ਅੰਮ੍ਰਿਤਸਰ: ਸਿੱਖਾਂ ਦੇ ਨਵੇਂ ਸਾਲ ਦੀ ਆਮਦ ਅਤੇ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਅੱਜ ਸਚਖੰਡ ਸ੍ਰੀ ਹਰਿਮੰਦ ਸਾਹਿਬ ਵਿਖੇ ਦੇਸ਼ ਭਰਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਜਿਥੇ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕਿਆ ਉਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਵੀ ਕੀਤਾ ਗਿਆ। ਇਸ ਪਾਵਨ ਦਿਹਾੜੇ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਤਨ ਪਵਿੱਤਰ ਕੀਤਾ।
ਇਸ ਮੌਕੇ ਸੰਗਤਾ ਵਿਚ ਕਾਫੀ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਨੇ ਦੱਸਿਆ ਕਿ ਸਾਲ ਦੇ ਪਹਿਲੇ ਦਿਨ ਚੇਤ ਮਹੀਨੇ ਦੀ ਸਗਰਾਂਦ ਮੌਕੇ ਅੱਜ ਉਨ੍ਹਾਂ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਦਰਸ਼ਨ ਕਰ ਕੇ ਕੀਤੀ ਹੈ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਕਿ ਵਾਹਿਗੁਰੂ ਸੰਸਾਰ ਭਰ ਦੇ ਲੋਕਾਂ ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਕਰੋਨਾ ਵਰਗੀ ਨਾ ਮੁਰਾਦ ਬਿਮਾਰੀ ਤੋਂ ਸੰਸਾਰ ਭਰ ਦੇ ਲੋਕਾਂ ਨੂੰ ਛੁਟਕਾਰਾ ਦਿਵਾਉਣ। ਉਨ੍ਹਾਂ ਖੇਤੀ ਆਰਡੀਨੇਸਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਵੀ ਅਰਦਾਸ ਕੀਤੀ ਅਤੇ ਦੇਸ਼ ਦੀਆਂ ਸਰਹੱਦਾਂ ਉਤੇ ਤੈਨਾਤ ਫੌਜੀ ਭਰਾਵਾਂ ਦੀ ਤੰਦਰੁਸਤੀ ਦੀ ਵੀ ਅਰਦਾਸ ਕੀਤੀ ਗਈ ।