ਅੰਮ੍ਰਿਤਸਰ: ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਅੱਜ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਕਰ ਦਿੱਤਾ।
ਮ੍ਰਿਤਕ ਦਲਬੀਰ ਕੌਰ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਭਿੱਖੀਵਿੰਡ ਵਿਖੇ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਦਲਬੀਰ ਕੌਰ ਦੇ ਭਰਾ ਸਰਬਜੀਤ ਸਿੰਘ ਦੀ ਲਾਹੌਰ ਦੀ ਲਖਰਤ ਜੇਲ ਵਿੱਚ ਕਥਿਤ ਤੌਰ 'ਤੇ ਕੈਦੀਆਂ ਵਲੋਂ ਤਸ਼ਦੱਦ ਸਹਿੰਦਿਆਂ ਮੌਤ ਹੋ ਗਈ ਸੀ। ਉਹ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਸੰਜੇ ਪੋਪਲੀ ਦੇ ਪੁੱਤ ਦੀ ਮੌਤ ਤੇ ਘਰ ’ਚੋਂ ਹੋਈ ਬਰਾਮਦਗੀ ਮਾਮਲੇ ’ਚ ਵਿਜੀਲੈਂਸ ਦਾ ਵੱਡਾ ਖੁਲਾਸਾ !