ਅੰਮ੍ਰਿਤਸਰ : ਪੰਜਾਬ ਵਿੱਚ ਤੇਜ਼ ਮੀਂਹ ਕਾਰਨ ਭਾਖੜਾ ਡੈਮ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਜਾਰੀ ਹੜ੍ਹਾਂ ਦੀ ਚੇਤਾਵਨੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ 'ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰੀ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਕਹਿਰ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
ਉਨ੍ਹਾਂ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਲੋੜ ਪੈਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਵੇ।
ਦੱਸਣਯੋਗ ਹੈ ਕਿ ਸਨਿੱਚਰਵਾਰ ਤੋਂ ਹੀ ਪੰਜਾਬ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਮੀਂਹ ਪੈਣ ਕਾਰਨ ਡੈਮ ਅਤੇ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਾਰਨ ਕਈ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਦਾ ਪਾਣੀ ਵੱਧਣ ਕਾਰਨ ਪੰਜਾਬ, ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ਹੜ੍ਹ ਆਉਣ ਦੀ ਚਿਤਵਾਨੀ ਜਾਰੀ ਕੀਤੀ ਗਈ ਹੈ।