ਅੰਮ੍ਰਿਤਸਰ: ਟੋਕਿਓ ਓਲੰਪਿਕ (Tokyo Olympics 2020) 'ਚ ਭਾਰਤੀ ਮਹਿਲਾ ਹਾਕੀ ਟੀਮ (Indian Women Hockey Team) ਕਾਂਸੇ ਦੇ ਤਮਗੇ ਤੋਂ ਖੁਝ ਗਈ। ਸ਼ੁੱਕਰਵਾਰ ਨੂੰ ਕਾਂਸੀ ਦੇ ਤਮਗੇ ਲਈ ਹੋਏ ਮੁਕਾਬਲੇ ਵਿੱਚ ਗ੍ਰੇਟ ਬ੍ਰਿਟੇਨ ਨੇ ਭਾਰਤ ਨੂੰ 4-3 ਨਾਲ ਹਰਾ ਦਿੱਤਾ, ਪਰ ਭਾਰਤੀ ਮਹਿਲਾ ਹਾਕੀ ਟੀਮ ਨੇ ਸੈਮੀਫਾਈਨਲ ਵਿੱਚ ਪੁੱਜ ਕੇ ਇਤਿਹਾਸ ਬਣਾ ਦਿੱਤਾ ਹੈ। ਜਿਸ ਵਿੱਚ ਪੰਜਾਬ ਦੀ ਇੱਕ ਧੀ ਗੁਰਜੀਤ ਕੌਰ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ ਹੈ।
ਜਿਸ ਨੂੰ ਲੈ ਕੇ ਗੁਰਜੀਤ ਕੌਰ ਦੇ ਪਰਿਵਾਰ ਅਤੇ ਇਲਾਕੇ ਦੀ ਮੰਗ ਤੋਂ ਬਾਅਦ ਪੰਜਾਬ ਸਰਕਾਰ ਨੇ ਟੋਕੀਓ ਉਲੰਪਿਕ ਖੇਡਾਂ ਦੌਰਾਨ ਪੰਜਾਬ ਦੀ ਇਕਲੌਤੀ ਹਾਕੀ ਖਿਡਾਰਨ ਦੇ ਵਧੀਆ ਪ੍ਰਦਰਸ਼ਨ ਤੋਂ ਬਾਅਦ ਪਿੰਡ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਪਿੰਡ ਮਿਆਦੀ ਕਲਾਂ ਵਿੱਚ ਗੁਰਜੀਤ ਦੇ ਨਾਮ ਦਾ ਖੇਡ ਸਟੇਡੀਅਮ ਬਣਾਇਆ ਜਾ ਰਿਹਾ ਹੈ। ਇਸ ਸਟੇਡੀਅਮ ਦਾ ਨੀਂਹ ਪੱਥਰ ਜਿਲਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਨੇ ਰੱਖਿਆ। ਜਿਸ ਦੌਰਾਨ ਉਸ ਥਾਂ ਤੇ ਲੋਕਾਂ ਦਾ ਭਾਰੀ ਇਕੱਠ ਸੀ।
ਇਹ ਵੀ ਪੜੋ: ਬਜਰੰਗ ਪੁਨੀਆ ਸੈਮੀਫਾਈਨਲ ਮੈਚ ਹਾਰੇ, ਹੁਣ ਕਾਂਸੀ ਲਈ ਹੋਵੇਗਾ ਮੈਚ