇ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਇਹਨਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ 1986 ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਕਾ ਨਕੋਦਰ ਦੇ ਸ਼ਹੀਦਾਂ ਰਵਿੰਦਰ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪਰ, ਭਾਈ ਬਲਧੀਰ ਸਿੰਘ ਰਾਮਗੜ੍ਹ ਅਤੇ ਝਿਲਮਣ ਸਿੰਘ ਗੋਰਸੀਆਂ ਦੀ 37 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।

ਲੀਗਲ ਕਸਟਡੀ: ਦੂਜੇ ਪਾਸੇ ਸ਼ਹੀਦ ਸਿੰਘਾਂ ਨੂੰ ਯਾਦ ਕਰਨ ਪਹੁੰਚੀਆਂ ਸਿੱਖ ਜਥੇਬੰਦੀਆਂ ਦੇ ਆਗੂ ਨਰਾਇਣ ਸਿੰਘ ਚੌੜਾ ਨੇ ਕਿਹਾ ਹੈ ਕਿ 1986 ਵਿੱਚ 4 ਫਰਵਰੀ ਨੂੰ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ ਉਸ ਦੇ ਚਲਦੇ 4 ਫਰਵਰੀ 1986 ਨੂੰ ਵੱਲੋਂ ਖ਼ਾਲਸਾ ਮਾਰਚ ਕੱਢਿਆ ਜਾ ਰਿਹਾ ਸੀ ਜਿਸ ਵਿੱਚ ਇਸ ਮਾਰਚ ਵਿੱਚ ਚਾਰ ਨੌਜਵਾਨਾਂ ਨੂੰ ਪੁਲਸ ਨੇ ਇਲ ਲੀਗਲ ਕਸਟਡੀ ਵਿਚ ਲਿਜਾ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਵੀ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਹੈ ਕਿ ਸਰਕਾਰ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ ਪਰਿਵਾਰਾਂ ਨੂੰ ਕੋਈ ਵੀ ਇਨਸਾਫ ਨਹੀਂ ਦਿੱਤਾ ਜਾ ਰਿਹਾ ਅਤੇ ਉਹਨਾਂ ਨੇ ਅੱਗੇ ਬੋਲਦੇ ਹੋਏ ਸਿੱਖ ਜਥੇਬੰਦੀਆਂ ਨੂੰ ਕਿਹਾ ਹੈ ਕਿ ਇਨਸਾਫ਼ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਿਸਮ ਫਿਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕੇ ਗ੍ਰਿਫਤਾਰ, ਹੋਟਲ ਦੇ ਮੈਨੇਜਰ ਅਤੇ ਮਾਲਿਕਾਂ 'ਤੇ ਵੀ ਪਰਚਾ ਦਰਜ

ETV Bharat Logo

Copyright © 2025 Ushodaya Enterprises Pvt. Ltd., All Rights Reserved.