ETV Bharat / state

ਸੰਦੀਪ ਸੰਨੀ ਦੇ ਭਰਾਵਾਂ ਵੱਲੋਂ ਵੱਡੇ ਖੁਲਾਸੇ, ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਮਾਹੌਲ ਵਿਗਾੜਨ ਦੀ ਕੀਤੀ ਗਈ ਸੀ ਕੋਸ਼ਿਸ਼ ! - ਸੰਦੀਪ ਸੰਨੀ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਏ ਕਿ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਦੁਕਾਨ ਅੰਦਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਦੁਕਾਨ ਅੰਦਰ ਕੰਮ ਕਰਨ ਵਾਲੇ (Sudhir Suri Murder Case) ਲੜਕੇ ਨਾਲ ਕੁੱਟਮਾਰ ਵੀ ਕੀਤੀ ਗਈ।

Sandeep Sunny brothers allegations, Sudhir Suri Murder Case
ਸੰਦੀਪ ਸੰਨੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ- "ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਦੰਗਾ ਕਰਨ ਦੀ ਕੀਤੀ ਗਈ ਕੋਸ਼ਿਸ਼"
author img

By

Published : Nov 13, 2022, 6:53 AM IST

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦੇ ਭਰਾ ਵਲੋਂ ਸ਼ਨੀਵਾਰ ਨੂੰ ਗੋਪਾਲ ਮੰਦਿਰ ਸਥਿਤ ਆਪਣੀ ਦੁਕਾਨ ਖੋਲੀ ਗਈ ਅਤੇ ਮੀਡੀਆ ਸਾਹਮਣੇ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਦੁਕਾਨ ਅੰਦਰ ਵਾਪਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਸੰਬਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਦਿਨ ਸੁਧੀਰ ਸੂਰੀ ਦੇ ਗੋਲੀ ਲੱਗਣ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਵਲੋ ਸਾਡੀ ਦੁਕਾਨ ਅੰਦਰ ਪੈਟਰੋਲ ਵਾਲੀ ਬੋਤਲ ਸੁਟ ਅੱਗ ਲਗਾ ਦਿੱਤੀ ਗਈ ਜਿਸ ਨਾਲ ਸਾਰਾ ਸਟਾਕ ਅਤੇ ਦੁਕਾਨ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਨੁਕਸਾਨ ਦਾ ਅੰਦਾਜਾ ਲਗਾਉਣਾ ਮੁਸ਼ਕਿਲ ਹੋਇਆ ਪਿਆ ਹੈ। ਇਸ ਦੇ ਨਾਲ ਹੀ, ਦੁਕਾਨ 'ਤੇ ਕੰਮ ਕਰਨ ਵਾਲੇ ਲੜਕੇ ਨਾਲ ਵੀ ਕੁੱਟਮਾਰ ਕੀਤੀ ਗਈ ਜਿਸ ਦੇ ਚੱਲਦੇ ਸੀਸੀਟੀਵੀ ਪ੍ਰਸ਼ਾਸ਼ਨ ਵਲੋਂ ਦੇਖੀ ਜਾਵੇਗੀ। ਫਿਲਹਾਲ ਅਸੀਂ ਦੰਗੇ ਕਰਨ ਵਾਲਿਆਂ 'ਤੇ ਕਾਰਵਾਈ ਦੀ (Sudhir Suri Murder Case) ਮੰਗ ਕਰਦੇ ਹਾਂ।

ਸੰਦੀਪ ਸੰਨੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ- "ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਦੰਗਾ ਕਰਨ ਦੀ ਕੀਤੀ ਗਈ ਕੋਸ਼ਿਸ਼"
ਸੰਦੀਪ ਸੰਨੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ- "ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸਾਡੀ ਦੁਕਾਨ ਨੂੰ ਲਾਈ ਗਈ ਅੱਗ"

ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ : ਸੁਧੀਰ ਸੂਰੀ ਦੀ 4 ਨਵੰਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਮੂਰਤੀਆਂ ਦੀ ਭੰਨਤੋੜ ਖਿਲਾਫ਼ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਿਹਾ ਸੀ। ਦੋਸ਼ ਹੈ ਕਿ ਸੰਦੀਪ ਉਸੇ ਸਮੇਂ ਇਕ ਕਾਰ ਵਿੱਚ ਉੱਥੇ ਪਹੁੰਚਿਆ 'ਤੇ ਆਪਣੀ ਪਿਸਤੌਲ ਨਾਲ ਸੂਰੀ ਉੱਤੇ ਪਿੱਛਿਓਂ ਕਈ ਗੋਲੀਆਂ ਚਲਾਈਆਂ। ਹਸਪਤਾਲ ਲਿਜਾਂਦੇ ਸਮੇਂ ਸੂਰੀ ਦੀ ਮੌਤ ਹੋ ਗਈ। ਮੁਲਜ਼ਮ ਸੰਦੀਪ ਸਿੰਘ ਦੀ ਪੇਸ਼ੀ ਤੋਂ ਪਹਿਲਾਂ ਹੀ ਅੰਮ੍ਰਿਤਸਰ ਜ਼ਿਲ੍ਹਾ ਅਦਾਲਤੀ ਕੰਪਲੈਕਸ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਸੀ।

3 ਦਿਨਾਂ ਦੇ ਰਿਮਾਂਡ 'ਤੇ ਸੰਦੀਪ ਸੰਨੀ: ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੇ ਕਤਲ 'ਚ ਨਾਮਜਦ ਸੰਦੀਪ ਸਿੰਘ ਉਰਫ਼ ਸੰਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਹੁਣ ਪੰਦਰਾਂ ਨਵੰਬਰ ਨੂੰ ਦੁਬਾਰਾ ਸੰਦੀਪ ਸਿੰਘ ਨੂੰ ਮਾਣਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਸੰਦੀਪ ਸਿੰਘ ਕੇਸ ਲੜਨ ਲਈ ਕਰੀਬ 37 ਵਕੀਲਾਂ ਦਾ ਪੈਨਲ ਬਣਿਆ ਹੋਇਆ ਹੈ।

ਇਸ ਦੌਰਾਨ ਸੰਦੀਪ ਸਿੰਘ ਦੇ ਵਕੀਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਦਾਲਤ ਦੇ ਵਿਚ ਲੰਬੀ ਬਹਿਸ ਤੋਂ ਬਾਅਦ ਹੁਣ ਪੁਲਿਸ ਨੂੰ ਤਿੰਨ ਦਿਨ ਦਾ ਹੋਰ ਰਿਮਾਂਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਸੰਦੀਪ ਸਿੰਘ ਦੀਆਂ ਵੀਡੀਓਜ਼ ਵਾਇਰਲ ਹੋਣ ਕਰਕੇ ਹੁਣ ਸੰਦੀਪ ਸਿੰਘ ਦੇ ਮੋਬਾਇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਜਿਸ ਲਈ ਪੁਲਿਸ ਨੇ ਹੋਰ ਰਿਮਾਂਡ ਦਾ ਸਮਾਂ ਮੰਗਿਆ ਅਤੇ ਪੁਲਿਸ ਵੱਲੋਂ ਸੱਤ ਦਿਨ ਦਾ ਸਮਾਂ ਹੋਰ ਮੰਗਿਆ ਜਾ ਰਿਹਾ ਸੀ, ਪਰ ਮਾਨਯੋਗ ਅਦਾਲਤ ਇਹ ਸਿਰਫ ਤਿੰਨ ਦਿਨ ਦਾ ਹੀ ਸਮਾਂ ਦਿੱਤਾ ਹੈ। ਇਸ ਨਾਲ ਬੋਲਦੇ ਉਨ੍ਹਾਂ ਨੇ ਕਿਹਾ ਕਿ ਜੋ ਸੰਦੀਪ ਸਿੰਘ ਦੀ ਕਾਰ ਦੇ ਵਿੱਚੋਂ ਨਿਊਜ਼ ਚੈਨਲਾਂ ਦੇ ਪੇਪਰਾਂ ਦੀ ਕਟਿੰਗ ਦੀ ਫਾਈਲ ਮਿਲੀ ਸੀ ਉਸ ਦੀ ਵੀ ਜਾਂਚ ਅਜੇ ਹੋਣੀ ਬਾਕੀ ਹੈ।

ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ: ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।

2016 ਵਿੱਚ ਖਾਲਿਸਤਾਨੀਆਂ ਨੂੰ ਦਿੱਤੀਆਂ ਸਨ ਧਮਕੀਆਂ: ਸੁਧੀਰ ਸੂਰੀ ਨੇ 2016 ਵਿੱਚ ਅੰਮ੍ਰਿਤਸਰ ਵਿੱਚ ਆਪਣੇ ਇੱਕ ਭਾਸ਼ਣ ਵਿੱਚ ਖਾਲਿਸਤਾਨੀਆਂ ਨੂੰ ਖੁੱਲ੍ਹੇਆਮ ਧਮਕੀ ਦਿੱਤੀ ਸੀ। ਉਨ੍ਹਾਂ ਨੇ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਜੇਕਰ ਉਹ ਕਿਸੇ ਹਿੰਦੂ ਨੂੰ ਮਾਰਦਾ ਹੈ ਤਾਂ ਉਹ ਉਨ੍ਹਾਂ ਵਿੱਚੋਂ 10 ਨੂੰ ਮਾਰ ਗਿਰਾਉਣਗੇ। ਉਦੋਂ ਤੋਂ ਉਹ ਲਗਾਤਾਰ ਵਿਵਾਦਾਂ 'ਚ ਘਿਰੇ ਰਹੇ। ਜੇਕਰ ਸਿੱਖ ਬੰਦ ਦਾ ਸੱਦਾ ਦਿੰਦੇ ਤਾਂ ਉਹ ਇਸ ਦਾ ਵਿਰੋਧ ਕਰਨ ਲੱਗ ਪੈਂਦੇ।

2016 ਤੋਂ ਬਾਅਦ ਮਿਲਣ ਲੱਗੀਆਂ ਸੀ ਧਮਕੀਆਂ: ਸੁਧੀਰ ਸੂਰੀ ਨੇ ਹਮੇਸ਼ਾ ਪਾਕਿਸਤਾਨ ਅਤੇ ISI ਖਿਲਾਫ ਬਿਆਨਬਾਜ਼ੀ ਕੀਤੀ। ਹਾਲਾਂਕਿ 2016 ਤੋਂ ਬਾਅਦ ਉਨ੍ਹਾਂ ਨੇ ਖਾਲਿਸਤਾਨ ਅਤੇ ਸਿੱਖਾਂ ਖਿਲਾਫ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਪੰਜਾਬ ਸਰਕਾਰ ਨੇ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।

ਸਿੱਖ ਬੀਬੀਆਂ ਬਾਰੇ ਬੋਲੇ ​​ਸੀ ਇਤਰਾਜ਼ਯੋਗ ਸ਼ਬਦ: ਸੁਧੀਰ ਸੂਰੀ ਦਾ ਸਭ ਤੋਂ ਵਿਵਾਦਿਤ ਬਿਆਨ 2019 ਵਿੱਚ ਸਾਹਮਣੇ ਆਇਆ ਸੀ। ਉਸ ਨੇ ਸਿੱਖ ਔਰਤਾਂ ਬਾਰੇ ਅਪਮਾਨਜਨਕ ਅਤੇ ਸ਼ਰਮਨਾਕ ਸ਼ਬਦ ਬੋਲੇ ​​ਸਨ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਖਾਲਿਸਤਾਨੀ ਸਮਰਥਕਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸੂਰੀ ਵਿਰੁੱਧ ਅਦਾਲਤ ਵਿੱਚ ਚੱਲ ਰਹੇ ਸਨ 6 ਕੇਸ: ਸੂਰੀ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਰੀਬ 6 ਕੇਸ ਦਰਜ ਹਨ। ਜਿਸ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਸੁਧੀਰ ਸੂਰੀ ਨੂੰ ਪੁਲਿਸ ਨੇ ਕਈ ਵਾਰ ਗ੍ਰਿਫ਼ਤਾਰ ਵੀ ਕੀਤਾ ਸੀ। 2020 ਵਿੱਚ ਸੁਧੀਰ ਸੂਰੀ ਨੂੰ ਪੁਲਿਸ ਨੇ ਇੰਦੌਰ ਤੋਂ ਫੜਿਆ ਸੀ। ਸੂਰੀ ਵਿਰੁੱਧ ਇਹ ਸਾਰੇ ਕੇਸ ਅਦਾਲਤ ਵਿੱਚ ਚੱਲ ਰਹੇ ਸਨ।

ਇਹ ਵੀ ਪੜ੍ਹੋ: ਕੈਨੇਡਾ ਦੀ ਮੈਂਬਰ ਪਾਰਲੀਮੈਂਟ ਨੇ ਦਿੱਤੀ ਪੰਜਾਬ ਸਰਕਾਰ ਨੂੰ ਸਲਾਹ

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.