ETV Bharat / state

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਰਹੀ ਸਕਰਾਤਮਕ - 550 ਸਾਲਾ ਪ੍ਰਕਾਸ਼ ਪੁਰਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ SGPC ਤੇ ਪੰਜਾਬ ਸਰਕਾਰ ਵਿਚਾਲੇ ਇੱਕ ਮੀਟਿੰਗ ਹੋਈ ਜਿਸ ਵਿੱਚ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਤੋਤਾ ਸਿੰਘ ਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਵੀ ਮੌਜੂਦ ਸਨ।

ਫ਼ੋਟੋ
author img

By

Published : Sep 17, 2019, 4:48 PM IST

Updated : Sep 17, 2019, 5:46 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ SGPC ਤੇ ਪੰਜਾਬ ਸਰਕਾਰ ਵਿਚਾਲੇ ਇੱਕ ਮੀਟਿੰਗ ਹੋਈ ਜਿਸ ਵਿੱਚ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ। ਦੱਸ ਦਈਏ, 550 ਸਾਲਾ ਪ੍ਰਕਾਸ਼ ਪੁਰਬ ਨੂੰ ਸਰਕਾਰ ਤੇ ਐੱਸਜੀਪੀਸੀ ਵੱਲੋਂ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਅਜੇ ਤੱਕ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ ਭਾਵੇਂ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ 'ਚ ਸਰਕਾਰ ਵੱਲੋਂ ਆਪਣੇ 2 ਨੁਮਾਇੰਦੇ ਸੁਖਜਿੰਦਰ ਰੰਧਾਵਾ ਤੇ ਭਗਵੰਤਪਾਲ ਸੱਚਰ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਭੇਜਿਆ ਗਿਆ।

ਵੀਡੀਓ

ਇਹ ਵੀ ਪੜ੍ਹੋ: ਵਿਦੇਸ਼ੀ ਫ਼ੰਡ ਲੈਣ ਵਾਲੀਆਂ NGO ਉੱਤੇ ਭਾਰਤ ਸਰਕਾਰ ਹੋਈ ਸਖ਼ਤ

ਦੋਵੇਂ ਧਿਰਾਂ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਬਾਅਦ ਅਗਲੀ ਮੀਟਿੰਗ ਹੋਵੇਗੀ ਤੇ ਉਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਬਾਰੇ ਕੋਈ ਨਾ ਕੋਈ ਅੰਤਿਮ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਕੁਝ ਅਹੁਦੇਦਾਰਾਂ ਵੱਲੋਂ ਇਹ ਦੋਸ਼ ਲਾਇਆ ਗਿਆ ਸੀ ਕਿ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਤੇ ਉੁਹ ਇਹ ਸਮਾਗਮ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਦੇ ਰਾਹ ਵਿੱਚ ਕਥਿਤ ਤੌਰ ’ਤੇ ਅੜਿੱਕੇ ਡਾਹ ਰਹੀ ਹੈ।

ਇਸ ਮੀਟਿੰਗ ਤੋਂ ਬਾਅਦ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਦੋਹਾਂ ਧਿਰਾਂ ਨੇ ਕਿਹਾ ਕਿ ਹੁਣ ਤੱਕ ਪਹਿਲਾਂ ਜੋ ਵੀ ਹੋ ਚੁੱਕਾ ਹੈ, ਉਸ ਨੂੰ ਭੁਲਾ ਦੇਣ ਚਾਹੀਦਾ ਤੇ ਇਹ ਸਮਾਂ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਵੱਧ ਤੋਂ ਵੱਧ ਪ੍ਰਚਾਰਿਤ ਤੇ ਪ੍ਰਸਾਰਿਤ ਕਰਨ ਦਾ ਹੈ।

Intro:
ਅੰਮ੍ਰਿਤਸਰ

ਬਲਜਿੰਦਰ ਬੋਬੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ਤੇ ਮਨਾਉਣ ਜਾ ਨਹੀਂ ਇਸ ਦੀ ਰੂਪ ਰੇਖਾ ਅਸਿੱਧੇ ਤੌਰ ਤੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਤਹਿ ਕਰਨਗੇ ਭਾਵੇਂ ਕਿ ਦੋਵਾਂ ਵਲੋਂ ਆਪਣੇ ਆਪਣੇ ਨੁਮਾਨੀਂਦੇ ਭੇਜੇ ਗਏ ਹਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਰਕਾਰ ਅਤੇ ਐਸ ਜੀ ਪੀ ਸੀ ਵੱਲੋ ਸਾਂਝੇ ਤੌਰ ਤੇ ਮਨਾਉਣ ਨੂੰ ਲੈ ਕੇ ਅਜੇ ਤੱਕ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ ਭਾਵੇ ਕਿ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਵਿਚ ਸਰਕਾਰ ਵੱਲੋ ਆਪਣੇ ਦੋ ਨੁਮਾਇਦੇ ਸੁਖਜਿੰਦਰ ਰੰਧਾਵਾ ਤੇ ਭਗਵੰਤਪਾਲ ਸੱਚਰ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਭੇਜਿਆ ਗਿਆ।

Body:
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ਤੇ ਮੁਨਾਉਣ ਨੂੰ ਲੈ ਕੇ ਅਜੇ ਤੱਕ ਸੁਸਪੈਂਸ ਬਣਿਆ ਹੋਇਆ ਹੈ । ਐਸ ਜੀ ਪੀ ਸੀ ਅਤੇ ਸਰਕਾਰ ਦੋਵਾਂ ਵਲੋਂ ਹੀ ਅਜੇ ਤੱਕ ਇਸ ਮਾਮਲੇ ਤੇ ਟਾਲ ਮਟੋਲ ਕੀਤਾ ਜਾ ਰਿਹਾ ਹੈ । ਐਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ਤੇ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਹ ਪ੍ਰਕਾਸ਼ ਪੁਰਬ ਸਾਂਝੇ ਤੌਰ ਤੇ ਮਨਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਤੇ ਸਰਕਾਰ ਦੇ ਨੁਮਾਇੰਦਿਆ ਨਾਲ ਹੋਰ ਵਿਚਾਰ ਚਰਚਾ ਕੀਤੀ ਜਾਵੇਗੀ।
Conclusion:
ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਬੜੇ ਸੁਖਾਵੇ ਮਾਹੌਲ ਵਿਚ ਕੀਤੀ ਗਈ ਹੈ ਤੇ ਐਸ ਜੀ ਪੀ ਸੀ ਵਲੋਂ ਕੁਝ ਗੱਲਾਂ ਤੇ ਵਿਚਾਰ ਕੀਤਾ ਗਿਆ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਦੱਸਣਗੇਂ ਤੇ ਨਾਲ ਹੀ ਉਹ ਐਸ ਜੀ ਪੀ ਸੀ
ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਨਾਲ ਟੈਲੀਫੋਨ ਤੇ ਗੱਲ ਬਾਤ ਕਰਵਾਉਣਗੇਂ।

Bite.... ਸੁਖਜਿੰਦਰ ਸਿੰਘ ਰੰਧਾਵਾ
Last Updated : Sep 17, 2019, 5:46 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.