ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾਣ ਵਾਲੇ ਰੋਸ ਮਾਰਚ ਲਈ ਪਹੁੰਚੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਤੇ ਅਸ਼ੀਰਵਾਦ ਲੈ ਕੇ ਕਿਸਾਨ ਮਾਰਚ ਸ਼ੁਰੂ ਕਰਨ ਜਾ ਰਹੇ ਹਨ। ਇਹ ਮਾਰਚ ਗਵਰਨਰ ਹਾਊਸ ਚੰਡੀਗੜ੍ਹ ਤੱਕ ਜਾਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੂੰ ਬੇਨਤੀ ਹੈ ਕਿ ਦੋਨਾਂ ਹਾਊਸ ਨੂੰ ਫਿਰ ਤੋਂ ਬੁਲਾ ਕੇ ਇਸ ਕਾਲੇ ਕਾਨੂੰਨ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹ ਕਾਨੂੰਨ ਕਿਸਾਨੀ ਦੇ ਖਿਲਾਫ਼ ਹੈ, ਜਿਸ ਕਰਕੇ ਪਿਛਲੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ।
ਵਿਰੋਧੀ ਪਾਰਟੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਰੇ ਦਿੱਤੇ ਜਾਣ ਬਾਰੇ ਬਿਆਨਾਂ ਦੇ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੀਆਂ ਹੀ ਪਾਰਟੀਆਂ ਤੇ ਧਿਰਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ,ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿੱਛੇ ਲੱਗਣ ਨੂੰ ਤਿਆਰ ਹੈ, ਆਪਾਂ ਨੂੰ ਨਤੀਜਾ ਚਾਹੀਦਾ ਹੈ ਤੇ ਇਕੱਠੇ ਹੋ ਕੇ ਕਿਸਾਨਾਂ ਦੇ ਹੱਕ ਵਿੱਚ ਤਾਕਤ ਵਧਾਈਏ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਇਕੱਲੇ- ਇਕੱਲੇ ਸੰਘਰਸ਼ ਕਰਾਂਗੇ ਤਾਂ ਗੱਲ ਨਹੀਂ ਬਨਣੀ।ਕੈਪਟਨ ਵੱਲੋਂ ਕਿਸਾਨ ਸੰਘਰਸ਼ ਬਾਰੇ ਆਈਐੱਸਆਈ ਦੇ ਬਿਆਨ ਦਾ ਜਵਾਬ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਸੰਘਰਸ਼ ਜਾਂ ਕਿਸੇ ਮੁਹਿੰਮ ਨੂੰ ਫੇਲ੍ਹ ਕਰਨਾ ਹੁੰਦਾ ਹੈ ਤਾਂ ਆਈਐੱਸਆਈ ਦਾ ਨਾਂ ਵਰਤਿਆ ਜਾਂਦਾ ਹੈ