ਅੰਮ੍ਰਿਤਸਰ: ਅੰਮ੍ਰਿਤਸਰ ਵੀਰਵਾਰ ਦਿਨ ਦਿਹਾੜ੍ਹੇ ਪੰਜਾਬ ਨੈਸ਼ਨਲ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਜਿਸ ਤੋਂ ਬਾਅਦ ਬੈਂਕ ਵਿੱਚ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਪਹੁੰਚੇ। ਉਹਨਾਂ ਵੱਲੋਂ ਬੈਂਕ ਦਾ ਦੌਰਾ ਕੀਤਾ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਉਸ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਲੁਟੇਰਿਆਂ ਦੇ ਗੈਂਗਸਟਰ ਦੇ ਮਨਾਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ। ਜਿਸ ਤਰੀਕੇ ਨਾਲ ਦਿਨ-ਦਿਹਾੜੇ ਲੁੱਟਾਂ ਖੋਹਾਂ ਹੋ ਰਹੀਆਂ ਹਨ ਕਤਲ ਹੋ ਰਹੇ ਹਨ ਇਸ ਤੋਂ ਪਤਾ ਲੱਗਦਾ ਹੈ ਕਿ ਮੁਲਜ਼ਮਾਂ ਨੂੰ ਕਨੂੰਨ ਵਿਵਸਥਾ ਦਾ ਕੋਈ ਡਰ ਨਹੀਂ ਹੈ।
ਇਸ ਮੌਕੇ ਵੇਰਕਾ ਨੇ ਕਿਹਾ ਕਿ ਰਾਣੀ ਕੇ ਬਾਗ ਇੱਕ ਪੌਸ ਇਲਾਕਾ ਹੈ। ਉਨ੍ਹਾਂ ਕਿਹਾ ਇੱਕ ਪਾਸੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਹੈ। ਦੂਜੇ ਪਾਸੇ ਸੈਸ਼ਨ ਚੌਂਕ ਹੈ। ਜਿੱਥੇ ਲਾਅ ਐਂਡ ਆਰਡਰ ਦੀ ਇਨ੍ਹੀਂ ਕੜੀ ਸੁਰੱਖਿਆ ਹੋਵੇ ਸੁਰੱਖਿਆ ਦੀ ਪ੍ਰਵਾਹ ਨਾ ਕਰਦੇ ਹੋਏ ਲੁਟੇਰਿਆਂ ਨੇ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਜੀ20 ਸੰਮੇਲਨ ਤੋਂ ਪਹਿਲਾਂ ਲੁੱਟ: ਡਾਕਟਰ ਵੇਰਕਾ ਨੇ ਕਿਹਾ ਕਿ ਬੈਂਕ ਦੇ ਵਿਚ ਨਾਂ ਕੋਈ ਸੁਰੱਖਿਆ ਗਾਰਡ ਮੌਜੂਦ ਸੀ ਤੇ ਨਾਂ ਹੀ ਕੋਈ ਪੁਲਿਸ ਦੀ ਸੁਰੱਖਿਆ ਦੇ ਪ੍ਰਬੰਧ ਸਨ। ਉਨ੍ਹਾਂ ਕਿਹਾ ਬੈਂਕ ਵਿੱਚ ਜਿਸ ਤਰ੍ਹਾਂ ਸੁਰੱਖਿਆ ਦਾ ਸਾਇਰਣ ਹੁਣ ਵੱਜ ਰਿਹਾ। ਲੁੱਟ ਸਮੇਂ ਇਹ ਵੱਜ ਰਿਹਾ ਸੀ ਜਾ ਨਹੀਂ। ਜੀ20 ਸੰਮੇਲਨ ਕੁੱਝ ਸਮੇਂ ਬਾਅਦ ਹੋਣ ਜਾ ਰਿਹਾ ਹੈ। ਬਾਹਰਲੇ ਦੇਸ਼ਾਂ ਦੇ ਲੋਕ ਸਾਡੇ ਸ਼ਹਿਰ ਵਿਚ ਆ ਰਹੇ ਹਨ। ਉਨ੍ਹਾਂ ਦੇ ਮਨ੍ਹਾਂ ਵਿਚ ਕੀ ਸਥਿਤੀ ਹੋਵੇਗੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਪਾਸੇ ਫੇਲ੍ਹ ਹੋ ਰਹੀ ਹੈ।
ਭਗਵੰਤ ਮਾਨ ਨੂੰ ਅਸਤੀਫਾ ਦੇਣ ਦੀ ਮੰਗ: ਵੇਰਕਾ ਨੇ ਇਹ ਸਭ ਨਿਸ਼ਾਨੇ ਸਾਧਨ ਤੋਂ ਬਾਅਦ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੰਭਾਲ ਨਹੀਂ ਪਾ ਰਹੇ। ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:- Friend shot dead in Sangrur: ਮਾਮੂਲੀ ਝਗੜੇ ਪਿੱਛੋਂ ਅਪਣੇ ਹੀ ਦੋਸਤ ਨੂੰ ਗੋਲ਼ੀਆਂ ਮਾਰ ਕੇ ਭੁੰਨਿਆ...