ETV Bharat / state

ਸਰਬੱਤ ਦਾ ਭਲਾ ਟਰੱਸਟ ਸਿੱਖ ਪ੍ਰਚਾਰਕਾਂ ਦੀ ਮਦਦ ਲਈ ਆਇਆ ਅੱਗੇ - sp singh oberoi

ਕੋਰੋਨਾ ਦਰਮਿਆਨ ਕੀਤੇ ਗਏ ਲੌਕਡਾਊਨ ਦੌਰਾਨ ਰੋਜ਼ੀ-ਰੋਟੀ ਤੋਂ ਵਾਂਝੇ ਹੋਏ 1200 ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਦੀ ਸਿੱਖ ਪ੍ਰਚਾਰਕਾਂ, ਢਾਡੀਆਂ ਅਤੇ ਕਵੀਸ਼ਰਾਂ ਨੂੰ ਰਾਸ਼ਨ ਵੰਡਿਆ ਅਤੇ ਇਸ ਦੇ ਨਾਲ ਹੀ ਮੱਧ-ਪ੍ਰਦੇਸ਼ ਵਿੱਚ ਵਸਦੇ ਕਈ ਸਿੱਖ ਪਰਿਵਾਰਾਂ ਨੂੰ ਵੀ ਰਾਸ਼ਨ ਪਹੁੰਚਾਇਆ।

ਸਰਬੱਤ ਦਾ ਭਲਾ ਟਰੱਸਟ ਸਿੱਖ ਪ੍ਰਚਾਰਕਾਂ ਦੀ ਮਦਦ ਲਈ ਆਇਆ ਅੱਗੇ

author img

By

Published : May 24, 2020, 7:41 PM IST

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਸਹੀ ਅਰਥਾਂ ਵਿੱਚ ਆਪਣੀ ਜ਼ਿੰਦਗੀ ਵਿੱਚ ਲਾਗੂ ਕਰ ਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਐੱਸ.ਪੀ. ਸਿੰਘ ਓਬਰਾਏ ਇਸ ਕੋਰੋਨਾ ਵਾਇਰਸ ਦੌਰਾਨ ਅੱਗੇ ਆਏ।

ਵੇਖੋ ਵੀਡੀਓ।

ਇਸ ਕੋਰੋਨਾ ਵਾਇਰਸ ਦੇ ਚੱਲਦਿਆਂ ਕੀਤੇ ਲੌਕਡਾਊਨ ਕਰ ਕੇ ਕਈ ਲੋਕ ਰੋਜ਼ੀ-ਰੋਟੀ ਤੋਂ ਵਾਂਝੇ ਹੋ ਗਏ, ਜਿੰਨ੍ਹਾਂ ਵਿੱਚ ਕਈ ਸਿੱਖ ਪ੍ਰਚਾਰਕਾਂ ਦੇ ਪਰਿਵਾਰ ਵੀ ਇਸ ਵਿੱਚ ਸ਼ਾਮਲ ਹਨ। ਸਰਬੱਤ ਦਾ ਭਲਾ ਟਰੱਸਟ ਨੇ 1200 ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਅਤੇ ਅੰਮ੍ਰਿਤਸਰ ਵਿੱਚ ਮੁੜ 65 ਢਾਡੀਆਂ ਤੇ ਕਵੀਸ਼ਰੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ।

ਅੰਮ੍ਰਿਤਸਰ ਸ਼ਹਿਰ ਦੀ ਬੁੱਕਲ 'ਚ ਵੱਸਦੇ ਕਸਬਾ ਗੁਰੂ ਕੀ ਵਡਾਲੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਸਥਾਨ ਵਿਖੇ 65 ਦੇ ਕਰੀਬ ਢਾਡੀ, ਕਵੀਸ਼ਰੀ ਤੇ ਗ੍ਰੰਥੀ ਸਿੰਘ ਦੇ ਪਰਿਵਾਰਾਂ ਨੂੰ ਰਾਸ਼ਨ ਵੰਡਣ ਪਹੁੰਚੇ।

ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਡਾ.ਐੱਸ.ਪੀ.ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਹੁਣ ਤੱਕ ਪੂਰੇ ਪੰਜਾਬ ਅੰਦਰ 1200 ਦੇ ਕਰੀਬ ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਚੁੱਕਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੋਸ਼ਲ ਮੀਡੀਆ ਤੇ ਸਿਕਲੀਗਰ ਸਿੱਖਾਂ ਦੀ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਡਾ.ਓਬਰਾਏ ਵੱਲੋਂ ਮੱਧ ਪ੍ਰਦੇਸ਼ ਦੇ ਜਿਲ੍ਹਾ ਬੁਰਹਾਨਪੁਰ ਵਿਖੇ 150 ਲੋੜਵੰਦ ਸਿਕਲੀਗਰ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਰਾਸ਼ਨ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਇਹ ਸਾਰੀ ਸੇਵਾ ਨਿਰੰਤਰ ਜਾਰੀ ਰਹੇਗੀ।

ਇਸ ਦੌਰਾਨ ਮੌਜੂਦ ਮੀਰੀ-ਪੀਰੀ ਸ਼੍ਰੋਮਣੀ ਢਾਡੀ ਸਭਾ ਅੰਮ੍ਰਿਤਸਰ ਦੇ ਚੇਅਰਮੈਨ ਸਵਿੰਦਰ ਸਿੰਘ ਭੰਗੂ, ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਸ਼ਹੂਰਾ, ਗਿਆਨੀ ਮੋਹਨ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਐਮ.ਏ., ਜਸਵੀਰ ਸਿੰਘ ਵਡਾਲੀ ਅਤੇ ਦੇਸਾ ਸਿੰਘ ਆਦਿ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਇਸ ਔਖੀ ਘੜੀ 'ਚ ਗੁਰੂ ਘਰ ਦੇ ਸੇਵਾਦਾਰਾਂ ਦੀ ਮਦਦ ਲਈ ਸਭ ਤੋਂ ਅੱਗੇ ਆਉਣ ਉੱਤੇ ਵਿਸ਼ੇਸ਼ ਧੰਨਵਾਦ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਉਪਕਾਰਾਂ ਦੀ ਬਦੌਲਤ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਵੀ ਮਾਣ ਨਾਲ ਉੱਚਾ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.