ETV Bharat / state

ਪਾਕਿਸਤਾਨ ਦੇ ਸਰਕਾਰੀ ਅਦਾਰਿਆਂ ਅੰਦਰ ਸਿੱਖਾਂ ਨੂੰ ਸ੍ਰੀ ਸਾਹਿਬ ਪਾਉਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

author img

By

Published : Dec 25, 2021, 9:56 AM IST

ਪਾਕਿਸਤਾਨ (Pakistan) ਦੇ ਖੈਬਰ ਖਪਤੂਨਖਵਾ ਵਿੱਚ ਸਿੱਖਾਂ ਦੇ ਸ੍ਰੀ ਸਾਹਿਬ (ਕਿਰਪਾਨ) ਪਹਿਣ ਕੇ ਸਰਕਾਰੀ ਅਦਾਰਿਆਂ ਵਿੱਚ ਜਾਣ ਉੱਤੇ ਲਗਾਈ ਰੋਕ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਚੱਲਦੇ ਹੀ ਐਸਜੀਪੀਸੀ ਵੱਲੋਂ ਪਿਸ਼ਾਵਰ ਹਾਈਕੋਰਟ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ ਹੈ।

ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ: ਪਾਕਿਸਤਾਨ (Pakistan) ਦੇ ਸੂਬਾ ਖੈਬਰ ਖਪਤੂਨਖਵਾ ’ਚ ਸਿੱਖਾਂ ਦੇ ਸ੍ਰੀ ਸਾਹਿਬ (ਕਿਰਪਾਨ) ਪਹਿਣ ਕੇ ਅਦਾਲਤ ਕੰਪਲੈਕਸ ਜਾਂ ਸਰਕਾਰੀ ਅਦਾਰਿਆਂ ’ਚ ਜਾਣ ’ਤੇ ਰੋਕ ਲਗਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖਿਲਾਫ਼ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰਾਂ ਵਿੱਚੋਂ ਸ੍ਰੀ ਸਾਹਿਬ ਇੱਕ ਅਹਿਮ ਹਿੱਸਾ ਹੈ, ਜੋ ਸਿੱਖ ਰਹਿਣੀ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣ ਸਮੇਂ ਬਖ਼ਸ਼ੀ ਪੰਜ ਕਕਾਰੀ ਰਹਿਣੀ ਵਿੱਚ ਸ੍ਰੀ ਸਾਹਿਬ ਨੂੰ ਜ਼ਰੂਰੀ ਕਰਾਰ ਦਿੱਤਾ ਸੀ, ਜੋ ਖਾਲਸਾਈ ਰਹਿਣੀ ਦਾ ਅਹਿਮ ਅੰਗ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਰਪਾਨ ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਵਿਸ਼ਵਾਸ ਦਾ ਚਿੰਨ੍ਹ ਹੈ। ਇਸ ਲਈ ਪਿਸ਼ਾਵਰ ਹਾਈਕੋਰਟ ਦੇ ਫੈਸਲੇ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ।

ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਦੁਨੀਆ ਭਰ ਵਿਚ ਵਸੇ ਹੋਏ ਹਨ ਅਤੇ ਹੁਣ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੇ ਹਵਾਈ ਅੱਡਿਆਂ ਸਮੇਤ ਹੋਰ ਥਾਵਾਂ ’ਤੇ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ਦੀ ਮਾਨਤਾ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 1947 ਤੋਂ ਪਹਿਲਾਂ ਭਾਰਤ ਦਾ ਅੰਗ ਰਿਹਾ ਹੈ, ਇਸ ਲਈ ਇੱਥੇ ਵਸਣ ਵਾਲੇ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਅਤੇ ਅਦਾਲਤਾਂ ਨੂੰ ਸਿੱਖ ਕੌਮ ਦੇ ਜਜ਼ਬਾਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿੱਥੇ ਪਾਕਿਸਤਾਨ ਸਰਕਾਰ ਨੂੰ ਇਸ ਮਸਲੇ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਉੱਥੇ ਹੀ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਹੱਲ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ: ਬੇਅਦਬੀ ਦੀਆਂ ਘਟਨਾਵਾਂ ਨੂੰ ਲੈਕੇ ਸਿੱਖ ਨੌਜਵਾਨ ਨੇ ਕੇਜਰੀਵਾਲ ਨੂੰ ਦਿੱਤਾ ਮੰਗ ਪੱਤਰ

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.