ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਲਗਾਤਾਰ ਹੀ ਦਿੱਲੀ ਦੇ ਬਾਰਡਰਾਂ ’ਤੇ ਡੱਟੇ ਹੋਏ ਕਿਸਾਨਾਂ ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ, ਉੱਥੇ ਹੀ ਅੱਜ ਇਕ ਵਾਰ ਫਿਰ ਤੋ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਹਰਸ਼ ਵਰਧਨ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਦਿੱਲੀ ਬਾਰਡਰ ’ਤੇ ਬੈਠੇ ਹੋਏ ਹਨ, ਜਿਨ੍ਹਾਂ ਕਾਰਨ ਕੋਰੋਨਾ ਮਰੀਜ਼ ਲਗਾਤਾਰ ਵਧ ਰਹੇ ਹਨ।
ਇਸ ਦੇ ਜਵਾਬ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਹਰਸ਼ਵਰਧਨ ਵੱਲੋਂ ਜੋ ਬਿਆਨ ਦਿੱਤਾ ਗਿਆ ਹੈ ਉਹ ਅਤਿ ਨਿੰਦਣਯੋਗ ਹੈ ਅਤੇ ਕੋਰੋਨਾਵਾਇਰਸ ਨਾਲੋਂ ਜਿਆਦਾ ਖਤਰਨਾਕ ਤਿੰਨੇ ਖੇਤੀ ਕਾਨੂੰਨ ਹਨ ਜਿਨ੍ਹਾਂ ਨੂੰ ਜਲਦ ਤੋਂ ਜਲਦ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ 4 ਤੋਂ 5 ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਡਰ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ ਲੇਕਿਨ ਕੋਈ ਵੀ ਮਰੀਜ਼ ਉਹਨਾਂ ਵਿਚੋਂ ਕੋਰੋਨਾ ਵਾਇਰਸ ਦਾ ਨਹੀਂ ਪਾਇਆ ਗਿਆ।
ਉਥੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੱਛਮ ਬੰਗਾਲ ਅਤੇ ਹੋਰ ਜਗ੍ਹਾਵਾਂ ਤੇ ਚੋਣਾਂ ਹੋ ਸਕਦੀਆਂ ਹਨ ਅਤੇ ਚੋਣਾਂ ਦੌਰਾਨ ਉੱਥੇ ਕੋਰੋਨਾ ਵਾਇਰਸ ਨਹੀਂ ਫੈਲ ਸਕਦਾ ਤਾਂ ਬਾਰਡਰਾਂ ’ਤੇ ਬੈਠੇ ਕਿਸਾਨਾਂ ਵਿੱਚ ਕਿਸ ਤਰਾਂ ਕੋਰੋਨਾ ਵਾਇਰਸ ਫੈਲ ਸਕਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਕਰੜੇ ਹੱਥੀਂ ਲੈਂਦੇ ਹੋਏ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਤੇ ਕੜੇ ਸ਼ਬਦਾਂ ’ਚ ਨਿੰਦਾ ਕੀਤੀ।
ਇਹ ਵੀ ਪੜ੍ਹੋ: ਚੋਰ ਚੌਂਕੀਦਾਰ ਸੋਸ਼ਲ ਮੀਡੀਆ ਨੇ ਫਸਾਇਆ, ਵਿਆਹ ਲਈ ਲੱਭ ਰਿਹਾ ਸੀ ਕੁੜੀ