ETV Bharat / state

ਵੇਖੋ ਪੰਜਾਬ ਦੇ ਕਿਹੜੇ ਕੈਬਨਿਟ ਮੰਤਰੀ, MLA ਸ਼੍ਰੀ ਅਕਾਲ ਤਖ਼ਤ ਸਾਹਿਬ ਤਲਬ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਕਾਂਡ ਦਾ ਇਨਸਾਫ਼ ਨਾ ਮਿਲਣ ਤੇ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਨੂੰ ਪੰਜ ਪਿਆਰਿਆਂ ਅੱਗੇ 2 ਅਗੱਸਤ 2021 ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿਤੇ ਹਨ।

See which Cabinet Minister of Punjab, MLA summoned Shri Akal Takht Sahib

author img

By

Published : Jul 24, 2021, 2:20 PM IST

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਕਾਂਡ ਦਾ ਇਨਸਾਫ਼ ਨਾ ਮਿਲਣ ਤੇ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਨੂੰ ਪੰਜ ਪਿਆਰਿਆਂ ਅੱਗੇ 2 ਅਗੱਸਤ 2021 ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿਤੇ ਹਨ।

ਭਾਈ ਮੰਡ ਨੇ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਸਮੁੱਚੀ ਸਿੱਖ ਕੌਮ ਵੱਲੋਂ ਬਰਗਾੜੀ ਵਿਖੇ ਮੋਰਚਾ ਲਗਾਇਆ ਗਿਆ ਸੀ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੰਤਰੀਆਂ ਅਤੇ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋ, ਕੁਲਬੀਰ ਸਿੰਘ ਜੀਰਾ (ਤਿੰਨੇ ਵਿਧਾਇਕਾਂ) ਨੇ ਬਰਗਾੜੀ ਕਾਂਡ ਵਿਖੇ ਆ ਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਮੰਗ ਪ੍ਰਵਾਨ ਕੀਤੀ ਗਈ ਹੈ। ਇਸ ਲਈ ਮੋਰਚਾ ਖ਼ਤਮ ਕੀਤਾ ਜਾਵੇ।

ਉਨ੍ਹਾਂ ਦੇ ਭਰੋਸੇ ਤੇ ਬਰਗਾੜੀ ਮੋਰਚਾ ਮੁਲਤਵੀ ਕੀਤਾ ਗਿਆ ਪਰ 9 ਦਸੰਬਰ 2018 ਤੋਂ ਅੱਜ ਤੱਕ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਮੁੱਕਰ ਚੁੱਕੀ ਹੈ। ਅਜਿਹਾ ਕਰਕੇ ਸ਼੍ਰੀ ਗੁਰੂ ਗ੍ਰੰਥ ਅਤੇ ਗੁਰੂ ਪੰਥ ਨਾਲ ਧੋਖਾ ਕੀਤਾ ਗਿਆ ਹੈ। ਜਿਸ ਨਾਲ ਪੰਥਕ ਸਿਧਾਂਤਾ ਨੂੰ ਠੇਸ ਪੁੱਜੀ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਹੋਏ ਧੋਖੇ ਅਤੇ ਸੰਗਤਾਂ ਦੇ ਜਜ਼ਬਾਤ ਨਾਲ ਹੋਏ ਖਿਲਵਾੜ ਦੇ ਦੋਸ਼ ਅਧੀਨ 2-8-2021 ਨੂੰ ਸਵੇਰੇ 11 ਵਜੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੰਜ ਪਿਆਰਿਆਂ ਸਾਹਮਣੇ ਸਖਸ਼ੀ ਤੌਰ 'ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਜਾਂਦਾ ਹੈ।

ਇਹ ਵੀ ਪੜੋ: ਕੀ ਹੈ ਅੰਮ੍ਰਿਤਸਰ ਦੇ ਨੇੜੇ ਮਿਲੀਆਂ ਸੁਰੰਗਾਂ ਦਾ ਅਸਲ ਸੱਚ, ਸੁਣੋਂ ਪੁਰਾਣੇ ਸਿੱਖ ਇਤਿਹਾਸਕਾਰ ਦੀ ਜ਼ੁਬਾਨੀ...?

ETV Bharat Logo

Copyright © 2024 Ushodaya Enterprises Pvt. Ltd., All Rights Reserved.