ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ। ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ ਜਨਮ 1534 ਈਸਵੀ ਨੂੰ ਪਿਤਾ ਸ੍ਰੀ ਹਰੀਦਾਸ ਜੀ ਤੇ ਮਾਤਾ ਦਇਆ ਕੌਰ ਜੀ ਦੇ ਗ੍ਰਹਿ ਵਿਖੇ ਚੂਨਾ ਮੰਡੀ, ਲਾਹੌਰ ਵਿਖੇ ਹੋਇਆ। ਆਪ ਜੀ ਦਾ ਬਚਪਨ ਦਾ ਨਾਂ ਜੇਠਾ ਰੱਖਿਆ ਗਿਆ। ਅੱਜ ਦੁਨੀਆਂ ਭਰ ਵਿੱਚ ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ ਗੁਰਗੱਦੀ ਦਿਵਸ ਸ਼ਰਧਾ ’ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਸਤੰਬਰ 1574 ਈਸਵੀ ਨੂੰ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ (Guru Ram Das Ji) ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਰਾਮਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਤਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ।
ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨਿਸ਼ਟਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਤੇ ਇਸੇ ਦਿਨ ਹੀ ਆਪ ਜੋਤਿ ਜੋਤ ਸਮਾਂ ਗਏ। ਇਸ ਮੌਕੇ ਸੰਗਤ ਵੱਡੀ ਗਿਣਤੀ ’ਚ ਗੁਰੂ ਘਰਾਂ ਵਿਖੇ ਹਾਜ਼ਰੀ ਲਵਾ ਰਹੀ ਹੈ।
ਚੌਥੀ ਪਾਤਸ਼ਾਹੀ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿਥੇ ਉਹਨਾਂ ਵੱਲੋਂ ਭਾਰੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਬਾਣੀ ਦਾ ਆਨੰਦ ਵੀ ਮਾਨਿਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਅੱਜ ਦੇ ਪਾਵਨ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ(Sachkhand Sri Harmandir Sahib) ਦੇ ਸਿੰਘ ਸਾਹਿਬ ਗਿਆਨੀ ਗੁਰਬਿੰਦਰ ਸਿੰਘ(Giani Gurbinder Singh) ਨੇ ਦੱਸਿਆ ਕਿ ਅੱਜ ਦੇ ਦਿਨ ਸ੍ਰੀ ਗੁਰੂ ਅਮਰਦਾਸ(Guru Amar Das) ਜੀ ਨੇ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਗੁਰਤਾ ਗੱਦੀ ਬਖਸ਼ੀਸ਼ ਕੀਤੀ ਸੀ।
ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ ਪੂਰੇ ਮਨ ਅਤੇ ਭਾਵਨਾ ਨਾਲ ਸੇਵਾ ਕੀਤੀ। ਜਿਸ ਤੋਂ ਬਾਅਦ ਉਹਨਾਂ ਖੁਸ਼ ਹੋ ਕੇ ਅੱਜ ਦੇ ਦਿਨ ਉਹਨਾਂ ਨੂੰ ਗੁਰਤਾ ਗੱਦੀ ਬਖ਼ਸੀ। ਇਸ ਲਈ ਜਿਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ।
ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਗੁਰੂ ਮਹਾਰਾਜ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ। ਅਤੇ ਅਸੀਂ ਸੰਗਤਾਂ ਨੂੰ ਇਸ ਮੌਕੇ ਬਹੁਤ ਬਹੁਤ ਵਧਾਈਆਂ ਦਿੰਦੇ ਹਾਂ।
ਇਹ ਵੀ ਪੜ੍ਹੋ: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥