ETV Bharat / state

SGPC ਨੇ 2021-22 ਲਈ 9 ਅਰਬ ਤੋਂ ਵੱਧ ਦਾ ਬਜਟ ਕੀਤਾ ਪੇਸ਼ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ

SGPC ਵੱਲੋਂ ਸਾਲ 2021-22 ਲਈ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਵੱਲੋ ਬਜਟਪੇਸ਼ ਕੀਤਾ ਗਿਆ।

SGPC ਨੇ 2021-22 ਲਈ 9 ਅਰਬ ਤੋਂ ਵੱਧ ਦਾ ਬਜਟ ਕੀਤਾ ਪੇਸ਼

author img

By

Published : Mar 30, 2021, 7:02 PM IST

Updated : Mar 30, 2021, 9:15 PM IST

ਅੰਮ੍ਰਿਤਸਰ: SGPC ਵੱਲੋਂ ਸਾਲ 2021-22 ਲਈ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਵੱਲੋ ਬਜਟਪੇਸ਼ ਕੀਤਾ ਗਿਆ।

ਪੇਸ਼ ਕੀਤੇ ਗਏ ਬਜਟ ਅਨੁਸਾਰ ਇਸ ਸਾਲ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਵੱਖ ਵੱਖ ਅਦਾਰਿਆਂ ਦੀ ਅਨੁਮਾਨਿਤ ਕੁਲ ਆਮਦਨ 8 ਅਰਬ ਇਕੱਤਰ ਕਰੋੜ 93 ਲੱਖ 24 ਹਜ਼ਾਰ 537ਰੁਪਏ ਅਤੇ ਕੁੱਲ ਖਰਚ 9 ਅਰਬ ਬਾਰਾਂ ਕਰੋੜ 59 ਲੱਖ 26 ਹਜ਼ਾਰ ਰੁਪਏ ਹੋਣ ਦੀ ਸੰਭਾਵਨਾ ਹੈ। ਇਸ ਸਾਲ ਬਜਟ ਆਮਦਨ ਨਾਲੋਂ 40 ਕਰੋੜ 66 ਲੱਖ 1 ਹਜ਼ਾਰ 1463 ਰੁਪਏ ਵੱਧ ਖਰਚ ਹੋਣ ਦੀ ਸੰਭਾਵਨਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਯੂਐਨਓ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨਣ ਦੀ ਮੰਗ ਕੀਤੀ ਗਈ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਤੋਂ ਲੈ ਕੇ ਸ਼ਹੀਦੀ ਅਸਥਾਨ ਗੁਰੂਦੁਆਰਾ ਸ਼ੀਸ਼ਗੰਜ ਸਾਹਿਬ ਦਿੱਲੀ ਤਕ ਸਮੁੱਚੇ ਇਤਿਹਾਸਿਕ ਅਸਥਾਨਾਂ ਦਾ ਵੱਡੀ ਪੱਧਰ ‘ਤੇ ਵਿਕਾਸ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਧਾਰਮਿਕ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦੀ ਮੰਗ ਕੀਤੀ ਗਈ ਹੈ। ਭਾਰਤ ਤੇ ਸੂਬਾ ਸਰਕਾਰਾਂ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨੋਡਲ ਸੰਸਥਾ ਐਲਾਨਿਆ ਜਾਵੇ।

ਕੁੱਲ ਆਮਦਨ:

ਜਨਰਲ ਬੋਰਡ ਫੰਡ : 7 ਕਰੋੜ 38 ਲੱਖ

ਟਰੱਸਟ ਫੰਡ : 8 ਕਰੋੜ 69 ਲੱਖ ਦਸ ਹਜ਼ਾਰ

ਵਿਦਿਆ ਫੰਡ : 2 ਕਰੋੜ 76 ਲੱਖ

ਪ੍ਰਿਟਿੰਗ ਪ੍ਰੈਸ : 6 ਕਰੋੜ 68 ਲੱਖ

ਧਰਮ ਪ੍ਰਚਾਰ ਕਮੇਟੀ : 10 ਕਰੋੜ

ਵਿਦਿਅਕ ਅਦਾਰੇ : 1 ਅਰਬ 89 ਕਰੋੜ 17 ਲੱਖ ਰੁਪਏ

Last Updated : Mar 30, 2021, 9:15 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.