ਅੰਮ੍ਰਿਤਸਰ : ਹਲਕੇ ਵਿੱਚ ਕਾਂਗਰਸ ਪਾਰਟੀ ਵੱਲੋਂ ਸਮੇਂ ਤੋਂ ਪਹਿਲਾਂ ਹੀ ਉਮੀਦਵਾਰ ਘੋਸ਼ਿਤ ਕਰ ਕੇ ਰੈਲੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।
ਇਸੇ ਅਧੀਨ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ (ਇੰਟੇਕ) ਵੱਲੋਂ ਅੰਮ੍ਰਿਤਸਰ ਵਿਖੇ ਇੱਕ ਰੈਲੀ ਕੀਤੀ ਗਈ ਜਿਸ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਕੈਬਿਨਟ ਮੰਤਰੀ ਓਪੀ ਸੋਨੀ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਰੈਲੀ ਵਿੱਚ ਗੁਰਜੀਤ ਸਿੰਘ ਔਜਲਾ ਨੇ ਆਪਣੇ ਕਾਰਜਕਾਲ ਵਿੱਚ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਉੱਥੇ ਹੀ ਉਨ੍ਹਾਂ ਨੇ ਅਕਾਲੀ-ਭਾਜਪਾ ਵਲੋਂ ਅਜੇ ਤੱਕ ਆਪਣਾ ਉਮੀਦਵਾਰ ਨਾ ਘੋਸ਼ਿਤ ਕੀਤੇ ਜਾਣ ਦੀ ਗੱਲ ਕੀਤੀ।
ਔਜਲਾ ਨੇ ਕਿਹਾ ਕਿ ਜਿਸ ਤਰ੍ਹਾਂ ਟਿਕਟ ਦਾ ਐਲਾਨ ਨਹੀਂ ਹੋ ਰਿਹਾ ਅਤੇ ਲੁਧਿਆਣਾ ਵਿੱਚ ਸੀਟ ਸਵੈਪਿੰਗ ਦੀਆ ਗੱਲਾਂ ਹੋ ਰਹੀਆਂ ਨੇ ਇਸ ਗੱਲ ਤੋਂ ਪਤਾ ਚਲਦਾ ਹੈ ਕਿ ਭਾਜਪਾ-ਅਕਾਲੀ ਦਲ ਆਪਣੀ ਹਾਰ ਮੰਨ ਚੁੱਕਾ ਹੈ। ਉਨ੍ਹਾਂ ਨੂੰ ਕਿਹਾ ਕਿ ਦੋਹਾਂ ਪਾਰਟੀਆਂ ਨੂੰ ਕੋਈ ਉਮੀਦਵਾਰ ਨਹੀਂ ਮਿਲ ਰਿਹਾ। ਉੱਥੇ ਹੀ ਓਪੀ ਸੋਨੀ ਨੇ ਦਾਅਵਾ ਕੀਤਾ ਕਿ ਇੱਕ ਵਾਰ ਫ਼ਿਰ ਕਾਂਗਰਸ ਇਸ ਸੀਟ 'ਤੇ ਬਹੁਤ ਜ਼ਿਆਦਾ ਵੋਟਾਂ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਇਹ ਗੱਲ 'ਤੇ ਬਿਲਕੁਲ ਸਹੀ ਹੈ ਕਿ ਭਾਜਪਾ ਵਲੋਂ ਆਪਣੀਆਂ ਤਿੰਨ ਸੀਟਾਂ 'ਤੇ ਪੰਜਾਬ ਵਿੱਚ ਕੋਈ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਕਿਉਂਕਿ ਭਾਜਪਾ ਵਾਲੇ ਕਾਂਗਰਸ ਦੇ ਕੀਤੇ ਹੋਏ ਕੰਮਾਂ ਤੋਂ ਡਰ ਰਹੇ ਹਨ।