ਅੰਮ੍ਰਿਤਸਰ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਹੋਈ ਤੇਜ਼ ਬਰਸਾਤ ਕਾਰਨ ਜਿੱਥੇ ਪੰਜਾਬ ਦੇ ਵੱਖ ਵੱਖ ਥਾਵਾਂ 'ਤੇ ਹੜ੍ਹ ਆ ਗਏ। ਉਥੇ ਹੀ ਬਹੁਤ ਸਾਰੇ ਪਿੰਡ ਪਾਣੀ ਦੀ ਚਪੇਟ ਵਿੱਚ ਆਉਂਣ ਕਰਕੇ ਉਹਨਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਅਤੇ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਹਨਾਂ ਲੋਕਾਂ ਤੱਕ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੜ੍ਹ ਪੀੜਤਾਂ ਨੂੰ ਹੋਰ ਵੀ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਭੇਜੀ ਹੈ।
ਲੋਕਾਂ ਦੀ ਲੋੜੀਂਦੀ ਮਦਦ ਤੋਂ ਇਲਾਵਾ ਪਸ਼ੂਆਂ ਲਈ ਚਾਰਾ ਵੀ ਦਿੱਤਾ ਜਾ ਰਿਹਾ: ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ 'ਚ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਨ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਪਹਿਲੇ ਦਿਨ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਗਿਆ ਹੈ, ਉਥੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ ਇਸ ਵਿਚ ਸਹਿਯੋਗੀ ਬਣਦਿਆਂ ਗੁਰਿੰਦਰ ਸਿੰਘ ਬਾਵਾ ਵੱਲੋਂ ਦਿੱਲੀ ਕਮੇਟੀ ਦੇ ਮੈਂਬਰਾਂ ਰਾਹੀਂ ਰਾਹਤ ਸਮੱਗਰੀ ਭੇਜੀ ਗਈ ਹੈ, ਜਿਸ ਨੂੰ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ ਹੈ।
- ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਨ ਤੇਜ਼, 25 ਹਜ਼ਾਰ ਲੋਕ ਭੇਜੇ ਸੁਰੱਖਿਅਤ ਥਾਵਾਂ 'ਤੇ
- SGPC Help Farmer: ਹੜ੍ਹ ਪੀੜਤ ਕਿਸਾਨਾਂ ਲਈ ਐੱਸਜੀਪੀਸੀ ਦਾ ਅਹਿਮ ਉਪਰਾਲਾ, ਝੋਨੇ ਦੀ ਫਸਲ ਲਈ ਬੀਜੀ ਪਨੀਰੀ
- ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਨ ਤੇਜ਼, 25 ਹਜ਼ਾਰ ਲੋਕ ਭੇਜੇ ਸੁਰੱਖਿਅਤ ਥਾਵਾਂ 'ਤੇ
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਵਿਸ਼ੇਸ਼ ਤੌਰ ’ਤੇ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਲਈ ਸੁਲਤਾਨਪੁਰ ਲੋਧੀ, ਬਜੀਦਪੁਰ, ਤਲਵੰਡੀ ਸਾਬੋ, ਫ਼ਤਹਿਗੜ੍ਹ ਸਾਹਿਬ ਆਦਿ ਨੂੰ ਕੇਂਦਰ ਬਣਾਇਆ ਗਿਆ ਹੈ, ਜਿਥੋਂ ਅੱਗੇ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਇਆ ਜਾ ਰਿਹਾ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਹਾਜ਼ਰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਮੌਕੇ 'ਤੇ ਮੌਜੂਦ ਰਹੇ ਜਿਨਾਂ ਕਿਹਾ ਕਿ ਇਸ ਵੇਲੇ ਔਖੇ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਵੀ ਇਸ ਕਾਰਜ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।