ETV Bharat / state

ਧਾਰਮਿਕ ਸਥਾਨਾਂ 'ਤੇ ਸੰਗਤ ਹੋ ਰਹੀ ਨਤਮਸਤਕ - ਧਾਰਮਿਕ ਸਥਾਨ ਖੁੱਲ੍ਹੇ

ਅੱਜ ਤੋਂ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਅਤੇ ਸੰਗਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਤਮਸਤਕ ਹੋ ਰਹੀ ਹੈ। ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਖੁੱਲੇ ਰਹਿਣਗੇ।

ਫ਼ੋਟੋ।
ਫ਼ੋਟੋ।
author img

By

Published : Jun 8, 2020, 8:53 PM IST

ਅੰਮ੍ਰਿਤਸਰ: ਸੂਬੇ ਭਰ ਵਿੱਚ 2 ਮਹੀਨਿਆਂ ਬਾਅਦ ਅੱਜ ਤੋਂ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਇਸ ਦੌਰਾਨ ਸ਼ਰਧਾਲੂਆਂ ਲਈ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਾਪਦੰਡਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਫਿਲਹਾਰ ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਖੁੱਲੇ ਰਹਿਣਗੇ।

ਵੇਖੋ ਵੀਡੀਓ

ਧਾਰਮਿਕ ਸਥਾਨ ਖੁੱਲਣ ਤੋਂ ਬਾਅਦ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਰ ਹੋ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਸੰਗਤ ਨੂੰ ਸੈਨੇਟਾਈਜ਼ ਕਰਕੇ ਹੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਭੇਜਿਆ ਜਾ ਰਿਹਾ ਹੈ।

ਪਟਿਆਲਾ ਸਥਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ 6ਵੀਂ ਪਾਤਸ਼ਾਹੀ ਵਿੱਚ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਮੁਤਾਬਕ ਮੂੰਹ ਉੱਤੇ ਮਾਸਕ ਲਾਜ਼ਮੀ ਹੈ।

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੀ ਸੰਗਤ ਦੀ ਆਮਦ ਵਿੱਚ ਵਾਧਾ ਹੋਇਆ। ਇਸ ਮੌਕੇ ਸੰਗਤਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦਾ ਇਹ ਵਧੀਆ ਫੈਸਲਾ ਹੈ ਜੋ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਕਿਉਂਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਘਰਾਂ ਵਿੱਚ ਹਨ ਅਤੇ ਗੁਰੂ ਸਾਹਿਬ ਦੇ ਦਰਸ਼ਨਾਂ ਦੇ ਲਈ ਨਹੀਂ ਆ ਸਕੇ।

ਲੁਧਿਆਣਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਵੀ ਸੰਗਤ ਨਤਮਸਤਕ ਹੋਈ ਪਰ ਬਹੁਤੇ ਸ਼ਰਧਾਲੂ ਬਿਨਾਂ ਮਾਸਕ ਤੋਂ ਨਜ਼ਰ ਆਏ। ਬਟਾਲਾ ਦੇ ਗੁਰਦੁਆਰਾ ਕੰਧ ਸਾਹਿਬ ਵਿੱਚ ਅਰਦਾਸ ਅਤੇ ਕੀਰਤਨ ਕੀਤਾ ਗਿਆ।

ਇਸ ਦੇ ਨਾਲ ਹੀ ਜਲੰਧਰ ਦੇ ਸ੍ਰੀ ਦੇਵੀ ਤਾਲਾਬ ਮੰਦਰ ਵਿੱਚ ਵਿੱਚ ਵੀ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋਈ ਹੈ। ਲੁਧਿਆਣਾ ਦੇ ਦੁਰਗਾ ਮਾਤਾ ਮੰਦਿਰ ਵਿੱਚ ਸ਼ਰਧਾਲੂਆਂ ਦੀ ਸੁਵਿਧਾ ਲਈ ਵਿਸ਼ੇਸ਼ ਤੌਰ ਉੱਤੇ ਟੋਕਨ ਸਿਸਟਮ ਕੀਤਾ ਗਿਆ ਹੈ ਇਸ ਤੋਂ ਇਲਾਵਾ ਐਂਟਰੀ ਉੱਤੇ ਸਕ੍ਰੀਨਿੰਗ ਕੀਤੀ ਜਾਂਦੀ ਹੈ, ਹੈਂਡ ਸੈਨੇਟਾਈਜ਼ ਕਰਵਾਏ ਜਾਂਦੇ ਹਨ ਅਤੇ ਮੰਦਿਰ ਵਿੱਚ ਮੂਰਤੀ ਨੂੰ ਹੱਥ ਲਗਾਉਣ ਦੀ ਪਾਬੰਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.