ETV Bharat / state

ਅੰਡੇਮਾਨ ਨਿਕੋਬਾਰ ਦੇ ਇਕ ਟਾਪੂ ਦਾ ਨਾਂਅ ਰੱਖਿਆ ਜਾਵੇ ਡਾ. ਦੀਵਾਨ ਸਿੰਘ ਕਾਲੇਪਾਣੀ: SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਡੇਮਾਨ ਨਿਕੋਬਾਰ ਦੇ ਉੱਪ ਰਾਜਾਪਾਲ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ ਕਿ ਅੰਡੇਮਾਨ ਨਿਕੋਬਾਰ ਦੇ ਇਕ ਟਾਪੂ ਦਾ ਨਾਂਅ ਡਾ. ਦੀਵਾਨ ਸਿੰਘ ਕਾਲੇਪਾਣੀ ਅਤੇ ਸੜਕ ਦਾ ਨਾਂਅ ਬਾਬਾ ਸੋਹਣ ਸਿੰਘ ਭਕਨਾ ਰੱਖਿਆ ਜਾਵੇ।

author img

By

Published : Sep 24, 2019, 7:51 PM IST

ਡਾ. ਦੀਵਾਨ ਸਿੰਘ ਕਾਲੇਪਾਣੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ ਨਿਕੋਬਾਰ ਦੇ ਉੱਪ ਰਾਜਪਾਲ ਐਡਮਿਰਲ ਡੀ.ਕੇ. ਜੋਸ਼ੀ ਨੂੰ ਇਕ ਪੱਤਰ ਲਿਖ ਕੇ ਕਾਲੇਪਾਣੀ ਦੀ ਸੈਲੂਲਰ ਜੇਲ੍ਹ ਵਿਚ ਸਜਾਵਾਂ ਕੱਟਣ ਵਾਲੇ ਸਿੱਖਾਂ ਨੂੰ ਢੁੱਕਵਾਂ ਮਾਣ-ਸਤਿਕਾਰ ਦੇਣ ਲਈ ਉੱਥੇ ਦੇ ਇਕ ਟਾਪੂ ਦਾ ਨਾਂ ਡਾ. ਦੀਵਾਨ ਸਿੰਘ ਕਾਲੇਪਾਣੀ ਨਗਰ ਰੱਖਣ ਅਤੇ ਪੋਰਟ ਬਲੇਅਰ ਦੀ ਇਕ ਸੜਕ ਦਾ ਨਾਂ ਬਾਬਾ ਸੋਹਣ ਸਿੰਘ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ ਗਈ ਹੈ।

ਵੇਖੋ ਵੀਡੀਓ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਬੰਧੀ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਵੀ ਸਾਬਕਾ ਉੱਪ ਰਾਜਪਾਲ ਪ੍ਰੋ. ਜਗਦੀਸ਼ ਮੁਖੀ ਤੱਕ ਪਹੁੰਚ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੂੰ ਬਣਦੀ ਮਾਨਤਾ ਦੇਣ ਦਾ ਵਾਅਦਾ ਕੀਤਾ ਸੀ। ਹੁਣ ਦੁਬਾਰਾ ਮੌਜੂਦਾ ਉਪ ਰਾਜਪਾਲ ਨੂੰ ਇਸ ਸਬੰਧੀ ਯਾਦ ਦਿਵਾਇਆ ਗਿਆ ਹੈ, ਤਾਂ ਜੋ ਸਿੱਖ ਅਜ਼ਾਦੀ ਘੁਲਾਟੀਆਂ ਨੂੰ ਮਾਣ-ਸਤਿਕਾਰ ਮਿਲ ਸਕੇ।

ਡਾ. ਰੂਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਅੰਡੇਮਾਨ-ਨਿਕੋਬਾਰ ਦਾ ਦੌਰਾ ਕਰਕੇ ਪਰਤਿਆ ਹੈ। ਉਨ੍ਹਾਂ ਦੱਸਿਆ ਕਿ ਕਾਲੇਪਾਣੀ ਦੇ ਅਜ਼ਾਦੀ ਘੁਲਾਟੀਏ ਸਿੱਖਾਂ ਤੇ ਪੰਜਾਬੀਆਂ ਬਾਰੇ ਸ਼੍ਰੋਮਣੀ ਕਮੇਟੀ ਇਕ ਖੋਜ ਕਾਰਜ ਵੀ ਕਰਵਾ ਰਹੀ ਹੈ, ਜਿਸ ਦੇ ਜਲਦ ਮੁਕੰਮਲ ਹੋਣ ਦੀ ਆਸ ਹੈ। ਇਸ ਵਿਚ ਕਾਲੇਪਾਣੀ ਦੀਆਂ ਸਜ਼ਾਵਾਂ ਕੱਟਣ ਵਾਲੇ ਸਿੱਖਾਂ ਤੇ ਪੰਜਾਬੀਆਂ ਦੀ ਵਿੱਥਿਆ ਦਰਜ ਹੋਵੇਗੀ।

ਇਹ ਵੀ ਪੜੋ: ਜ਼ਿਮਨੀ ਚੋਣਾਂ ਸਬੰਧੀ ਪੰਜਾਬ ਕਾਂਗਰਸ ਕਮੇਟੀ ਦੀ ਬੈਠਕ ਜਾਰੀ

ਉਨ੍ਹਾਂ ਕਿਹਾ ਕਿ ਸੈਲੂਲਰ ਜ਼ੇਲ੍ਹ ਮੁੱਖ ਤੌਰ ’ਤੇ ਪੰਜਾਬ ਦੇ ਅਜ਼ਾਦੀ ਘੁਲਾਟੀਆਂ ਨਾਲ ਜਾਣੀ ਜਾਂਦੀ ਹੈ, ਪਰ ਇਹ ਤਲਖ਼ ਸੱਚ ਹੈ ਕਿ ਅਜੇ ਤੱਕ ਇਨ੍ਹਾਂ ਨੂੰ ਬਣਦਾ ਮਾਣ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਕਾਲੇਪਾਣੀ ਦੀਆਂ ਸਜ਼ਾਵਾਂ ਕੱਟਣ ਵਾਲੇ ਯੋਧਿਆਂ ਦੇ ਯੋਗਦਾਨ ਨੂੰ ਵੱਧ ਤੋਂ ਵੱਧ ਉਭਾਰਿਆ ਜਾਵੇ। ਇਸੇ ਮਨਸ਼ਾ ਅਨੁਸਾਰ ਹੀ ਪੋਰਟ ਬਲੇਅਰ ਦੇ ਇਕ ਟਾਪੂ ਦਾ ਨਾਂ ਡਾ. ਦੀਵਾਨ ਸਿੰਘ ਕਾਲੇਪਾਣੀ ਤੇ ਸੜਕ ਦਾ ਨਾਂ ਬਾਬਾ ਸੋਹਣ ਸਿੰਘ ਭਕਨਾ ਨੂੰ ਸਮਰਪਿਤ ਕਰਨ ਦੀ ਤਜਵੀਜ਼ ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਨੂੰ ਭੇਜੀ ਗਈ ਹੈ। ਇਸ ਦੇ ਨਾਲ ਹੀ ਖੋਜ ਕਾਰਜਾਂ ਦੀ ਵੀ ਨਿਰੰਤਰਤਾ ਬਣੀ ਹੋਈ ਹੈ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਸ਼੍ਰੋਮਣੀ ਕਮੇਟੀ ਨੇ ਅੰਡੇਮਾਨ ਨਿਕੋਬਾਰ ਦੇ ਕਿਸੇ ਇਕ ਟਾਪੂ ਦਾ ਨਾਮ ਮਹਾਨ ਅਜਾਦੀ ਘੁਲਾਟੀਏ ਡਾਕਟਰ ਦੀਵਾਨ ਸਿੰਘ ਕਾਲੇਪਾਣੀ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਹੈ।

Body:ਇਸ ਸਬੰਧੀ ਲੇਫ਼ਟੀਨੇੰਟ ਗਵਰਨਰ ਪ੍ਰੋਫੈਸਰ ਜਗਦੀਸ਼ ਮੁਖੀ ਨਾਲ 2 ਮਈ 2017 ਨੂੰ ਸ਼੍ਰੋਮਣੀ ਕਮੇਟੀ ਦੇ ਵਫਦ ਵਲੋਂ ਮੁਲਾਕਾਤ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਪੰਜਾਬੀਆਂ ਵਲੋਂ ਦੇਸ਼ ਦੀ ਅਜਾਦੀ ਲਈ ਦਿੱਤੀਆਂ ਕੁਰਬਾਣੀਆਂ ਦੇ ਮੱਦੇਨਜ਼ਰ ਡਾਕਟਰ ਦੀਵਾਨ ਸਿੰਘ ਕਾਲੇਪਾਣੀ ਦੇ ਨਾਮ ਤੇ ਇੱਕ ਟਾਪੂ ਦਾ ਨਾਮ ਰੱਖਣ ਅਤੇ  ਤੇ ਪੋਰਟ ਬਲੇਇਰ ਦੀ ਕਿਸੇ ਮਹੱਤਵਪੂਰਨ ਸੜਕ ਦਾ ਨਾਮ ਗਦਰ ਲਹਿਰ ਦੇ ਬਾਣੀ ਬਾਬਾ ਸੋਹਣ ਸਿੰਘ ਭਕਨਾ ਦੇ ਨਾਮ ਤੇ ਰੱਖਣ ਦੀ ਮੰਗ ਸਬੰਧੀ ਅੰਡੇਮਾਨ ਨਿਕੋਬਾਰ ਦੇ ਰਾਜਪਾਲ ਐਡਮੀਰਲ ਡੀ ਕੇ ਜੋਸ਼ੀ ਨੂੰ ਪੱਤਰ ਲਿਖਿਆ ਹੈ

Bite - ਰੂਪ ਸਿੰਘ, ਮੁੱਖ ਸਕੱਤਰ,SGPCConclusion:ਡਾਕਟਰ ਰੂਪ ਸਿੰਘ ਨੇ ਕਿਹਾ ਕਿ ਸਿੱਖਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਇਆ ਹੈ ਪਰ ਇਹ ਸਿੱਖਾਂ ਦੀ ਬਦਕਿਸਮਤੀ ਰਹੀ ਹੈ ਕਿ ਉਹਨਾਂ ਨੂੰ ਅੱਖੋਂ ਪਰੋਖੇ ਕੀਤਾ ਜਾਂਦਾ ਰਿਹਾ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.