ETV Bharat / state

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ

author img

By

Published : Apr 8, 2023, 2:35 PM IST

ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਤੋਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਅੱਜ ਸ਼ਨੀਵਾਰ ਨੂੰ ਪਾਸਪੋਰਟ ਵੰਡੇ ਗਏ। ਇਹ ਜੱਥਾ ਕੱਲ੍ਹ ਐਤਵਾਰ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਕੇ 18 ਤਾਰੀਖ ਨੂੰ ਵਾਪਸ ਭਾਰਤ ਪਰਤੇਗਾ।

Saromani Committee distributed passports
Saromani Committee distributed passports
ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ

ਅੰਮ੍ਰਿਤਸਰ: ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਅੱਜ ਸ਼ਨੀਵਾਰ ਨੂੰ ਸ਼੍ਰੋਮਣੀਕਮੇਟੀ ਵੱਲੋਂ ਪਾਸਪੋਰਟ ਵੰਡੇ ਗਏ। ਜਿਸਦੇ ਚੱਲਦੇ ਇਹ ਜੱਥਾ ਕੱਲ੍ਹ ਐਤਵਾਰ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਕੇ 18 ਤਾਰੀਖ ਨੂੰ ਵਾਪਸ ਭਾਰਤ ਪਰਤੇਗਾ।

ਸ਼ਰਧਾਲੂਆਂ ਨੂੰ ਪਾਸਪੋਰਟ ਦਿੱਤੇ: ਇਸ ਸੰਬਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾ ਰਿਹਾ ਹੈ। ਉਹਨਾਂ ਕਿਹਾ ਵਿਸਾਖੀ ਉੱਤੇ ਖ਼ਾਲਸਾ ਪੰਥ ਦਾ ਜਨਮ ਦਿਹਾੜਾ ਬਹੁਤ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਜਿਸਦੇ ਚੱਲਦੇ ਅੱਜ ਸਰਧਾਲੂਆਂ ਨੂੰ ਪਾਸਪੋਰਟ ਦਿੱਤੇ ਜਾ ਰਹੇ ਹਨ।

1052 ਸ਼ਰਧਾਲੂਆਂ ਦੇ ਵੀਜ਼ੇ ਲੱਗੇ: ਭਾਈ ਮਨਜੀਤ ਸਿੰਘ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ 1161 ਦੇ ਕਰੀਬ ਸ਼ਰਧਾਲੂਆ ਦੇ ਵੀਜ਼ੇ ਲੱਗਣ ਲਈ ਭੇਜੇ ਸਨ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ 109 ਦੇ ਕਰੀਬ ਸਿੱਖ ਸ਼ਰਧਾਲੂਆਂ ਦੇ ਰੱਦ ਕਰ ਦਿੱਤੇ ਗਏ ਹਨ ਅਤੇ 1052 ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ। ਜਿਹੜੇ ਕੱਲ੍ਹ ਐਤਵਾਰ ਨੂੰ ਪਾਕਿਸਤਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਰਵਾਨਾ ਹੋਣਗੇ। ਜਿਹੜੇ ਸਰਧਾਲੂਆਂ ਨੂੰ ਕਿਸੇ ਕਾਰਨ ਵੀਜ਼ੇ ਨਹੀ ਮਿਲ ਪਾਏ ਹਨ, ਉਹਨਾਂ ਵਿੱਚ ਭਾਰੀ ਨਿਰਾਸ਼ਾ ਹੈ। ਜਿਸਦੇ ਚੱਲਦੇ ਅਸੀ ਭਾਰਤ ਸਰਕਾਰ ਨੂੰ ਇਹ ਅਪੀਲ ਕਰਦੇ ਹਾਂ ਕਿ ਸਰਧਾਲੂਆਂ ਦੀਆ ਭਾਵਨਾਵਾਂ ਨੂੰ ਸਮਝਦੇ ਹੋਏ ਵੱਧ ਤੋਂ ਵੱਧ ਸਰਧਾਲੂਆਂ ਦੇ ਵੀਜ਼ੇ ਲਗਾਏ ਜਾਣ।

ਸਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ: ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਪੰਜਾ ਸਾਹਿਬ, ਡੇਰਾ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਆਪਣੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨਗੇ ਅਤੇ 18 ਅਪ੍ਰੈਲ ਨੂੰ ਇਹ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਕਰਕੇ ਵਾਪਸ ਭਾਰਤ ਪੁੱਜਣਗੇ। ਉਧਰ ਦੂਜੇ ਪਾਸੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸਰਧਾਲੂਆਂ ਵਿੱਚ ਵੀਜ਼ਾ ਲੱਗਣ ਅਤੇ ਗੁਰੂਧਾਮਾ ਦੇ ਦਰਸ਼ਨ ਦੀਦਾਰ ਕਰਨ ਜਾਣ ਮੌਕੇ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹੋਵਾਂਗੇ।

ਇਹ ਵੀ ਪੜੋ:- ਮੁੜ ਮਰਨ ਵਰਤ 'ਤੇ ਬੈਠਣਗੇ ਬਾਪੂ ਸੂਰਤ ਸਿੰਘ ਖ਼ਾਲਸਾ, ਸੀਐੱਮ ਮਾਨ ਨੂੰ ਵੀ ਦਿੱਤੀ ਚਿਤਾਵਨੀ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.