ਅੰਮ੍ਰਿਤਸਰ: ਟੋਕੀਓ ਓਲਪਿੰਕ ਵਿਚ ਪੁਰਸ਼ਾਂ ਦੀ ਹਾਕੀ (Indian Hockey Team) ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਪੁਰਸ਼ਾਂ ਦੀ ਹਾਕੀ ਟੀਮ ਦੇ 11 ਖਿਡਾਰੀ ਅਤੇ ਮਹਿਲਾ ਹਾਕੀ ਟੀਮ ਵਿੱਚ ਆਪਣਾ ਵਧੀਆ ਪ੍ਰਦਰਸ਼ਨ ਦਿਖਾਉਣ ਵਾਲੀ ਗੁਰਜੀਤ ਕੌਰ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ’ਤੇ ਪਹੁੰਚੇ।
ਖਿਡਾਰੀਆਂ ਦਾ ਕੀਤਾ ਸਵਾਗਤ
ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹਾਕੀ ਪ੍ਰੇਮੀਆਂ ਨੇ ਸਵਾਗਤ ਕੀਤਾ ਹੈ। ਇਸ ਮੌਕੇ ਹਾਕੀ ਖਿਡਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਅਤੇ ਹਰ ਇਕ ਖਿਡਾਰੀ ਨੇ ਆਪਣੇ ਵੱਲੋਂ ਜਿੱਤੇ ਮੈਡਲ ਗਲਾ ਵਿੱਚ ਪਾਏ ਹੋਏ ਸਨ। ਗੁਰਜੀਤ ਕੌਰ ਦਾ ਕਹਿਣਾ ਹੈ ਕਿ ਸਾਨੂੰ ਬਹੁਤ ਖੁਸ਼ੀ ਹੈ।
ਖਿਡਾਰੀ ਹੋਣਗੇ ਸ੍ਰੀ ਦਰਬਾਰ ਸਾਹਿਬ ਨਤਮਸਤਕ
ਇਸ ਮੌਕੇ ਵੇਖਣ ਨੂੰ ਮਿਲਿਆ ਕਿ ਜਦੋਂ ਖਿਡਾਰੀ ਆਪਣੇ ਪਰਿਵਾਰ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਸਨ ਅਤੇ ਪਰਿਵਾਰਾਂ ਦੀਆਂ ਅੱਖਾਂ ਵਿੱਚ ਖੁਸ਼ੀ ਦੇ ਹੰਝੂ ਸਨ। ਉੱਥੇ ਹੀ ਹੁਣ ਇਸ ਤੋਂ ਬਾਅਦ ਪੂਰੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਗੁਰਜੰਟ ਦੇ ਪਿਤਾ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਆਪਣੇ ਬੱਚਿਆਂ ਉਤੇ ਮਾਣ ਹੈ। ਉਨ੍ਹਾਂ ਨੇ ਦੱਸਿਆ ਹੁਣ ਸਾਰੀ ਟੀਮ ਸ੍ਰੀ ਦਰਬਾਰ ਸਾਹਿਬ ਜਾਵੇਗੀ ਅਤੇ ਫਿਰ ਸਾਰੇ ਆਪਣੇ ਆਪਣੇ ਘਰਾਂ ਨੂੰ ਰਵਾਨਾ ਹੋਣਗੇ।