ਅੰਮ੍ਰਿਤਸਰ: ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਵੱਲੋਂ ਨਸ਼ਾ ਤਸਕਰੀ ਮਾਮਲੇ ‘ਤੇ ਮਾਣਹਾਨੀ ਦੇ ਕੇਸ (Defamation case in drug trafficking case) ‘ਚ ਅਦਾਲਤ ‘ਚ ਪੇਸ਼ ਹੋਣ ਪਹੁੰਚੇ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਅਤੇ ਦਿੱਲੀ ਤੋਂ ਮੈਂਬਰ ਪਾਰਲੀਮੈਂਟ (Member of Parliament from Delhi) ਸੰਜੈ ਸਿੰਘ ਨੇ ਅਦਾਲਤ ‘ਚ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਚਾਈ ਦੀ ਹੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਪਣੇ ਕੀਤੇ ਕੰਮਾਂ ਦੀ ਸਜ਼ਾ ਜ਼ਰੂਰ ਮਿਲੇਗੀ।
'ਗਾਂਰੰਟੀਆਂ ਹੋਣਗੀਆਂ ਪੂਰੀਆ'
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਅਤੇ ਭਗਵੰਤ ਮਾਨ ਨੇ ਜੋ ਪੰਜਾਬ ਦੇ ਲੋਕਾਂ ਨੂੰ ਗਾਂਰੰਟੀਆ ਦਿੱਤੀਆਂ ਹਨ, ਉਹ ਹਰ ਹਾਲ ਵਿੱਚ ਪੂਰੀਆ ਕੀਤੀ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਲੁਟੇਰਿਆਂ ਤੋਂ ਆਜ਼ਾਦ ਹੋਏ ਪੰਜਾਬ ਦੀ ਹੁਣ ਬਹੁਤ ਹੀ ਥੋੜ੍ਹੇ ਸਮੇਂ ਅੰਦਰ ਤਸਵੀਰ ਬਦਲਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਅੰਦਰ ਪੰਜਾਬ ਵਿੱਚ ਹਰ ਵਿਅਕਤੀ ਖੁਸ਼ਹਾਲ ਹੋਵੇਗੀ ਅਤੇ ਸਾਰੇ ਪੰਜਾਬੀਆਂ ਦਾ ਜੀਵਨ ਪੱਧਰ ਵੀ ਉੱਚਾ ਹੋਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਨੇ ਜਿਸ ਤਰ੍ਹਾਂ ਦਿੱਲੀ ਵਿੱਚ ਕੰਮ ਕੀਤਾ ਹੈ, ਉਸੇ ਤਰ੍ਹਾਂ ਹੀ ਅਸੀਂ ਪੰਜਾਬ ਵਿੱਚ ਕੰਮ ਕਰਕੇ ਪੰਜਾਬ ਸਕੂਲ ਅਤੇ ਹਸਪਤਾਲਾਂ ਨੂੰ ਠੀਕ ਕਰਾਂਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਸੁੰਹ ਚੁੱਕ ਸਮਾਗਮ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਸਕੂਲਾਂ ਤੇ ਹਸਪਤਾਲਾਂ ਵਿੱਚ ਛਾਪੇ ਮਾਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਭ੍ਰਿਸ਼ਟਾਚਾਰ ਕਰਨ ਵਾਲੇ ਅਫ਼ਸਰਾਂ ਨੂੰ ਨੱਥ ਪਾਈ ਜਾਵੇਗੀ।
ਇਸ ਮੌਕੇ ਪੱਤਰਕਾਰ ਵੱਲੋਂ ਖਟਕੜ ਕਲਾਂ ਵਿੱਚ ਰੈਲੀ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਰਤੀਆਂ ਪੰਜਾਬ ਦੀਆਂ ਸਰਕਾਰ ਬੱਸਾਂ ਬਾਰੇ ਪੁੱਛੇ ਸਵਾਲ ‘ਤੇ ਬੋਲਦਿਆ ਸੰਜੈ ਸਿੰਘ ਨੇ ਕਿਹਾ ਕਿ ਜੋ ਲੋਕ ਇਸ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਸ਼ਰਮ ਕਰਨੀ ਚਾਹੀਦੀ ਹੈ, ਕਿਉਂਕਿ ਉਹ ਲੋਕ ਸ਼ਹੀਦ ਭਗਤ ਸਿੰਘ ਦੇ ਘਰ ਗਏ ਲੋਕਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਜਾ ਫਿਰ ਕਿਸੇ ਪਾਰਟੀ ਦਾ ਨਹੀਂ ਸਗੋਂ ਸ਼ਹੀਦਾਂ ਦਾ ਅਪਮਾਨ ਹੁੰਦਾ ਹੈ।
ਇਹ ਵੀ ਪੜ੍ਹੋ: ਵੇਖੋ ਖਟਕੜ ਕਲਾਂ ਵਿਖੇ ਤਿਆਰੀਆਂ ਦੀਆਂ ਪਹਿਲੀਆਂ ਤਸਵੀਰਾਂ...