ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਮੰਦਿਰ ਬਾਲਾ ਜੀ ਵਿਚ ਵੱਜਣ ਵਾਲੇ ਸਪੀਕਰ ਨੂੰ ਲੈ ਕੇ ਇਲਾਕੇ ਦੀਆਂ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈ ਈਆਂ ਹਨ। ਇਸਨੂੰ ਲੈ ਕੇ ਮੰਦਿਰ ਪ੍ਰਬੰਧਕਾਂ ਵਲੋਂ ਰੋਡ ਜਾਮ ਕੀਤਾ ਗਿਆ ਹੈ। ਇਸ ਸੰਬਧੀ ਮੰਦਿਰ ਪ੍ਰਬੰਧਕਾਂ ਵਲੋਂ ਹਿੰਦੂ ਜਥੇਬੰਦੀਆ ਦੇ ਸਹਿਯੋਗ ਨਾਲ ਛੇਹਰਟਾ ਰੇਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਮੰਦਿਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਮੰਦਿਰ ਨਾਲ ਸੰਗਤਾਂ ਦੀ ਅਥਾਹ ਸ਼ਰਧਾ ਭਾਵਨਾ ਜੁੜੀ ਹੋਈ ਹੈ। ਇਸੇ ਨੂੰ ਦਬਾਉਣ ਦੀ ਕੌਸ਼ੀਸ਼ ਕੀਤੀ ਜਾ ਰਹੀ ਹੈ।
ਲਾਊਡ ਸਪੀਕਰ ਨੂੰ ਲੈ ਕੇ ਧਮਕੀ: ਪ੍ਰਬੰਧਕਾਂ ਨੇ ਕਿਹਾ ਕਿ ਮੰਦਿਰ ਵਿਚ ਚਲਦੇ ਕੀਰਤਨ ਨੂੰ ਬਹਾਨਾਂ ਬਣਾ ਕੇ ਕੁੱਝ ਲੋਕ ਜਾਣਬੁਝ ਕੇ ਮੁੱਦਾ ਬਣਾ ਰਹੇ ਹਨ, ਜਿਸ ਨਾਲ ਸਨਾਤਨ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਵਿਰੋਧ ਵਿੱਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਮੰਦਿਰ ਕਮੇਟੀ ਦੇ ਆਗੂ ਅਸ਼ਨੀਲ ਮਹਾਰਾਜ ਨੇ ਕਿਹਾ ਕਿ ਸਾਨੂੰ ਇੱਕ ਵਿਅਕਤੀ ਵਲੋਂ ਧਮਕੀ ਦਿੱਤੀ ਗਈ ਕਿ ਜੇਕਰ ਤੁਹਾਡੇ ਮੰਦਿਰ ਦੇ ਲਾਊਡ ਸਪੀਕਰ ਦੀ ਆਵਾਜ਼ ਬਾਹਰ ਆਈ ਤਾਂ ਬਹੁਤ ਬੁਰਾ ਹੋਵੇਗਾ, ਜਿਸ ਵਲੋਂ ਸਾਨੂੰ ਧਮਕੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਇਸ ਪ੍ਰਤੀ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਮੁੱਖੀ ਛੇਹਰਟਾ ਵੱਲੋਂ ਰਾਮਾਇਣ ਗ੍ਰੰਥ ਨੂੰ ਹੇਠਾਂ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਅਧਿਕਾਰੀ ਥਾਣਾ ਛੇਹਰਟਾ ਦੇ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ: Husband Wifes conflict: ਵਿਅਕਤੀ ਨੇ ਧੋਖੇ ਨਾਲ ਕਰਵਾਇਆ ਤਿੰਨ ਥਾਂ ਵਿਆਹ; ਥਾਣੇ ਪਹੁੰਚੀਆਂ ਪਤਨੀਆਂ, ਜਾਣੋ ਕੀ ਬਣਿਆ ਮਾਹੌਲ
ਪੁਜਾਰੀਆਂ ਨੂੰ ਮਿਲ ਰਹੀਆਂ ਧਮਕੀਆਂ: ਇਸ ਮੌਕੇ ਸ਼ਿਵ ਸੈਨਾ ਆਗੂ ਬ੍ਰਿਜ ਮੋਹਨ ਸੂਰੀ ਨੇ ਕਿਹਾ ਕਿ ਹਿੰਦੂਆਂ ਉੱਤੇ ਅੱਤਿਆਚਾਰ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਹਿੰਦੂਆਂ ਦੇ ਗ੍ਰੰਥ ਦਾ ਨਿਰਾਦਰ ਕੀਤਾ ਗਿਆ ਹੈ। ਉਸਦੇ ਖਿਲਾਫ਼ ਕਿਉਂ ਨਹੀਂ ਕਾਰਵਾਈ ਕੀਤੀ ਜਾ ਰਹੀ। ਪੁਲਿਸ ਅਧਿਕਾਰੀ ਕਾਰਵਾਈ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਮੰਦਿਰ ਦੇ ਪੁਜਾਰੀਆਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਨੂੰ ਗਲਤ ਸ਼ਬਦਾਵਲੀ ਬੋਲੀ ਜਾ ਰਹੀ ਹੈ।
ਇਸ ਸੰਬਧੀ ਏਡੀਸੀਪੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਮੰਦਿਰ ਪ੍ਰਬੰਧਕਾਂ ਵਲੋਂ ਧਰਨਾ ਲਗਾਇਆ ਗਿਆ ਸੀ। ਉਸ ਸੰਬਧੀ ਕਾਰਵਾਈ ਦਾ ਭਰੋਸਾ ਦੇ ਕੇ ਰੋਸ ਪ੍ਰਦਰਸ਼ਨ ਖਤਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।