ਅੰਮ੍ਰਿਤਸਰ: ਬਿਆਸ ਖੇਤਰ ਵਿੱਚ ਇੱਕ ਡੇਅਰੀ ਵਿਖੇ ਲੁੱਟ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ 4 ਲੁਟੇਰਿਆਂ ਨੇ ਫਿਲਮੀ ਸਟਾਈਲ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ।
ਇਸ ਸਮੇਂ ਦੌਰਾਨ ਮੌਕੇ 'ਤੇ ਬੈਠੀ ਡੇਅਰੀ ਮਾਲਕਣ ਨੇ ਜਦੋ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਜ਼ਖਮੀ ਕਰ ਦਿੱਤਾ। ਲੁਟੇਰੇ ਕਰੀਬ 45 ਹਜ਼ਾਰ ਰੁਪਏ ਦੀ ਲੁੱਟ ਕਰਕੇ ਉੱਥੋਂ ਫਰਾਰ ਹੋ ਗਏ।
ਇਹ ਵੀ ਪੜੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 63 ਲੱਖ ਤੋਂ ਪਾਰ, 3 ਲੱਖ 83 ਹਜ਼ਾਰ ਮੌਤਾਂ
ਇਸ ਦੌਰਾਨ ਬਿਆਸ ਖੇਤਰ ਦੇ ਡੀਐਸਪੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਹਰ ਪਹਿਲੂ ਦੇ ਨਾਲ ਸੀਸੀਟੀਵੀ ਫੁਟੇਜ ਵੀ ਸਕੈਨ ਕਰ ਰਹੀ ਹੈ।