ਅੰਮ੍ਰਿਤਸਰ: ਅਮਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੰਗਤ ਨੇ ਮੱਥਾ ਟੇਕਿਆ। ਇਸ ਦੇ ਨਾਲ ਹੀ, ਉਨ੍ਹਾਂ ਨੇ ਸ਼ਬਦ ਕੀਰਤਨ ਸੁਣਿਆ ਅਤੇ ਰਸ ਭੀਨੀ ਬਾਣੀ ਦਾ ਆਨੰਦ ਮਾਣਿਆ।
ਬੀਤੇ ਦਿਨ ਅਮਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਭੋਗ ਪਾਏ ਗਏ ਅਤੇ ਕੀਰਤਨ ਰਾਗੀ ਵੱਲੋਂ ਕੀਰਤਨ ਅਤੇ ਸਿੰਘ ਅਰਦਾਸ ਕੀਤੀ ਗਈ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਮਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਅਹਿਮਦ ਸ਼ਾਹ ਅਬਦਾਲੀ ਨੇ 1822 ਵਿੱਚ 30000 ਦੀ ਫ਼ੌਜ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ ਸੀ।
ਉਸ ਸਮੇਂ ਬਾਬਾ ਗੁਰਬਖਸ਼ ਸਿੰਘ ਜੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਨੇ ਆਪਣੇ 30 ਸਿੰਘਾਂ ਨਾਲ ਮਿਲਕੇ ਡੱਟ ਕੇ ਮੁਕਾਬਲਾ ਕੀਤਾ ਅਤੇ ਸੈਂਕੜੇ ਦੀ ਗਿਣਤੀ ਵਿੱਚ ਫੌਜੀਆਂ ਨੂੰ ਮਾਰ ਕੇ ਸ਼ਹੀਦੀ ਪ੍ਰਾਪਤ ਕੀਤੀ। ਉਸ ਤੋਂ ਬਾਅਦ ਹੀ ਉਹਨਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ, ਉਨ੍ਹਾਂ ਨੇ ਸਿੱਖ ਕੌਮ ਨੂੰ ਉਹਨਾਂ ਦੇ ਨਕਸ਼ੇ ਕਦਮਾਂ ਉੱਤੇ ਚੱਲਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਜੇਲ੍ਹ ਕੁਆਟਰ ਬਣ ਰਹੇ ਨਸ਼ੇੜੀਆਂ ਲਈ ਅੱਡਾ, ਨਸ਼ੇ ਕਰਕੇ ਲੋਕਾਂ ਨੂੰ ਕਰ ਰਹੇ ਪ੍ਰੇਸ਼ਾਨ