ਅੰਮ੍ਰਿਤਸਰ:- ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਰੋਡ ਦਾ ਹੈ, ਜਿਥੇ ਸਕੂਟੀ ਸਵਾਰ ਦੋ ਔਰਤਾਂ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ਦੇ ਚਸ਼ਮਦੀਦਾ ਨੇ ਦੱਸਿਆ ਕਿ ਸੜਕ 'ਤੇ ਪਏ ਟੋਏ 'ਚ ਡਿਗਣ ਕਾਰਨ ਸਕੂਟੀ ਬੇਕਾਬੂ ਹੋ ਗਈ। ਜਿਸ ਤੋਂ ਬਾਅਦ ਇੱਕ ਮਹਿਲਾ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾਈ ਅਤੇ ਟਾਇਰ ਹੇਠ ਆਉਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਦੂਸਰੀ ਮਹਿਲਾ ਸੜਕ ਦੇ ਦੂਜੇ ਪਾਸੇ ਜਾ ਡਿੱਗੀ, ਜਿਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਇਸ ਸੰਬਧੀ ਗੱਲਬਾਤ ਕਰਦਿਆਂ ਮੌਕੇ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਬਬਲੂ ਦਾ ਕਹਿਣਾ ਕਿ ਪ੍ਰਸ਼ਾਸਨ ਦੀ ਅਣਗਹਿਲੀਆਂ ਕਾਰਨ ਅਜਿਹੇ ਹਾਦਸੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਸੜਕਾਂ ਦਾ ਸਮਾਂ ਰਹਿੰਦੇ ਨਿਰਮਾਣ ਨਹੀਂ ਕਰਵਾਇਆ ਜਾਂਦਾ, ਜਿਸ ਕਾਰਨ ਕਈ ਕੀਮਤੀ ਜਾਨਾਂ ਚੱਲੀਆਂ ਜਾਂਦੀਆਂ ਹਨ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਮੋਜੂਦਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਾਜਨੀਤਿਕ ਅਹੁਦੇਦਾਰਾਂ ਨੂੰ ਇਸ ਹਾਦਸੇ ਦਾ ਜਿੰਮੇਵਾਰ ਮੰਨਦਿਆਂ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਇਸ ਸਬੰਧੀ ਟਰੱਕ ਚਾਲਕ ਦਾ ਕਹਿਣਾ ਕਿ ਉਸ ਬਿਲਕੁਲ ਸਹੀਂ ਗੱਡੀ ਚਲਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਕਿ ਮਹਿਲਾਵਾਂ ਸਕੂਟੀ 'ਤੇ ਆ ਰਹੀਆਂ ਸੀ ਅਤੇ ਸੜਕ 'ਤੇ ਪਏ ਖੱਡਿਆਂ ਕਾਰਨ ਸਕੂਟੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਹਾਦਸਾ ਹੋਇਆ। ਉਧਰ ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਜਿਸ ਦੀ ਵੀ ਗਲਤੀ ਹੋਵੇਗੀ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕੇਜਰੀਵਾਲ ਨੇ ਦਿੱਲੀ 'ਚ ਇੱਕ ਹਫ਼ਤੇ ਲਈ ਹੋਰ ਵਧਾਇਆ ਲੌਕਡਾਊਨ