ਅੰਮ੍ਰਿਤਸਰ : ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪੂਰੇ ਦੇਸ਼ ਦੇ ਵਿੱਚੋਂ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰਕੇ ਦਸਤਖਤ ਕੀਤੇ ਗਏ ਸਨ। ਇਨ੍ਹਾਂ ਦੀ ਗਿਣਤੀ 26 ਲੱਖ ਦੇ ਕਰੀਬ ਹੋ ਚੁੱਕੀ ਹੈ ਅਤੇ ਲਗਾਤਾਰ ਹੀ ਐਸਜੀਪੀਸੀ ਵੱਲੋਂ ਪੰਜਾਬ ਤੇ ਗਵਰਨਰ ਨੂੰ ਮਿਲ ਕੇ ਇਹ ਪਰਫਾਰਮੇ ਦੇਣ ਦਾ ਪ੍ਰੋਗਰਾਮ ਤੈਅ ਕੀਤਾ ਜਾ ਰਿਹਾ ਸੀ ਪਰ ਸਮਾਂ ਨਾ ਮਿਲਣ ਕਰਕੇ ਇਹ ਪਰਫਾਰਮੇ ਐਸਜੀਪੀਸੀ ਦੇ ਕੋਲ ਹੀ ਪਏ ਹੋਏ ਸਨ।
26 ਲੱਖ ਲੋਕਾਂ ਨੇ ਭਰੇ ਪਰਫਾਰਮੇ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਸਜੀਪੀਸੀ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਅਰਦਾਸ ਕਰਕੇ 26 ਲੱਖ ਪਰਫਾਰਮੇ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਇਆ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਅੱਜ ਵੀ ਜੇਲਾਂ ਦੇ ਵਿੱਚ ਬੰਦ ਹਨ। ਸਰਕਾਰ ਉਹਨਾਂ ਨੂੰ ਛੱਡਣ ਦਾ ਨਾਂ ਨਹੀਂ ਲੈ ਰਹੀ ਹੈ ਅਤੇ ਲਗਾਤਾਰ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅਤੇ ਨਾਨਕ ਨਾਮ ਲੇਵਾ ਸੰਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਆਵਾਜ਼ ਚੁੱਕ ਰਹੀਹੈ।
ਗ੍ਰਹਿ ਮੰਤਰੀ ਨੂੰ ਵੀ ਦਿੱਤੇ ਜਾਣਗੇ ਪਰਫਾਰਮੇ : ਉਨ੍ਹਾਂ ਦੱਸਿਆ ਕਿ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸੰਗਤ ਵੱਲੋਂ ਦਸਤਖਤ ਪਰਫਾਰਮੇ ਭਰੇ ਗਏ ਹਨ ਅਤੇ ਉਹ 26 ਲੱਖ ਪਰਫੋਰਮੇ ਲੈ ਕੇ ਅੱਜ ਐਸਜੀਪੀਸੀ ਵੱਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਹ 26 ਲੱਖ ਪਰਫਾਰਮੇ ਉਹਨਾਂ ਨੂੰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਡਿਜੀਟਲ ਤਰੀਕੇ ਨਾਲ ਉਹਨਾਂ ਵੱਲੋਂ ਇਹ 26 ਲੱਖ ਪਰਫਾਰਮੇ ਪੈੱਨ ਡਰਾਈਵ ਵਿੱਚ ਵੀ ਪਾ ਲਏ ਗਏ ਹਨ ਅਤੇ ਜਲਦ ਹੀ ਦੇਸ਼ ਦੇ ਗ੍ਰਿਹਿ ਮੰਤਰੀ ਦੇ ਸਕੱਤਰਾਂ ਨਾਲ ਐਸਜੀਪੀਸੀ ਦੇ ਸਕੱਤਰ ਮੁਲਾਕਾਤ ਕਰਕੇ ਇਹ ਪਰਫਾਰਮੇ ਪਹੁੰਚਾਏ ਜਾਣਗੇ ਤਾਂ ਜੋ ਕਿ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਕਰਵਾਈ ਜਾ ਸਕੇ
- ਪਰਾਲੀ ਸਾੜਨ ਨੂੰ ਲੈਕੇ ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
- Bicycle rally against drugs: ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਲੁਧਿਆਣਾ ਤੋਂ ਆਗਾਜ਼,ਸੀਐੱਮ ਮਾਨ ਹਰੀ ਝੰਡੀ ਦੇਕੇ ਕਰਨਗੇ ਰਵਾਨਾ
- Earthquake in Uttarakhand: ਉੱਤਰਾਖੰਡ ਦੇ ਜ਼ਿਲ੍ਹਾ ਉੱਤਰਕਾਸ਼ੀ 'ਚ ਭੂਚਾਲ ਦੇ ਝਟਕੇ,ਬੀਤੇ 7 ਮਹੀਨਿਆਂ 'ਚ 13ਵੀਂ ਵਾਰ ਲੱਗੇ ਭੂਝਾਲ ਦੇ ਝਟਕੇ, ਵੱਡੇ ਭੂਚਾਲ ਦਾ ਟ੍ਰੇਲਰ
ਇਸੇ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 30 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਲਾਂ ਦੇ ਵਿੱਚ ਲੰਬੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਨੂੰ ਸਰਕਾਰ ਰਿਹਾਅ ਨਹੀਂ ਕਰ ਰਹੀ ਅਤੇ ਅਜਿਹਾ ਲੱਗ ਰਿਹਾ ਹੈ ਕਿ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ।