ETV Bharat / state

ਸ਼੍ਰੋਮਣੀ ਕਮੇਟੀ ਦੇ ਸੈਟੇਲਾਈਟ ਚੈਨਲ ਲਈ ਐੱਸਜੀਪੀਸੀ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ - ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ

Gurbani broadcast: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਹੈ। ਯੂ ਟਿਊਬ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰ ਜਾ ਰਹੀ ਹੈ, ਜਿਸ ਦੀ ਮਨਜ਼ੂਰੀ ਲਈ ਇਹ ਮੁਲਾਕਾਤ ਕੀਤੀ ਗਈ ਹੈ।

SGPC delegation met Union Minister Anurag Thakur for SGPC satellite channel

author img

By

Published : Jul 26, 2023, 6:42 AM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ।

ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਇਸ ਮੌਕੇ ਮੌਜੂਦ ਰਹੇ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਮੌਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ।

ਐੱਸਜੀਪੀਸੀ ਦੇ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਮਗਰੋਂ ਹੁਣ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਯਤਨ ਆਰੰਭੇ ਗਏ ਹਨ। ਮੁੱਢਲੇ ਤੌਰ 'ਤੇ ਸਬੰਧਤ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਨਲ ਦੀ ਸਥਾਪਨਾ ਲਈ ਸੰਗਤ ਦੀ ਚਿਰੋਕਣੀ ਮੰਗ ਚੱਲੀ ਆ ਰਹੀ ਹੈ ਜਿਸ ਦੀ ਤਰਜਮਾਨੀ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਾਡਾ ਯਤਨ ਹੈ ਕਿ ਆਪਣਾ ਚੈਨਲ ਸਥਾਪਤ ਹੋਣ 'ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ 'ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ। ਉਨ੍ਹਾਂ ਕਿਹਾ ਇਸ ਭਾਵਨਾ ਨੂੰ ਵੀ ਕੇਂਦਰੀ ਮੰਤਰੀ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸੰਜੀਦਾ ਗੌਰ ਕਰਦਿਆਂ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨੇੜ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਜ਼ਰੂਰ ਸਥਾਪਤ ਕਰ ਲਵੇਗੀ। (ਪ੍ਰੈੱਸ ਨੋਟ)

ਦੱਸ ਦਈਏ ਕਿ ਪੰਜਾਬ ਸਰਕਾਰ ਦੀ ਦਖਲ ਅੰਦਾਜ਼ੀ ਤੋਂ ਬਾਅਦ ਐੱਸਜੀਪੀਸੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂ ਟਿਊਬ ਚੈਨਲ ਸ਼ੁਰੂ ਕੀਤਾ ਗਿਆ ਹੈ। 24 ਜੁਲਾਈ ਤੋਂ ਨਿਜੀ ਚੈਨਲ ਦੇ ਬਜਾਏ ਗੁਰਬਾਣੀ ਪ੍ਰਸਾਰਣ ਯੂ ਟਿਊਬ ਪੇਜ਼ ਉੱਤੇ ਹੋ ਰਿਹਾ ਹੈ। ਦੱਸ ਦਈਏ ਕਿ ਗੁਰਬਾਣੀ ਪ੍ਰਸਾਰਣ ਲਈ ਐੱਸਜੀਪੀਸੀ ਵੱਲੋਂ ਸ਼ੁਰੂ ਕੀਤੇ ਗਏ ਯੂ ਟਿਊਬ ਚੈਨਲ ਨੇ ਪਹਿਲੇ ਦਿਨ ਹੀ ਸਾਰੇ ਰਿਕਾਰਡ ਤੋੜ ਦਿੱਤੇ ਸਨ। ਯੂ ਟਿਊਬ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਜਾ ਰਹੀ ਹੈ, ਜਿਸ ਲਈ ਉਹਨਾਂ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.