ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੁਟੀ ਵਲੋਂ ਇਕੱਤਰਤਾ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰਿਤ ਟਵਿਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਗਈ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ 'ਤੇ ਵਿਚਾਰ ਕਰਨ ਅਤੇ ਭਵਿੱਖੀ ਰੂਪਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਇਕੱਠ ਅਰਦਾਸ ਉਪਰੰਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪੱਤਰ ਲਿਖਿਆ ਗਿਆ ਹੈ। ਜਿਸ 'ਚ 9 ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਜੇਲ੍ਹਾਂ ਅਤੇ ਸਮੇਂ ਦਾ ਜ਼ਿਕਰ ਵੀ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਇੰਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ 'ਚ ਭਾਈ ਗੁਰਦੀਪ ਸਿੰਘ ਖਹਿਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦਾ ਨਾਮ ਸ਼ਾਮਲ ਹੈ।
ਇਹ ਵੀ ਪੜ੍ਹੋ: ਭਾਰਤ ਭੂਸ਼ਨ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਪਨਸਪ ਅਧਿਕਾਰੀਆਂ ਦੀ ਚੈਟ ਨੂੰ ਲੈਕੇ ਉੱਠ ਰਹੇ ਸਵਾਲ