ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵਡੀ ਗਿਣਤੀ ਵਿਚ ਨਤਮਸਤਕ ਹੋਣ ਪਹੁੰਚਿਆ। ਇਸ ਦੌਰਾਨ ਜਿੱਥੇ ਸੰਗਤ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉੱਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਹਾਜਰੀਆ ਭਰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆਂ ਸੰਗਤ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਜਿਸਦੇ ਚਲਦੇ ਅਜ ਗੁਰੂ ਘਰ ਹਾਜਰੀਆ ਭਰੀਆਂ ਹਨ।
ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਗਤ ਵੱਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੋ ਸਜਾਏ ਗਏ ਹਨ ਅਤੇ ਸ਼ਾਮ ਨੂੰ ਰਹਿਰਾਸ ਤੋਂ ਬਾਅਦ ਸੁੰਦਰ ਅਤੇ ਅਲੌਕਿਕ ਦੀਪਮਾਲਾ ਦੇ ਨਾਲ ਅਲੌਕਿਕ ਅਤਿਸ਼ਬਾਜੀ ਦਾ ਨਜਾਰਾ ਵੇਖਣ ਨੂੰ ਮਿਲੇਗਾ।
ਇਹ ਵੀ ਪੜੋ: Guru Nanak Jayanti 2022: ਸਿਆਸੀ ਆਗੂਆਂ ਨੇ ਗੁਰੂ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ