ਅੰਮ੍ਰਿਤਸਰ: ਬੀਤੇ ਦਿਨੀਂ ਬਠਿੰਡਾ ਦੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਗ੍ਰੰਥੀ ਵੱਲੋਂ ਬਲਾਤਕਾਰੀ ਤੇ ਕਾਤਲ ਗੁਰਮੀਤ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਬੇਸ਼ਕ ਉਸ ਗ੍ਰੰਥੀ ਸਿੰਘ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਛੇੜਛਾੜ ਕਰਨ ਦਾ ਮਾਮਲਾ ਵੀ ਦਰਜ ਹੋ ਗਿਆ ਹੈ ਜਿਸ ਦੇ ਬਾਅਦ ਕੁਝ ਭਾਜਪਾ ਨੇਤਾ ਵੱਲੋਂ ਬਿਆਨ ਦਿੱਤਾ ਗਿਆ ਹੈ।
ਰਾਮ ਰਹੀਮ ਦੇ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ
ਦੱਸ ਦਈਏ ਕਿ ਭਾਜਪਾ ਆਗੂ ਵਿਜੇ ਸਾਂਪਲਾ ਵੱਲੋਂ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਉਹ ਨਿਹੰਗ ਸਿੰਘ ਦੇ ਹੱਕ ਵਿਚ ਨਿੱਤਰਦੇ ਹੋਏ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਕੋਈ ਗਲਤੀ ਹੋ ਜਾਂਦੀ ਹੈ ਤਾਂ ਉਹ ਵਿਅਕਤੀ ਗੁਰੂ ਸਾਹਿਬਾਨ ਦੇ ਚਰਨਾਂ ’ਚ ਸ਼ਰਨ ਲੈ ਸਕਦਾ ਹੈ।
ਇਸ ਮਾਮਲੇ ’ਤੇ ਕਈ ਸਿਆਸੀ ਪਾਰਟੀਆਂ ਵੱਲੋਂ ਜਾਣਬੁੱਝ ਕੇ ਇੱਥੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਉਪਦੇਸ਼ ਹੀ ਹੈ ਕਿ ਜੇਕਰ ਕੋਈ ਵਿਅਕਤੀ ਆਪਣੀ ਗਲਤੀ ਮੰਨਦਾ ਹੈ ਤਾਂ ਉਸ ਨੂੰ ਮੁਆਫ਼ੀ ਵੀ ਜ਼ਰੂਰ ਮਿਲਦੀ ਹੈ ਪਰ ਇੱਕ ਵਾਰ ਫਿਰ ਤੋਂ ਰਾਮ ਰਹੀਮ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਲੁਧਿਆਣਾ ਵਿਖੇ ਸਥਾਪਿਤ ਕੀਤਾ ਗਿਆ ਨਵਾਂ ਕੋਵਿਡ ਕੰਟਰੋਲ ਰੂਮ, ਇੰਝ ਕਰੋ ਸੰਪਰਕ