ਅੰਮ੍ਰਿਤਸਰ: ਹਰ ਸਾਲ ਖ਼ਾਲਸਾ ਸਾਜਨਾ ਦਿਵਸ (Khalsa Sajna Day) ਮੌਕੇ ਪਾਕਿਸਤਾਨ ਵਿੱਚ ਮੌਜੂਦ ਗੁਰਧਾਮਾਂ ਦੇ ਦਰਸ਼ਨ ਲਈ ਭਾਰਤ ਤੋਂ ਪਾਕਿਸਤਾਨ ਲਈ ਸੰਗਤ ਜਾਂਦੀ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤ ਦਰਸ਼ਨਾਂ ਲਈ ਪਾਕਿਸਤਾਨ ਜਾਵੇਗੀ। ਇਸ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਨੇ ਦਰਸ਼ਨਾਂ ਲਈ ਜਾਣ ਦੀ ਚਾਹਵਾਨ ਸੰਗਤ (SGPC gave the date to the Sangat going to Pakistan) ਤੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮੰਗ ਕੀਤੀ ਹੈ।
ਐੱਸਜੀਪੀਸੀ ਦੀ ਅਪੀਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਸਕੱਤਰ ਪ੍ਰਤਾਪ ਸਿੰਘ ਨੇ ਖਾਲਸਾ ਸਾਜਨਾ ਦਿਵਸ ਮੌਕੇ (Khalsa Sajna Day) ਪਾਕਿਸਤਾਨ ਜਾਣ ਵਾਲੀਆਂ ਭਾਰਤ ਦੀਆਂ ਸੰਗਤਾਂ ਨੂੰ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਅਪੀਲ (Appeal for submission of passport) ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 31 ਦਸੰਬਰ ਸੀ ਪਰ ਹੁਣ ਇਸ ਨੂੰ ਵਧਾ ਕੇ 11 ਜਨਵਰੀ ਕਰ ਦਿੱਤਾ ਗਿਆ ਹੈ ਅਤੇ ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਚਾਹਵਾਨ ਸੰਗਤ ਸਮਾਂ ਰਹਿੰਦੇ ਆਪਣੇ ਪਾਸਪੋਰਟ ਜਮ੍ਹਾ ਕਰਵਾ ਦੇਵੇ।
ਸ਼ਨਾਖਤੀ ਕਾਰਡ ਜ਼ਰੂਰੀ: ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਇਹ ਵੀ ਅਪੀਲ ਹੈ ਕਿ ਉਹ ਪਾਸਪੋਰਟ ਦੀ ਸ਼ਨਾਖਤ ਲਈ ਆਉਣ ਸਮੇਂ ਆਪਣਾ ਕੋਈ ਪਹਿਚਾਣ ਪੱਤਰ ਜਿਵੇਂ ਅਧਾਰ ਕਾਰਡ,ਵੋਟਰ ਕਾਰਡ ਆਦਿ ਨਾਲ ਲੈਕੇ ਆਉਣ ਤਾਂ ਜੋ ਸਾਰੀ ਜ਼ਰੂਰੀ ਕਾਰਵਾਈ ਨਿਪਟਾਈ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੰਗਤਾਂ ਆਪਣੇ ਇਲਾਕੇ ਦੇ ਮੁੱਖ ਸੇਵਾਦਾਰਾਂ ਦੀ ਸਿਫਾਰਿਸ਼ (Examination after recommendation of servicemen) ਤੋਂ ਮਗਰੋਂ ਹੀ ਜਾਂਚ ਲਈ ਆਉਣ।
ਇਹ ਵੀ ਪੜ੍ਹੋ: ਜੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਮੋਗਾ 'ਚ ਬੀਕੇਯੂ ਉਗਰਾਹਾਂ ਵੱਲੋਂ ਪ੍ਰਦਰਸ਼ਨ
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh ) ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਸ਼ੁਰੂ ਕਰਦੇ ਹੋਏ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ 11 ਜਨਵਰੀ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਨਾਲ ਸ਼ਰਧਾਲੂ ਆਪਣੇ ਅਧਾਰ ਕਾਰਡ ਵੀ ਦੇਣ ਤਾਂ ਕਿ ਉਨ੍ਹਾਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾ ਸਕਣ ਅਤੇ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ ਉਹ ਆਪਣੇ ਹਲਕੇ ਦੇ ਮੈਬਰਾਂ ਦੇ ਨਾਲ ਸੰਪਰਕ ਕਰ ਸਕਦੇ ਹਨ।