ETV Bharat / state

ਗੁਰੂ ਰਾਮਸਰ ਗੁਰਦੁਆਰੇ 'ਚ ਹੋਈ ਬੇਅਦਬੀ ਦੀ ਜਾਂਚ ਸਬੰਧੀ ਐਸਜੀਪੀਸੀ ਨੇ ਕੀਤੀ ਬੈਠਕ - ਐਸਜੀਪੀਸੀ

2016 'ਚ ਗੁਰੂ ਰਾਮਸਰ ਗੁਰਦੁਆਰਾ ਵਿਖੇ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਂਚ ਨੂੰ ਲੈ ਕੇ ਐਸਜੀਪੀਸੀ ਵੱਲੋਂ ਐਤਵਾਰ ਨੂੰ ਅੰਤਰਿਮ ਕਮੇਟੀ ਦੀ ਬੈਠਕ ਕੀਤੀ ਗਈ।

SGPC interim meeting on beadbi in guru ramsar gurdwara
ਗੁਰੂ ਰਾਮਸਰ ਗੁਰਦੁਆਰੇ 'ਚ ਹੋਈ ਬੇਅਦਬੀ ਦੀ ਜਾਂਚ ਸਬੰਧੀ ਐਸਜੀਪੀਸੀ ਨੇ ਕੀਤੀ ਬੈਠਕ
author img

By

Published : Jul 12, 2020, 5:17 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਵਾਰ ਨੂੰ ਇੱਕ ਅੰਤਰਿਮ ਕਮੇਟੀ ਦੀ ਬੈਠਕ ਕੀਤੀ ਗਈ। ਇਸ ਬੈਠਕ ਵਿੱਚ 2016 'ਚ ਗੁਰੂ ਰਾਮਸਰ ਗੁਰਦੁਆਰਾ ਵਿਖੇ ਲੱਗੀ ਅੱਗ ਦੀ ਜਾਂਚ ਸਬੰਧੀ ਚਰਚਾ ਕੀਤੀ ਗਈ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਰਾਮਸਰ ਦੇ ਪਬਲਿਕੇਸ਼ਨ ਵਿਭਾਗ ਵਿੱਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪ ਸੜ ਗਏ ਸਨ।

ਵੇਖੋ ਵੀਡੀਓ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੁੱਝ ਸਮੇਂ ਤੋਂ ਮੀਡੀਆ ਵਿੱਚ ਇਹ ਮੁੱਦਾ ਭਖਿਆ ਹੋਇਆ ਹੈ ਕਿ ਗੁਰੂ ਰਾਮਸਰ ਗੁਰਦੁਆਰੇ ਵਿਖੇ ਹੋਈ ਬੇਅਦਬੀ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਨ੍ਹਾਂ ਪੱਤਰ ਲਿਖ ਕੇ ਕਿਹਾ ਸੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

ਇਹ ਵੀ ਪੜ੍ਹੋ: ਹਿੰਦੂ ਤੋਂ ਸਿੱਖ ਬਣੇ ਅਮਰ ਸਿੰਘ ਨੇ ਕਿਹਾ, ਦੇਸ਼ ਆਜ਼ਾਦ ਹੈ ਪਰ ਸਿੱਖ ਆਜ਼ਾਦ ਨਹੀਂ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਐਸਜੀਪੀਸੀ ਦੀ ਥਾਂ ਕਿਸੇ ਸੇਵਾ ਮੁਕਤ ਸਿੱਖ ਜੱਜ ਜਾ ਕੋਈ ਹੋਰ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਣ ਐਸਜੀਪੀਸੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.