ਅੰਮ੍ਰਿਤਸਰ: ਪੰਜਾਬ ਵਿਚ ਪੰਚਾਇਤੀ ਜਮੀਨ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਹਨ।ਰਈਆ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਪਰਿਵਾਰ ਦੇ ਮੈਂਬਰ ਨੂੰ ਪੰਚਾਇਤੀ ਜ਼ਮੀਨ ਦਿਵਾਉਣ ਦਾ ਮਾਮਲਾ ਸਾਹਮਣੇ ਆਇਾ ਹੈ।ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪੰਚਾਇਤ ਦੀ ਜ਼ਮੀਨ ਦੀ ਬੋਲੀ 2 ਲੱਖ 90 ਹਜ਼ਾਰ ਰੁਪਏ ਤੋਂ ਸ਼ੁਰੂ ਹੋਣੀ ਸੀ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ 4 ਲੱਖ ਰੁਪਏ ਦੇਣ ਦੀ ਕਵਾਇਦ ਬੀਡੀਪੀਓ ਨੂੰ ਦਿੱਤੀ ਗਈ ਪਰ ਬੀਡੀਪੀਓ ਵੱਲੋਂ ਲਗਾਤਾਰ ਹੀ ਭਲਾਈਪੁਰ ਦੇ ਪਰਿਵਾਰ ਦੇ ਲੋਕਾਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉੱਥੇ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੇ ਬੇਟੇ ਮਹਿਤਾਬ ਸਿਰਸਾ ਵੱਲੋਂ ਵੀ ਬੀਡੀਪੀਓ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸਾਫ਼ ਸੁਥਰੀ ਬੋਲੀ ਕਰਵਾਉਣ ਲਈ ਕਿਹਾ ਗਿਆ ਅਤੇ ਬੋਲੀ ਨਾ ਕਰਵਾਉਣ ਦੀ ਸੂਰਤ ਵਿੱਚ ਉਨ੍ਹਾਂ ਵੱਲੋਂ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਲਾਉਣ ਦੀ ਗੱਲ ਵੀ ਕਹੀ ਗਈ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਇਸ ਦੀ ਬੋਲੀ ਕਰਵਾਈ ਗਈ ਸੀ ਪਰ ਉਨ੍ਹਾਂ ਵੱਲੋਂ ਉੱਥੇ ਦੇ ਹਲਕੇ ਦੇ ਵਿਧਾਇਕਾਂ ਦੇ ਪਰਿਵਾਰ ਨੂੰ ਹੀ ਪਹਿਲ ਦਿੱਤੀ ਜਾ ਰਹੀ ਹੈ।ਉਥੇ ਹੀ ਬੀਡੀਪੀਓ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਹੈ ਕਿ ਇਸ ਜ਼ਮੀਨ ਦੀ ਬੋਲੀ ਪਿਛਲੇ ਸਾਲ ਹੋ ਚੁੱਕੀ ਹੈ ਅਤੇ ਇਸ ਦੀ ਬੋਲੀ ਦੋ ਸਾਲ ਲਗਾਤਾਰ ਹੀ ਚੱਲਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੈਸੇ ਜਮ੍ਹਾਂ ਹੋ ਚੁੱਕੇ ਹਨ।
ਇਹ ਵੀ ਪੜੋ:ਆਈ.ਟੀ ਦੀਆਂ ਕੰਪਨੀਆਂ ਦੇ ਕਰਮਚਾਰੀਆਂ ਵਾਂਗ, ਖੇਤੀਬਾੜੀ ਨਾਲ ਚੌਖੀ ਕਮਾਈ ਕਰ ਸਕਦੇ ਹੋ, ਜਾਣੋ ਕਿਵੇਂ