ਚੰਡੀਗੜ੍ਹ: ਕਹਿੰਦੇ ਹਨ ਜਦੋਂ ਰੱਬ ਦਿੰਦਾ ਹੈ ਤਾਂ ਛੱਪੜਪਾੜ ਕੇ ਦੇ ਦਿੰਦਾ ਹੈ, ਅਜਿਹਾ ਹੀ ਹੋਇਆ ਸ਼ਹਿਰ ਅੰਮ੍ਰਿਤਸਰ ਵਿੱਚ ਜਿਥੇ ਇੱਕ ਘਰੇਲੂ ਔਰਤ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।
ਇਹ ਵੀ ਪੜੋ: ਤੀਜੇ ਕੇਸ 'ਚ ਵੀ ਨੌਦੀਪ ਕੌਰ ਨੂੰ ਮਿਲੀ ਜਮਾਨਤ, ਅੱਜ ਹੋਵੇਗੀ ਰਿਹਾਈ
ਇਹ ਤਰ੍ਹਾਂ ਖੁੱਲ੍ਹੀ ਕਿਸਮਤ
ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਰੇਨੂ ਨੇ ਕਿਹਾ ਕਿ ਇਹ ਇਨਾਮ ਉਸ ਦੇ ਮੱਧ-ਵਰਗੀ ਪਰਿਵਾਰ ਲਈ ਮਾਲੀ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮਿ੍ਤਸਰ ਵਿਖੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨਾਂ ਦੀ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ Conclusion:ਸੁਖਾਲੀ ਬਣਾਵੇਗੀ। ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰ: ਡੀ-12228 ਉਤੇ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
ਇਹ ਵੀ ਪੜੋ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਿਧਾਇਕਾਂ ਤੇ ਸੰਸਦ ਮੈਂਬਰ ਖਿਲਾਫ ਚੱਲ ਰਹੇ ਕੇਸਾਂ ਦਾ ਮੰਗਿਆ ਵੇਰਵਾ