ETV Bharat / state

ਕੋਰੋਨਾ ਦੇ ਚੱਲਦਿਆਂ ਰੇਲਵੇ ਸਟੇਸ਼ਨ 'ਤੇ ਸੈਂਪਲਿੰਗ ਜਾਰੀ - ਜਿਆਦਾ ਲੱਛਣ ਪਾਏ ਜਾਂਦੇ

ਕੋਰੋਨਾ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਖ਼ਤੀ ਵਰਤਦਿਆਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਆਉਣ ਜਾਣ ਵਾਲੇ ਯਾਤਰੀਆਂ ਦੀ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ। ਇਸ ਨੂੰ ਲੈਕੇ ਯਾਤਰੀਆਂ ਦਾ ਕਹਿਣਾ ਕਿ ਉਨ੍ਹਾਂ ਦੀ ਕਿਸੇ ਵਲੋਂ ਵੀ ਕੋਰੋਨਾ ਜਾਂਚ ਨਹੀਂ ਕੀਤੀ।

ਕੋਰੋਨਾ ਦੇ ਚੱਲਦਿਆਂ ਰੇਲਵੇ ਸਟੇਸ਼ਨ 'ਤੇ ਸੈਂਪਲਿੰਗ ਜਾਰੀ

author img

By

Published : May 7, 2021, 8:09 PM IST

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ । ਇਸ ਦੇ ਚੱਲਦਿਆਂ ਸਰਕਾਰ ਵਲੋਂ ਸੂਬੇ 'ਚ ਦਾਖ਼ਲ ਹੋਣ ਲਈ 72 ਘੰਟੇ ਪਹਿਲਾਂ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਸਿਹਤ ਵਿਭਾਗ ਵਲੋਂ ਸੈਂਪਿਲਿੰਗ ਜਾਰੀ ਹੈ। ਉਧਰ ਇਸ ਨੂੰ ਲੈਕੇ ਮੁਸਾਫ਼ਰਾਂ ਵਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ।

ਰੇਲ ਸਫ਼ਰ ਲਈ ਆਏ ਮੁਸਾਫ਼ਰਾਂ ਦਾ ਕਹਿਣਾ ਕਿ ਉਨ੍ਹਾਂ ਦੀ ਰੇਲਵੇ ਸਟੇਸ਼ਨ 'ਤੇ ਕਿਸੇ ਵਲੋਂ ਕੋਈ ਵੀ ਜਾਂਚ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਸਿਹਤ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵਲੋਂ ਉਨ੍ਹਾਂ ਦੀ ਜਾਂਚ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਨਾ ਤਾਂ ਉਨ੍ਹਾਂ ਵਲੋਂ ਕੋਰੋਨਾ ਜਾਂਚ ਕਰਵਾਈ ਗਈ ਅਤੇ ਨਾ ਹੀ ਸਿਹਤ ਵਿਭਾਗ ਦੇ ਕਿਸੇ ਮੁਲਾਜ਼ਮ ਵਲੋਂ ਉਨ੍ਹਾਂ ਦੀ ਕੋਰੋਨਾ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ:ਹੁਣ ਮਸ਼ਹੂਰ ਕਮੇਡੀਅਨ ਸੁਗੰਧਾ ਸ਼ਰਮਾ 'ਤੇ ਵੀ ਮਾਮਲਾ ਦਰਜ

ਇਸ ਸਬੰਧੀ ਸਿਹਤ ਵਿਭਾਗ ਦੇ ਡਾਕਟਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਸਟੇਸ਼ਨ 'ਤੇ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਹਰ ਯਾਤਰੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਸੈਂਪਲ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਉਨ੍ਹਾਂ ਦੀ ਡਿਊਟੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਿਨ੍ਹਾਂ 'ਚ ਜਿਆਦਾ ਲੱਛਣ ਪਾਏ ਜਾਂਦੇ ਹਨ, ਉਨ੍ਹਾਂ ਨੂੰ ਹਸਪਤਾਲ ਭੇਜਿਆ ਜਾਂਦਾ ਹੈ ਅਤੇ ਜੇਕਰ ਮਾਮੂਲੀ ਲੱਛਣ ਨੇ ਤਾਂ ਘਰ 'ਚ ਇਕਾਂਤਵਾਸ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ:ਜਲੰਧਰ ਦੇ ਹਸਪਤਾਲਾਂ ’ਚ ਬੈਡਾਂ ਦੀ ਨਹੀਂ ਆਕਸੀਜਨ ਦੀ ਘਾਟ

ETV Bharat Logo

Copyright © 2025 Ushodaya Enterprises Pvt. Ltd., All Rights Reserved.