ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਸਨ। ਉਥੇ ਹੀ ਅੱਜ ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਦੇ ਪਤੀ ਰੋਬਟ ਵਾਡਰਾ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਉਹਨਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ।
ਦੇਸ਼ ਇੱਕਜੁੱਟ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਬਟ ਨੇ ਕਿਹਾ ਕਿ ਉਹ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਦਰਬਾਰ ਸਾਹਿਬ ਪਹੁੰਚ ਕੇ ਉਨ੍ਹਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ। ਇਸਦੇ ਨਾਲ ਹੀ ਰਾਜਨੀਤੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੋ ਭਾਰਤ ਯਾਤਰਾ ਕਰ ਰਹੇ ਹਨ ਉਹ ਪੂਰੇ ਭਾਰਤ ਨੂੰ ਇੱਕਜੁੱਟ ਕਰਨ ਦੀ ਚਾਹਤ ਰੱਖਦੇ ਹਨ ਅਤੇ ਇਸੇ ਕਾਰਨ ਹੀ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਠੰਢ ਦੇ ਵਿੱਚ ਹੀ ਚੱਲ ਰਹੇ ਹਨ।
ਪ੍ਰਿਅੰਕਾ ਗਾਂਧੀ ਦਾ ਸਮਰਥਨ: ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਦੇ ਜੋੜੋ ਯਾਤਰਾ ਦੇ ਵਿੱਚ ਬਿਨ੍ਹਾਂ ਰਾਜਨੀਤਕ ਪਾਰਟੀ ਦੇ ਆਮ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ ਜੋ ਕਿ ਇਸ ਯਾਤਰਾ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜ ਯਾਤਰਾ ਰਾਹੀਂ ਇਹ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਹਿੰਦੂ ਸਿੱਖ ਮੁਸਲਮਾਨ ਸਭ ਇੱਕ ਹਨ ਅਤੇ ਸਾਨੂੰ ਧਰਮਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਪ੍ਰਿਅੰਕਾ ਗਾਂਧੀ 2024 ਦੇ ਵਿਚ ਚੋਣ ਲੜਦੀ ਹੈਂ ਤਾਂ ਮੈਨੂੰ ਬਹੁਤ ਜ਼ਿਆਦਾ ਖੁਸ਼ੀ ਹੋਵੇਗੀ ਅਤੇ ਪੂਰਾ ਗਾਂਧੀ ਪਰਿਵਾਰ ਦੇਸ਼ ਹਿੱਤ ਵਿੱਚ ਆਪਣੀ ਸੇਵਾ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਦਿਹਾੜਾ ਹੈ ਅਤੇ ਸਿੱਖਾਂ ਦਾ ਨਵਾਂ ਸਾਲ ਹੈ ਅਤੇ ਅੱਜ ਦੇ ਦਿਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਪਰਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦੇ ਐਕਸ਼ਨ ਦਾ ਅਸਰ, ਛੁੱਟੀ ਵਾਲੇ ਦਿਨ ਵੀ ਕੰਮ ਕਰ ਰਹੇ ਪੀਸੀਐੱਸ ਅਫ਼ਸਰ
ਵੰਡੀਆਂ ਪਾਉਣੀਆਂ ਬੰਦ ਕਰਨ ਵਿਰੋਧੀ: ਰੋਬਟ ਵਾਡਰਾ ਨੇ ਕਿਹਾ ਕਿ ਭਾਜਪਾ ਪਿਛਲੇ ਲੰਮੇਂ ਸਮੇਂ ਤੋਂ ਦੇਸ਼ ਵਿੱਚ ਧਰਮ ਦੀ ਸਿਆਸਤ ਖੇਡ ਰਹੀ ਹੈ ਅਤੇ ਇਸ ਏਜੰਡੇ ਤਹਿਤ ਉਨ੍ਹਾਂ ਵੱਲੋਂ ਹਿੰਦੂਆਂ ਅਤੇ ਮੁਸਲਮਾਨਾਂ ਵਿੱਚ ਫਿੱਕ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਇਸ ਵਿਚਾਰ ਉੱਤੇ ਕਰਾਰੀ ਚੋਟ ਕਰ ਰਹੀ ਹੈ।