ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ 11 ਅਰਬ 38 ਕਰੋੜ 14 ਲੱਖ 54 ਹਜ਼ਾਰ 380 ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਸੈਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖਾਂ ਨੂੰ ਆਪਣੇ ਬੱਚਿਆਂ ਦੇ ਨਾਮ ਰੱਖਣ ਸਮੇਂ ‘ਸਿੰਘ’ ਅਤੇ ‘ਕੌਰ’ ਲਗਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਸੋਸ਼ਲ ਮੀਡੀਆ ਉੱਤੇ ਹਰ ਸਿੱਖ ਆਪਣੇ ਖਾਤਿਆਂ ਵਿਚ ਆਪਣੇ ਨਾਮ ਨਾਲ ‘ਸਿੰਘ’ ਤੇ ‘ਕੌਰ’ ਜ਼ਰੂਰ ਲਿਖਣ ਲਈ ਕਿਹਾ ਗਿਆ ਹੈ।
ਰੁਮਾਲ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਵੱਡਾ ਫੈਸਲਾ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਗੁਰੂਦੁਆਰਾ ਸਾਹਿਬਾਨ ਅੰਦਰ ਪੁੱਜਦੀ ਸੰਗਤ ਵੱਲੋਂ ਗੁਰੂ ਸਾਹਿਬ ਸ਼ਰਧਾ ਤੇ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਂਟ ਕੀਤੇ ਜਾਂਦੇ ਹਨ। ਪਰੰਤੂ ਮੌਜੂਦਾ ਸਮੇਂ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਚੜ੍ਹਾਏ ਜਾਂਦੇ ਰੁਮਾਲਾ ਸਾਹਿਬ ਦੀ ਬਹੁਤਾਤ ਕਾਰਨ ਇਨ੍ਹਾਂ ਦੀ ਸਾਂਭ- ਸੰਭਾਲ ਵਿਚ ਦਿੱਕਤ ਆਉਂਦੀ ਹੈ। ਰੁਮਾਲਾ ਸਾਹਿਬ ਦੀ ਮਰਿਆਦਾ ਦਾ ਸਿੱਖ ਰੀਤੀ ਰਿਵਾਜ਼ਾਂ ਵਿਚ ਅਹਿਮ ਅਸਥਾਨ ਹੈ ਤੇ ਰਹੇਗਾ, ਪਰ ਲੋੜ ਤੋਂ ਵੱਧ ਰੁਮਾਲਾ ਸਾਹਿਬ ਦੀ ਸਾਂਭ-ਸੰਭਾਲ ਸਮੇਂ ਆਉਂਦੀ ਮੁਸ਼ਕਲ ਦਾ ਹੱਲ ਵੀ ਜ਼ਰੂਰੀ ਹੈ। ਇਸ ਲਈ ਸੰਗਤ ਨੂੰ ਲੋੜ ਅਨੁਸਾਰ ਹੀ ਰੁਮਾਲਾ ਸਾਹਿਬ ਭੇਂਟ ਕਰਨ ਲਈ ਪ੍ਰੇਰਣਾ ਸਮੇਂ ਦੀ ਵੱਡੀ ਲੋੜ ਹੈ। ਇਸ ਦੇ ਮੱਦੇਨਜ਼ਰ ਸੰਗਤਾਂ ਅਪੀਲ ਕੀਤੀ ਗਈ ਹੈ ਕਿ ਗੁਰੂ ਘਰਾਂ ਅੰਦਰ ਲੋੜੀਂਦੇ ਰੁਮਾਲਾ ਸਾਹਿਬ ਹੀ ਭੇਂਟ ਕੀਤੇ ਜਾਣ।
SGPC ਵੱਲੋਂ ਅਰਬਾਂ ਦਾ ਬਜਟ ਪੇਸ਼:- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗਲਵਾਰ ਨੂੰ 11 ਅਰਬ 38 ਕਰੋੜ 14 ਲੱਖ 54 ਹਜ਼ਾਰ 380 ਰੁਪਏ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਤੇ ਪੇਸ਼ ਕਰਨ ਤੋਂ ਪਹਿਲਾਂ ਸਮੁੱਚੇ ਹਾਊਸ ਵਲੋਂ ਮੂਲਮੰਤਰ ਦੇ 5 ਵਾਰ ਜਾਪ ਕੀਤੇ ਗਏ। ਬਜਟ ਜਨਰਲ ਸੱਕਤਰ ਗੁਰਚਰਨ ਸਿੰਘ ਗਰੇਵਾਲ ਵਲੋਂ ਪੇਸ਼ ਕੀਤਾ ਗਿਆ। ਇਸ ਦੌਰਾਨ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ, ਇਨ੍ਹਾਂ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ, ਜੈਪਾਲ ਸਿੰਘ ਮੰਡੀਆਂ, ਬਾਬਾ ਗੱਜਣ ਸਿੰਘ ਜੀ ਲਈ ਅਰਦਾਸ ਕੀਤੀ ਗਈ।
ਇਹ ਵੀ ਪੜੋ:- Jathedar Twitter Account Ban: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਬੈਨ