ਅੰਮ੍ਰਿਤਸਰ: ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ ਗਿਆ।
ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ: ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਇੱਕ ਸਾਲ ਪਹਿਲਾਂ ਹੀ ਦੁਬਈ ਆਇਆ ਸੀ। ਬੀਤੀ 24 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਸਫ਼ਾਰਤਖ਼ਾਨੇ (Indian Embassy) ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਬਹੁਤ ਦਿਨਾਂ ਤੋਂ ਲਾਵਾਰਿਸ ਪਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਕਸਬਾ ਜੰਡਿਆਲਾ ਗੁਰੂ ਵਿਖੇ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੁਬਈ ਅੰਦਰ ਗੁਰਪ੍ਰੀਤ ਦੇ ਰਿਸ਼ਤੇਦਾਰ ਨੂੰ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਸਫਾਰਖਾਨੇ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ (Dead body of Gurpreet Singh) ਭਾਰਤ ਭੇਜਿਆ ਹੈ।
- Farmers clashed with the police: ਧੂਰੀ 'ਚ ਭਗਵੰਤ ਮਾਨ ਦਾ ਬਕਾਇਆ ਰਾਸ਼ੀ ਦੀ ਮੰਗ ਲਈ ਗੰਨਾ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਨਾਲ ਕਿਸਾਨਾਂ ਦੀ ਹੋਈ ਧੱਕਾ-ਮੁੱਕੀ
- Manpreet Badal Arrest Raid : ਮਨਪ੍ਰੀਤ ਬਾਦਲ ਦੇ ਹਮਸ਼ਕਲ ਨੂੰ ਗ੍ਰਿਫਤਾਰ ਕਰਨ ਪਹੁੰਚੀ ਵਿਜੀਲੈਂਸ, ਖਾਲੀ ਹੱਥ ਪਰਤੇ ਵਾਪਸ
- Mansa News: ਮਾਨਸਾ ਦੇ ਪਿੰਡ ਭੈਣੀ ਬਾਘਾ 'ਚ ਕਿਸਾਨਾਂ ਨੇ ਪੁੱਟੇ ਸਮਾਰਟ ਮੀਟਰ, ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ
ਪਰਿਵਾਰ ਨੇ ਕੀਤਾ ਧੰਨਵਾਦ: ਉਨ੍ਹਾਂ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ। ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 351 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਉੱਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਪ੍ਰੀਤ ਸਿੰਘ ਦੇ ਪਿਤਾ ਮਦਨ ਸਿੰਘ, ਚਾਚਾ ਸੁਖਦੇਵ ਸਿੰਘ,ਜੀਜਾ ਬਿਕਰਮਜੀਤ ਸਿੰਘ,ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਛੋਟੇ-ਛੋਟੇ ਬੱਚਿਆਂ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।