ETV Bharat / state

ਸ੍ਰੀ ਹਰਿਮੰਦਰ ਸਾਹਿਬ 'ਚ ਟਿਕਟੋਕ ਬੈਨ, ਐਸਜੀਪੀਸੀ ਨੇ ਹਦਾਇਤਾਂ ਕੀਤੀਆਂ ਜਾਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ੍ਰੀ ਹਰਿਮੰਦਰ ਸਾਹਿਬ 'ਚ ਐਸਜੀਪੀਸੀ ਨੇ ਟਿਕਟੋਕ ਵੀਡੀਓ ਬਣਾਉਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਲਈ ਬਕਾਇਦਾ ਥਾਂ-ਥਾਂ ਪੋਸਟਰ ਲਗਾਏ ਗਏ ਹਨ ਅਤੇ ਸੇਵਾਦਾਰਾਂ ਦੀ ਡਿਊਟੀ ਲਗਾਈ ਗਈ ਹੈ, ਟਿਕਟੌਕ ਬਣਾਉਣ ਵਾਲਿਆਂ 'ਤੇ ਨਜ਼ਰ ਰੱਖਣ ਲਈ।

sgpc
sgpc
author img

By

Published : Feb 12, 2020, 8:25 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਟਿਕਟੌਕ ਵੀਡੀਓ ਬਣਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਐਸਜਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੇਵਕਾਂ ਨੂੰ ਅਜਿਹੇ ਲੋਕਾਂ 'ਤੇ ਨਜ਼ਰ ਰੱਖਣ ਲਈ ਵੀ ਕਿਹਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਸ਼ਾਨ ਨੂੰ ਧਿਆਨ ਵਿੱਚ ਰੱਖਦਿਆਂ ਸੋਸ਼ਲ ਮੀਡੀਆ ਦੀ ਵਰਤੋਂ ਨਾ ਕਰੋ।

ਸ੍ਰੀ ਦਰਬਾਰ ਸਾਹਿਬ 'ਚ ਪਹਿਲਾਂ ਵੀ ਟਿਕਟੋਕ ਮਨਾਹੀ ਦੇ ਪੋਸਟਰ ਲਗਾਏ ਗਏ ਸਨ ਤੇ ਇੱਕ ਵਾਰ ਫਿਰ ਗੁਰਦੁਆਰਾ ਸਾਹਿਬ ਦੇ ਚਾਰ-ਚੁਫੇਰੇ ਇਨ੍ਹਾਂ ਪੋਸਟਰਾਂ ਨੂੰ ਲਗਾ ਦਿੱਤਾ ਗਿਆ ਹੈ ਤਾਂ ਕਿ ਨਿਯਮਾਂ ਦੀ ਉਲੰਘਣ ਕਰਨ ਵਾਲੀ ਸੰਗਤ ਨੂੰ ਸਮਝ ਆ ਜਾਵੇ ਕਿ ਉਨ੍ਹਾਂ ਦੇ ਇਸ ਕੰਮ ਨਾਲ ਭਾਵਨਾਵਾਂ ਨੂੰ ਸੱਟ ਪਹੁੰਚ ਰਹੀ ਹੈ।

ਵੀਡੀਓ

ਇਸ ਤੋਂ ਇਲਾਵਾ ਹਰਿਮੰਦਰ ਸਾਹਿਬ ਚ ਮੱਥਾ ਟੇਕਣ ਆਏ ਸ਼ਰਧਾਲੂਆਂ ਨੇ ਵੀ ਟਿਕਟੋਕ ਵੀਡੀਓ ਮਨਾਹੀ ਦੇ ਫੈਸਲੇ ਦੀ ਸ਼ਲਾਘਾ ਕੀਤੀ।

ਬੜੇ ਦੁੱਖ ਦੀ ਗੱਲ਼ ਹੈ ਕਿ ਜਿਹੜੀ ਸੰਗਤ ਆਪ ਗੁਰੂ ਸਾਹਿਬ ਨੂੰ ਮੰਨਦੀ ਹੈ ਤੇ ਇਥੇ ਨਤਮਸਤਕ ਹੋਣ ਆਉਂਦੀ ਹੈ, ਉਸ ਨੂੰ ਵਾਰ-ਵਾਰ ਗੁਰਘਰ ਦੀ ਮਰਿਆਦਾ ਦਾ ਮਾਨ ਰੱਖਣ ਦੀ ਗੁਜ਼ਾਰਿਸ਼ ਕਰਨੀ ਪੈ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.